ਆਸਾ ਮਹਲਾ ੧ ॥
ਲੇਖ ਅਸੰਖ ਲਿਖਿ ਲਿਖਿ ਮਾਨੁ ॥
ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥
ਕਥਨੀ ਬਦਨੀ ਪੜਿ ਪੜਿ ਭਾਰੁ ॥
ਲੇਖ ਅਸੰਖ ਅਲੇਖੁ ਅਪਾਰੁ ॥੧॥
ਐਸਾ ਸਾਚਾ ਤੂੰ ਏਕੋ ਜਾਣੁ ॥
ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥
ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥
ਬਾਂਧਾ ਛੂਟੈ ਨਾਮੁ ਸਮ੍ਹਾਲਿ ॥
ਗੁਰੁ ਸੁਖਦਾਤਾ ਅਵਰੁ ਨ ਭਾਲਿ ॥
ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥
ਸਬਦਿ ਮਰੈ ਤਾਂ ਏਕ ਲਿਵ ਲਾਏ ॥
ਅਚਰੁ ਚਰੈ ਤਾਂ ਭਰਮੁ ਚੁਕਾਏ ॥
ਜੀਵਨ ਮੁਕਤੁ ਮਨਿ ਨਾਮੁ ਵਸਾਏ ॥
ਗੁਰਮੁਖਿ ਹੋਇ ਤ ਸਚਿ ਸਮਾਏ ॥੩॥
ਜਿਨਿ ਧਰ ਸਾਜੀ ਗਗਨੁ ਅਕਾਸੁ ॥
ਜਿਨਿ ਸਭ ਥਾਪੀ ਥਾਪਿ ਉਥਾਪਿ ॥
ਸਰਬ ਨਿਰੰਤਰਿ ਆਪੇ ਆਪਿ ॥
ਕਿਸੈ ਨ ਪੂਛੇ ਬਖਸੇ ਆਪਿ ॥੪॥
ਤੂ ਪੁਰੁ ਸਾਗਰੁ ਮਾਣਕ ਹੀਰੁ ॥
ਤੂ ਨਿਰਮਲੁ ਸਚੁ ਗੁਣੀ ਗਹੀਰੁ ॥
ਸੁਖੁ ਮਾਨੈ ਭੇਟੈ ਗੁਰ ਪੀਰੁ ॥
ਏਕੋ ਸਾਹਿਬੁ ਏਕੁ ਵਜੀਰੁ ॥੫॥
ਜਗੁ ਬੰਦੀ ਮੁਕਤੇ ਹਉ ਮਾਰੀ ॥
ਜਗਿ ਗਿਆਨੀ ਵਿਰਲਾ ਆਚਾਰੀ ॥
ਜਗਿ ਪੰਡਿਤੁ ਵਿਰਲਾ ਵੀਚਾਰੀ ॥
ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥
ਜਗੁ ਦੁਖੀਆ ਸੁਖੀਆ ਜਨੁ ਕੋਇ ॥
ਜਗੁ ਰੋਗੀ ਭੋਗੀ ਗੁਣ ਰੋਇ ॥
ਜਗੁ ਉਪਜੈ ਬਿਨਸੈ ਪਤਿ ਖੋਇ ॥
ਗੁਰਮੁਖਿ ਹੋਵੈ ਬੂਝੈ ਸੋਇ ॥੭॥
ਮਹਘੋ ਮੋਲਿ ਭਾਰਿ ਅਫਾਰੁ ॥
ਅਟਲ ਅਛਲੁ ਗੁਰਮਤੀ ਧਾਰੁ ॥
ਭਾਇ ਮਿਲੈ ਭਾਵੈ ਭਇਕਾਰੁ ॥
ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥
Sahib Singh
ਅਸੰਖ = ਅਣਗਿਣਤ ।
ਲਿਖਿ ਲਿਖਿ = ਲਿਖ ਲਿਖ ਕੇ ।
ਮਾਨੁ = ਵਿੱਦਿਆ ਦਾ ਅਹੰਕਾਰ ।
ਮਨਿ ਮਾਨਿਐ = ਜੇ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਏ ।
ਸਚੁ ਸੁਰਤਿ = ਜੇ ਸੁਰਤਿ ਵਿਚ ਸਦਾ-ਥਿਰ ਪ੍ਰਭੂ (ਟਿਕ ਜਾਏ) ।
ਵਖਾਨੁ = ਵਖਿਆਨ, (ਅਸਲ) ਲੇਖ ।
ਕਥਨੀ ਬਦਨੀ = ਕਹਿਣ ਨਾਲ, ਬੋਲਣ ਨਾਲ ।
ਭਾਰੁ = (ਹਉਮੈ ਦਾ) ਭਾਰ ।
ਅਲੇਖੁ = ਉਹ ਪ੍ਰਭੂ ਜਿਸ ਦੇ ਸਰੂਪ ਨੂੰ ਕੋਈ ਲੇਖ ਬਿਆਨ ਨਾਹ ਕਰ ਸਕੇ ।੧ ।
ਐਸਾ = ਅਜੇਹੇ ਗੁਣਾਂ ਵਾਲਾ ।
ਸਾਚਾ = ਸਦਾ ਕਾਇਮ ਰਹਿਣ ਵਾਲਾ ।
ਤੂੰ = (ਹੇ ਭਾਈ!) ਤੂੰ ।
ਏਕੋ = ਇਕ ਪਰਮਾਤਮਾ ਨੂੰ ਹੀ ।੧।ਰਹਾਉ ।
ਮੋਹਿ = ਮੋਹ ਦੇ ਕਾਰਨ ।
ਜਮ ਕਾਲਿ = ਕਾਲ ਨੇ, ਜਨਮ ਮਰਨ ਦੇ ਗੇੜ ਨੇ ।
ਸਮ@ਾਲਿ = ਚੇਤੇ ਕਰ ਕੇ ।
ਹਲਤਿ = ਇਸ ਲੋਕ ਵਿਚ ।
ਪਲਤਿ = ਪਰਲੋਕ ਵਿਚ ।
ਨਿਬਹੀ = ਪੱਕਾ ਸਾਥ ਨਿਬਾਹੇਗਾ ।੨ ।
ਸਬਦਿ = ਗੁਰੂ ਦੇ ਸ਼ਬਦ ਵਿਚ ਜੁੜ ਕੇ ।
ਅਚਰੁ = {ਅ = ਚਰ} ਜਿਸ ਨੂੰ ਖਾਧਾ ਨਾਹ ਜਾ ਸਕੇ ।
ਚਰੈ = ਖਾ ਲਏ, ਮੁਕਾ ਦੇਵੇ ।
ਭਰਮੁ = ਭਟਕਣਾ ।
ਮਨਿ = ਮਨ ਵਿਚ ।
ਮੁਕਤੁ = ਵਿਕਾਰਾਂ ਤੋਂ ਆਜ਼ਾਦ ।
ਸਚਿ = ਸੱਚ ਵਿਚ ।੩ ।
ਜਿਨਿ = ਜਿਸ ਪ੍ਰਭੂ ਨੇ ।
ਧਰ = ਧਰਤੀ ।
ਗਗਨੁ = ਆਕਾਸ਼ ।
ਸਭ = ਸਾਰੀ ਸਿ੍ਰਸ਼ਟੀ ।
ਥਾਪਿ = ਰਚ ਕੇ ।
ਉਥਾਪਿ = ਉਥਾਪੇ, ਨਾਸ ਕਰਦਾ ਹੈ ।
ਨਿਰੰਤਰਿ = ਵਿੱਥ ਤੋਂ ਬਿਨਾ, ਇਕ-ਰਸ ਵਿਆਪਕ ।੪ ।
ਪੁਰੁ = ਭਰਿਆ ਹੋਇਆ ।
ਗੁਣੀ ਗਹੀਰੁ = ਗੁਣਾਂ ਦਾ ਖ਼ਜ਼ਾਨਾ ।
ਏਕੋ = ਇਕ ਆਪ ਹੀ ।੫ ।
ਬੰਦੀ = ਕੈਦ ਵਿਚ ।
ਮੁਕਤੇ = (ਉਹ ਹਨ) ਆਜ਼ਾਦ ।
ਜਗਿ = ਜਗਤ ਵਿਚ ।
ਆਚਾਰੀ = ਗਿਆਨ ਅਨੁਸਾਰ ਕਰਣੀ ਵਾਲਾ ।
ਵੀਚਾਰੀ = ਵਿਚਾਰਵਾਨ ।੬ ।
ਕੋਇ = ਕੋਈ ਵਿਰਲਾ ।
ਭੋਗੀ = ਭੋਗਾਂ ਵਿਚ ਫਸਿਆ ਹੋਇਆ ।
ਗੁਣ ਰੋਇ = ਗੁਣਾਂ ਨੂੰ ਰੋਂਦਾ ਹੈ, ਗੁਣਾਂ ਨੂੰ ਤਰਸਦਾ ਹੈ ।
ਪਤਿ = ਇੱਜ਼ਤ ।੭ ।
ਮਹਘੋ ਮੋਲਿ = ਮੁੱਲ ਵਿਚ ਮਹਘਾ, ਜੇ ਕੋਈ ਮੁੱਲ ਦੇ ਕੇ ਉਸ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਉਹ ਮੁੱਲ ਬਹੁਤ ਹੀ ਵਧੀਕ ਹੈ ।
ਭਾਰਿ = ਤੋਲਿ ਵਿਚ ।
ਅਫਾਰੁ = ਬੇਅੰਤ ।
ਭਾਰਿ ਅਫਾਰੁ = ਜੇ ਉਸ ਦੇ ਬਰਾਬਰ ਦੀ ਕੋਈ ਚੀਜ਼ਦੇ ਕੇ ਉਸ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਕੋਈ ਚੀਜ਼ ਬਰਾਬਰ ਦੀ ਨਹੀਂ ਹੈ ।
ਧਾਰੁ = (ਹੇ ਭਾਈ !
ਹਿਰਦੇ ਵਿਚ) ਸਾਂਭ ।
ਭਾਵੈ = ਚੰਗਾ ਲੱਗਦਾ ਹੈ ।
ਭਇਕਾਰੁ = ਭਇ ਕਾਰੁ, ਭਉ ਵਿਚ ਟਿਕੇ ਰਹਿਣ ਵਾਲਾ ਕੰਮ ।੮ ।

(ਪਰਮਾਤਮਾ ਦੇ ਸਰੂਪ ਬਾਰੇ) ਅਣਗਿਣਤ (ਵਿਚਾਰ-ਭਰੇ) ਲੇਖ ਲਿਖ ਲਿਖ ਕੇ (ਲਿਖਣ ਵਾਲਿਆਂ ਦੇ ਮਨ ਵਿਚ ਆਪਣੀ ਵਿਦਿਆ ਤੇ ਵਿਚਾਰ-ਸ਼ਕਤੀ ਦਾ) ਮਾਣ ਹੀ (ਪੈਦਾ ਹੁੰਦਾ ਹੈ) ।
ਬੇਸ਼ੱਕ ਅਣਗਿਣਤ ਲੇਖ ਲਿਖੇ ਜਾਣ, ਪਰਮਾਤਮਾ ਦਾ ਸਰੂਪ ਬਿਆਨ ਤੋਂ, ਲੇਖ ਤੋਂ ਪਰੇ ਹੈ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਉਸ ਦੇ ਗੁਣ ਕਹਣ ਨਾਲ ਬੋਲਣ ਨਾਲ ਤੇ ਮੁੜ ਮੁੜ ਪੜ੍ਹ ਕੇ ਭੀ (ਮਨ ਉਤੇ ਹਉਮੈ ਦਾ) ਭਾਰ (ਹੀ ਵਧਦਾ) ਹੈ ।
(ਪਰ ਹਾਂ) ਜੇ ਮਨੁੱਖ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਯਾਦ ਵਿਚ ਗਿੱਝ ਜਾਏ, ਜੇ (ਮਨੁੱਖ ਦੀ) ਸੁਰਤਿ ਵਿਚ ਸਦਾ-ਥਿਰ ਪ੍ਰਭੂ (ਟਿਕ ਜਾਏ) ਤਾਂ ਬੱਸ! ਇਹੀ ਹੈ ਅਸਲ ਲੇਖ (ਜੋ ਉਸ ਨੂੰ ਪਰਵਾਨ ਹੈ) ।੧ ।
(ਹੇ ਭਾਈ!) ਇਹੋ ਜਿਹਾ (ਅਲੇਖ) ਤੇ ਸਦਾ ਕਾਇਮ ਰਹਿਣ ਵਾਲਾ ਤੂੰ ਸਿਰਫ਼ ਇਕ ਪ੍ਰਭੂ ਨੂੰ ਹੀ ਜਾਣ (ਬਾਕੀ ਸਾਰਾ ਜਗਤ ਜੰਮਣ ਮਰਨ ਦੇ ਗੇੜ ਵਿਚ ਹੈ, ਤੇ ਇਹ) ਜੰਮਣਾ ਮਰਨਾ ਭੀ ਤੂੰ ਉਸ ਪਰਮਾਤਮਾ ਦਾ ਹੁਕਮ ਹੀ ਸਮਝ ।੧।ਰਹਾਉ ।
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਦੇ ਕਾਰਨ ਜਗਤ ਮੌਤ ਦੇ ਸਹਮ ਵਿਚ ਬੱਝਾ ਪਿਆ ਹੈ, ਪਰਮਾਤਮਾ ਦੇ ਨਾਮ ਨੂੰ ਹੀ ਸੰਭਾਲ ਕੇ ਬੱਝਾ ਛੁਟ ਸਕਦਾ ਹੈ ।
ਇਹ ਨਾਮ ਹੀ (ਹੇ ਭਾਈ!) ਇਸ ਲੋਕ ਤੇ ਪਰਲੋਕ ਵਿਚ ਤੇਰੇ ਨਾਲ ਨਿਭ ਸਕਦਾ ਹੈ, (ਪਰ ਇਹ ਨਾਮ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ) ਗੁਰੂ ਹੀ (ਨਾਮ ਦੀ ਦਾਤਿ ਦੇ ਕੇ) ਆਤਮਕ ਸੁਖ ਦੇਣ ਵਾਲਾ ਹੈ, (ਗੁਰੂ ਤੋਂ ਬਿਨਾ ਇਹ ਦਾਤਿ ਦੇਣ ਵਾਲਾ) ਕੋਈ ਹੋਰ ਨ ਲੱਭਦਾ ਫਿਰ ।੨ ।
(ਪਰ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ, ਨਾਮ ਵਿਚ ਜੁੜੇ ਕਿਵੇਂ ?
ਜੀਵ) ਤਦੋਂ ਹੀ ਇਕ ਪਰਮਾਤਮਾ ਵਿਚ ਸੁਰਤਿ ਜੋੜ ਸਕਦਾ ਹੈ, ਜਦੋਂ ਗੁਰੂ ਦੇ ਸ਼ਬਦ ਦੀ ਰਾਹੀਂ (ਮੋਹ ਵਲੋਂ) ਮਰ ਜਾਏ (ਮੋਹ ਦਾ ਪ੍ਰਭਾਵ ਆਪਣੇ ਉਤੇ ਪੈਣ ਨ ਦੇਵੇ) ।
ਤਦੋਂ ਹੀ ਜੀਵ ਮਾਇਆ ਵਲ ਮਨ ਦੀ ਭਟਕਣਾ ਦੂਰ ਕਰ ਸਕਦਾ ਹੈ, ਜੇ (ਗੁਰੂ ਦੇ ਸ਼ਬਦ ਦੀ ਰਾਹੀਂ ਕਾਮਾਦਿਕ ਪੰਜਾਂ ਦੇ) ਨਾਹ ਮੁਕਾਏ ਜਾ ਸਕਣ ਵਾਲੇ ਟੋਲੇ (ਦੇ ਪ੍ਰਭਾਵ ਨੂੰ) ਮੁਕਾ ਦੇਵੇ ।
ਜੇਹੜਾ ਮਨੁੱਖ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਲੈਂਦਾ ਹੈ ਉਹ ਇਸੇ ਜ਼ਿੰਦਗੀ ਦੇ ਵਿਚ ਹੀ (ਇਹਨਾਂ ਪੰਜਾਂ ਦੇ ਪ੍ਰਭਾਵ ਤੋਂ) ਆਜ਼ਾਦ ਹੋ ਜਾਂਦਾ ਹੈ; ਪਰ ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ਉਹੀ ਮਨੁੱਖ ਲੀਨ ਹੁੰਦਾ ਹੈ ਜੋ ਗੁਰੂ ਦੇ ਸਨਮੁਖ ਰਹੇ ।੩ ।
(ਹੇ ਭਾਈ! ਅਜੇਹਾ ਸਦਾ-ਥਿਰ ਸਿਰਫ਼ ਇਕ ਪਰਮਾਤਮਾ ਹੀ ਹੈ) ਜਿਸ ਨੇ ਇਹ ਧਰਤੀ ਤੇ ਅਕਾਸ਼ ਆਦਿਕ ਰਚੇ ਹਨ, ਜਿਸ ਨੇ ਸਾਰੀ ਸਿ੍ਰਸ਼ਟੀ ਰਚੀ ਹੈ, ਜੋ ਰਚ ਕੇ ਨਾਸ ਕਰਨ ਦੇ ਭੀ ਸਮਰੱਥ ਹੈ ।
ਫਿਰ ਉਹ ਆਪ ਹੀ ਆਪ ਸਭ ਦੇ ਅੰਦਰ ਇਕ-ਰਸ ਮੌਜੂਦ ਹੈ, ਆਪ ਹੀ (ਸਭ ਜੀਵਾਂ ਉਤੇ) ਬਖ਼ਸ਼ਸ਼ ਕਰਦਾ ਹੈ (ਇਹ ਬਖ਼ਸ਼ਸ਼ ਵਾਸਤੇ) ਕਿਸੇ ਹੋਰ ਦੀ ਸਲਾਹ ਨਹੀਂ ਲੈਂਦਾ ।੪ ।
ਹੇ ਪ੍ਰਭੂ! ਤੂੰ ਆਪ ਹੀ ਭਰਿਆ ਹੋਇਆ ਇਹ (ਸੰਸਾਰ-) ਸਮੁੰਦਰ ਹੈਂ ਤੂੰ ਆਪ ਹੀ ਇਸ ਵਿਚ ਮਾਣਕ-ਹੀਰਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ, ਸਦਾ-ਥਿਰ ਰਹਿਣ ਵਾਲਾ ਹੈਂ, ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।
ਤੂੰ ਆਪ ਹੀ ਆਪ ਬਾਦਸ਼ਾਹ ਹੈਂ ਤੇ ਆਪ ਹੀ ਆਪਣਾ (ਸਲਾਹਕਾਰ) ਵਜ਼ੀਰ ਹੈਂ ।
ਜਿਸ ਮਨੁੱਖ ਨੂੰ (ਤੇਰੀ ਮੇਹਰ ਨਾਲ) ਗੁਰੂ-ਪੀਰ ਮਿਲ ਪੈਂਦਾ ਹੈ, ਉਹ (ਤੇਰੇ ਮਿਲਾਪ ਦਾ ਆਤਮਕ) ਆਨੰਦ ਮਾਣਦਾ ਹੈ ।੫ ।
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਜਗਤ (ਹਉਮੈ ਦੀ) ਕੈਦ ਵਿਚ ਹੈ, ਇਸ ਕੈਦ ਵਿਚੋਂ ਆਜ਼ਾਦ ਉਹੀ ਹਨ (ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਇਸ) ਹਉਮੈ ਨੂੰ ਮਾਰਿਆ ਹੈ ।
ਜਗਤ ਵਿਚਗਿਆਨਵਾਨ ਕੋਈ ਵਿਰਲਾ ਉਹੀ ਹੈ, ਜਿਸ ਦਾ ਨਿੱਤ-ਆਚਰਨ ਉਸ ਗਿਆਨ ਦੇ ਅਨੁਸਾਰ ਹੈ, ਜਗਤ ਵਿਚ ਪੰਡਿਤ ਭੀ ਕੋਈ ਵਿਰਲਾ ਹੀ ਹੈ ਜੇਹੜਾ (ਵਿੱਦਿਆ ਦੇ ਅਨੁਸਾਰ ਹੀ) ਵਿਚਾਰਵਾਨ ਭੀ ਹੈ, (ਪਰ) ਇਹ ਉੱਚਾ ਆਚਰਨ ਤੇ ਉੱਚੀ ਵਿਚਾਰ ਗੁਰੂ ਤੋਂ ਹੀ ਮਿਲਦੇ ਹਨ ।
ਗੁਰੂ ਨੂੰ ਮਿਲਣ ਤੋਂ ਬਿਨਾ ਸਾਰੀ ਸਿ੍ਰਸ਼ਟੀ ਅਹੰਕਾਰ ਵਿਚ ਭਟਕਦੀ ਫਿਰਦੀ ਹੈ ।੬ ।
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਜਗਤ ਦੁਖੀ ਹੋ ਰਿਹਾ ਹੈ, ਕੋਈ ਵਿਰਲਾ ਮਨੁੱਖ ਸੁਖੀ ਹੈ ।
ਜਗਤ (ਵਿਕਾਰਾਂ ਦੇ ਕਾਰਨ ਆਤਮਕ ਤੌਰ ਤੇ) ਰੋਗੀ ਹੋ ਰਿਹਾ ਹੈ, ਭੋਗਾਂ ਵਿਚ ਪਰਵਿਰਤ ਹੈ ਤੇ ਆਤਮਕ ਗੁਣਾਂ ਲਈ ਤਰਸਦਾ ਹੈ ।
(ਪ੍ਰਭੂ ਨੂੰ ਭੁਲਾ ਕੇ) ਜਗਤ ਇੱਜ਼ਤ ਗਵਾ ਕੇ ਜੰਮਦਾ ਹੈ ਮਰਦਾ ਹੈ, ਮਰਦਾ ਹੈ ਜੰਮਦਾ ਹੈ ।
ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਹ ਇਸ ਭੇਦ ਨੂੰ ਸਮਝਦਾ ਹੈ ।੭ ।
(ਹੇ ਭਾਈ! ਗ਼ਰੀਬ ਨਾਨਕ ਤੈਨੂੰ ਇਹ ਵਿਚਾਰ ਦੀ ਗੱਲ ਦੱਸਦਾ ਹੈ ਕਿ ਜੇ ਕੋਈ ਮੁੱਲ ਦੇ ਕੇ ਪਰਮਾਤਮਾ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਉਹ ਮੁੱਲ ਬਹੁਤ ਹੀ ਵਧੀਕ ਹੈ (ਦਿੱਤਾ ਨਹੀਂ ਜਾ ਸਕਦਾ) ਜੇ ਉਸ ਦੇ ਬਰਾਬਰ ਦੀ ਕੋਈ ਚੀਜ਼ ਦੇ ਕੇ ਉਸ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਕੋਈ ਚੀਜ਼ ਉਸ ਦੇ ਬਰਾਬਰ ਦੀ ਨਹੀਂ ਹੈ ।
(ਹੇ ਭਾਈ!) ਗੁਰੂ ਦੀ ਮਤਿ ਲੈ ਕੇ ਉਸ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ।
(ਗੁਰੂ ਦੀ ਮਤਿ ਇਹ ਹੈ ਕਿ) ਉਹ ਪ੍ਰਭੂ ਪ੍ਰੇਮ ਦੀ ਰਾਹੀਂ (ਪ੍ਰੇਮ ਦੇ ਮੁੱਲ) ਮਿਲਦਾ ਹੈ, ਜੀਵ ਦਾ ਉਸ ਦੇ ਡਰ-ਅਦਬ ਵਿਚ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ ।੮।੩ ।