ਆਸਾਵਰੀ ਮਹਲਾ ੫ ॥
ਏਕਾ ਓਟ ਗਹੁ ਹਾਂ ॥
ਗੁਰ ਕਾ ਸਬਦੁ ਕਹੁ ਹਾਂ ॥
ਆਗਿਆ ਸਤਿ ਸਹੁ ਹਾਂ ॥
ਮਨਹਿ ਨਿਧਾਨੁ ਲਹੁ ਹਾਂ ॥
ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥
ਜੀਵਤ ਜੋ ਮਰੈ ਹਾਂ ॥
ਦੁਤਰੁ ਸੋ ਤਰੈ ਹਾਂ ॥
ਸਭ ਕੀ ਰੇਨੁ ਹੋਇ ਹਾਂ ॥
ਨਿਰਭਉ ਕਹਉ ਸੋਇ ਹਾਂ ॥
ਮਿਟੇ ਅੰਦੇਸਿਆ ਹਾਂ ॥
ਸੰਤ ਉਪਦੇਸਿਆ ਮੇਰੇ ਮਨਾ ॥੧॥
ਜਿਸੁ ਜਨ ਨਾਮ ਸੁਖੁ ਹਾਂ ॥
ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥
ਜੋ ਹਰਿ ਹਰਿ ਜਸੁ ਸੁਨੇ ਹਾਂ ॥
ਸਭੁ ਕੋ ਤਿਸੁ ਮੰਨੇ ਹਾਂ ॥
ਸਫਲੁ ਸੁ ਆਇਆ ਹਾਂ ॥
ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬੦॥
Sahib Singh
ਏਕਾ ਓਟ = ਇਕ ਪਰਮਾਤਮਾ ਦਾ ਆਸਰਾ ।
ਗਹੁ = ਫੜ ।
ਕਹੁ = ਉਚਾਰ ।
ਆਗਿਆ = ਰਜ਼ਾ, ਹੁਕਮ ।
ਸਹੁ = ਸਹਾਰ, ਮੰਨ ।
ਸਤਿ = ਠੀਕ, ਸੱਚੀ (ਜਾਣ ਕੇ) ।
ਮਨਹਿ = ਮਨ ਵਿਚ ।
ਨਿਧਾਨੁ = (ਸਾਰੇ ਪਦਾਰਥਾਂ ਦਾ) ਖ਼ਜ਼ਾਨਾ ।
ਲਹੁ = ਲੈ ।
ਸੁਖਹਿ = ਆਤਮਕ ਆਨੰਦ ਵਿਚ ।੧।ਰਹਾਉ ।
ਜੋ = ਜੇਹੜਾ ਮਨੁੱਖ ।
ਮਰੈ = (ਮਾਇਆ ਦੇ ਮੋਹ ਵਲੋਂ) ਅਛੋਹ ਹੋ ਜਾਂਦਾ ਹੈ ।
ਦੁਤਰੁ = {ਦੁÔਤਰ} ਜਿਸ ਤੋਂ ਪਾਰ ਲੰਘਣਾ ਅੌਖਾ ਹੈ ।
ਰੇਨੁ = ਚਰਨ = ਧੂੜ ।
ਹੋਇ = ਹੋ ਜਾਂਦਾ ਹੈ ।
ਕਹਉ = ਮੈਂ ਆਖਦਾ ਹਾਂ, ਕਹਉਂ ।
ਸੋਇ = ਉਸ ਪਰਮਾਤਮਾ ਨੂੰ ਹੀ ।੧ ।
ਜਿਸੁ ਜਨ = ਜਿਸ ਮਨੁੱਖ ਨੂੰ ।
ਤਿਸੁ ਨਿਕਟਿ = ਉਸ ਦੇ ਨੇੜੇ ।
ਸਭੁ ਕੋ = ਹਰੇਕ ਜੀਵ ।
ਮੰਨੇ = ਆਦਰ ਦੇਂਦਾ ਹੈ ।
ਸੁ = ਉਹ ਮਨੁੱਖ ।
ਸਫਲ = ਕਾਮਯਾਬ ।
ਪ੍ਰਭ ਭਾਇਆ = ਪ੍ਰਭੂ ਨੂੰ ਪਿਆਰਾ ਲੱਗਾ ।੨ ।

ਹੇ ਮੇਰੇ ਮਨ! ਇਕ ਪਰਮਾਤਮਾ ਦਾ ਪੱਲਾ ਫੜ, ਸਦਾ ਗੁਰੂ ਦੀ ਬਾਣੀ ਉਚਾਰਦਾ ਰਹੁ ।
ਹੇ ਮੇਰੇ ਮਨ! ਪਰਮਾਤਮਾ ਦੀ ਰਜ਼ਾ ਨੂੰ ਮਿੱਠੀ ਕਰ ਕੇ ਮੰਨ ।
(ਹੇ ਭਾਈ!) ਆਪਣੇ ਮਨ ਵਿਚ ਵੱਸਦੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲੈ ।
ਹੇ ਮੇਰੇ ਮਨ! (ਇਸ ਤ੍ਰਹਾਂ ਸਦਾ) ਆਤਮਕ ਆਨੰਦ ਵਿਚ ਲੀਨ ਰਹੀਦਾ ਹੈ ।੧।ਰਹਾਉ ।
ਹੇ ਮੇਰੇ ਮਨ! ਜੇਹੜਾ ਮਨੁੱਖ ਕਿਰਤ-ਕਾਰ ਕਰਦਾ ਹੋਇਆ ਮਾਇਆ ਦੇ ਮੋਹ ਵਲੋਂ ਅਛੋਹ ਰਹਿੰਦਾ ਹੈ, ਉਹ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ਜਿਸ ਵਿਚੋਂ ਪਾਰ ਲੰਘਣਾ ਬਹੁਤ ਅੌਖਾ ਹੈ, ਉਹ ਮਨੁੱਖ ਸਭਨਾਂ ਦੇ ਚਰਨਾਂ ਦੀ ਧੂੜ ਹੋਇਆ ਰਹਿੰਦਾ ਹੈ ।
(ਹੇ ਮੇਰੇ ਮਨ! ਜੇ ਗੁਰੂ ਦੀ ਕਿਰਪਾ ਹੋਵੇ ਤਾਂ) ਮੈਂ ਭੀ ਉਸ ਨਿਰਭਉ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ ।
ਹੇ ਮੇਰੇ ਮਨ! ਜਿਸ ਮਨੁੱਖ ਨੂੰ ਸਤਿਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ ਉਸ ਦੇ ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ।੧ ।
ਹੇ ਮੇਰੇ ਮਨ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਪ੍ਰਾਪਤ ਹੋ ਜਾਂਦਾ ਹੈ, ਕਦੇ ਕੋਈ ਦੁੱਖ ਉਸ ਦੇ ਨੇੜੇ ਨਹੀਂ ਢੁੱਕਦਾ ।
ਹੇ ਮਨ! ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਸੁਣਦਾ ਰਹਿੰਦਾ ਹੈ (ਦੁਨੀਆ ਵਿਚ) ਹਰੇਕ ਮਨੁੱਖ ਉਸ ਦਾ ਆਦਰ-ਸਤਕਾਰ ਕਰਦਾ ਹੈ ।
ਹੇ ਨਾਨਕ! (ਆਖ—) ਹੇ ਮੇਰੇ ਮਨ! ਜਗਤ ਵਿਚ ਜੰਮਿਆ ਹੋਇਆ ਉਹੀ ਮਨੁੱਖ ਕਾਮਯਾਬ ਜੀਵਨ ਵਾਲਾ ਹੈ ਜੇਹੜਾ ਪਰਮਾਤਮਾ ਨੂੰ ਪਿਆਰਾ ਲੱਗ ਗਿਆ ਹੈ ।੨।੪।੧੬੦ ।