ਆਸਾ ਮਹਲਾ ੧ ॥
ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥
ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥
ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥
ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥
ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥
ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥
ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥
ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥
ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥
ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥
ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥
ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥
ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥
ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥
ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥