ਆਸਾ ਮਹਲਾ ੧ ॥
ਚਾਰੇ ਕੁੰਡਾ ਢੂਢੀਆ ਕੋ ਨੀਮ੍ਹੀ ਮੈਡਾ ॥
ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥

ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥
ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥
ਗੁਰ ਕਾ ਸਬਦੁ ਨ ਚੀਨ੍ਹਹੀ ਤਤੁ ਸਾਰੁ ਨਿਰੰਤਰ ॥੩॥

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥
ਅੰਤਰਿ ਵਸਤੁ ਨ ਜਾਣਨ੍ਹੀ ਘਟਿ ਬ੍ਰਹਮੁ ਲੁਕਾਣਾ ॥੪॥

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥
ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥
ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥
ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥

ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥
ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

Follow us on Twitter Facebook Tumblr Reddit Instagram Youtube