ਆਸਾ ਮਹਲਾ ੩ ॥
ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥

ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥
ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥
ਜਿਨ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥

ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥
ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥

ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥
ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥

ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥
ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥

ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥
ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥

ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥
ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥

ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥
ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

Follow us on Twitter Facebook Tumblr Reddit Instagram Youtube