ਆਸਾ ਮਹਲਾ ੫ ॥
ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
Sahib Singh
ਬਾਪਾਰਿ = ਵਪਾਰ ਵਿਚ, ਵਣਜ ਦੀ ਰਾਹੀਂ ।
ਨਾਏ = ਪਰਮਾਤਮਾ ਦੇ ਨਾਮ ਦੇ ।
ਮਨਾਏ = ਪ੍ਰਸੰਨ ਕੀਤੇ ।
ਪਿ੍ਰਅ ਪਾਏ = ਪਿਆਰੇ (ਦਾ ਦਰਸਨ) ਪਾਇਆ ।
ਪੰਚ ਨਾਦ ਤੂਰ = ਪੰਜ ਕਿਸਮਾਂ ਦੀਆਂ ਆਵਾਜ਼ਾਂ ਦੇਣ ਵਾਲੇ ਵਾਜੇ {ਤੰਤੀ ਸਾਜ, ਧਾਤ ਦੇ, ਫੂਕ ਨਾਲ ਵਜਾਏ ਜਾਣ ਵਾਲੇ, ਤਬਲਾ ਆਦਿਕ, ਘੜਾ ਆਦਿਕ} ।੧।ਰਹਾਉ ।
ਸਹਜਾਏ = ਸਹਜ ਅਵਸਥਾ, ਆਤਮਕ ਅਡੋਲਤਾ ।
ਰਾਤਿਆ = ਰੰਗੇ ਗਏ ।
ਸਿਉ = ਨਾਲ ।
ਸੇਵਿ = ਸੇਵਾ ਕਰ ਕੇ ।
ਰੰਗੁ ਲਾਲਨ = ਪਿਆਰੇ ਪ੍ਰਭੂ ਦਾ ਪ੍ਰੇਮ ।੧ ।
ਮਨਿ = ਮਨ ਵਿਚ ।
ਰਹਸਾਏ = ਰਹਸ, ਖਿੜਾਉ ।
ਨਹੀ ਆਏ = ਜਨਮ ਮਰਨ ਦੇ ਗੇੜ ਵਿਚ ਨਹੀਂ ਪਏ ।
ਨਿਧਾਨੁ = ਖ਼ਜ਼ਾਨਾ ।
ਮਨੈ ਕੀ = ਮਨ ਦੀ ।
ਕਾਮ ਕਰਾ = ਵਾਸ਼ਨਾ ।
ਮੋਹਿ = ਮੈਨੂੰ ।
ਗਲਿ = ਗਲ ਨਾਲ ।੨ ।

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਵਪਾਰ ਵਿਚ ਲੱਗ ਪੈਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਹੈ ਸੰਤ ਜਨਾਂ ਦੀ ਪ੍ਰਸੰਨਤਾ ਹਾਸਲ ਕਰ ਲੈਂਦਾ ਹੈ, ਉਸ ਨੂੰ ਪਿਆਰੇ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ਉਸ ਦੇ ਅੰਦਰ, ਮਾਨੋ, ਪੰਜ ਕਿਸਮਾਂ ਦੇ ਸਾਜ ਵੱਜਣ ਲੱਗ ਪੈਂਦੇ ਹਨ ।੧।ਰਹਾਉ ।
ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਜਾਂਦੀ ਹੈ, ਪਰਮਾਤਮਾ ਦਾ ਦਰਸਨ ਹੋ ਜਾਂਦਾ ਹੈ ਉਹ ਸਦਾ ਲਈ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਜਾਂਦਾ ਹੈ ।
ਗੁਰੂ ਦੀ ਦੱਸੀ ਸੇਵਾ ਦੀ ਬਰਕਤਿ ਨਾਲ ਉਸ ਨੂੰ ਖਸਮ-ਪ੍ਰਭੂ ਦੀ ਪ੍ਰੀਤਿ ਪ੍ਰਾਪਤ ਹੋ ਜਾਂਦੀ ਹੈ; ਲਾਲ ਪਿਆਰੇ ਦਾ ਪਿਆਰ-ਰੰਗ ਚੜ੍ਹ ਜਾਂਦਾ ਹੈ ।੧ ।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਵਿਚ ਗੁਰੂ ਦੇ ਦਿੱਤੇ ਗਿਆਨ ਨੂੰ ਪੱਕਾ ਕਰ ਲੈਂਦਾ ਹੈ, ਉਸ ਦੇ ਅੰਦਰਖਿੜਾਉ ਪੈਦਾ ਹੋ ਜਾਂਦਾ ਹੈ ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਹ ਆਪਣੇ ਮਨ ਵਿਚ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ।
ਉਹ ਆਪਣੇ ਮਨ ਦੀਆਂ ਸਾਰੀਆਂ ਵਾਸ਼ਨਾਂ ਤਿਆਗ ਦੇਂਦਾ ਹੈ ।
ਹੇ ਨਾਨਕ! (ਤੂੰ ਭੀ ਅਰਜ਼ੋਈ ਕਰ, ਤੇ ਆਖ—ਹੇ ਪ੍ਰਭੂ!) ਮੈਂ ਦੀਨ ਤੇਰੀ ਸਰਨ ਆਇਆ ਹਾਂ, ਮੈਨੂੰ ਆਪਣੇ ਗਲ ਨਾਲ ਲਾ ।
(ਤੇਰਾ ਦਰਸਨ ਕੀਤਿਆਂ ਮੈਨੂੰ) ਬਹੁਤ ਚਿਰ ਹੋ ਚੁਕਾ ਹੈ, ਮੇਰੇ ਮਨ ਵਿਚ ਤੇਰੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ ।
ਹੇ ਹਰੀ! ਮੈਨੂੰ ਆਪਣਾ ਦਰਸਨ ਦੇਹ, ਤੂੰ ਆਪ ਹੀ ਮੈਨੂੰ ਦੱਸ (ਕਿ ਮੈਂ ਕਿਵੇਂ ਤੇਰਾ ਦਰਸਨ ਕਰਾਂ) ।੨।੨।੧੫੩ ।