ਆਸਾ ਮਹਲਾ ੩ ॥
ਸਬਦੌ ਹੀ ਭਗਤ ਜਾਪਦੇ ਜਿਨ੍ਹ ਕੀ ਬਾਣੀ ਸਚੀ ਹੋਇ ॥
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥
ਸਫਲੁ ਤਿਨ੍ਹਾ ਕਾ ਜਨਮੁ ਹੈ ਤਿਨ੍ਹ ਮਾਨੈ ਸਭੁ ਕੋਇ ॥੧॥ ਰਹਾਉ ॥
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹਾ ਨਾਮੁ ਪਿਆਰਾ ॥
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹਾ ਅੰਤਰਿ ਸਬਦੁ ਵੀਚਾਰਾ ॥੪॥
ਭਗਤੀ ਸਾਰ ਨ ਜਾਣਨ੍ਹੀ ਮਨਮੁਖ ਅਹੰਕਾਰੀ ॥
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥
ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥
ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥
Sahib Singh
ਸਬਦੌ = ਸ਼ਬਦ ਤੋਂ, ਸ਼ਬਦ ਦੀ ਬਰਕਤਿ ਨਾਲ ।
ਜਾਪਦੇ = ਉੱਘੇ ਹੋ ਜਾਂਦੇ ਹਨ ।
ਸਚੀ = ਸਦਾ = ਥਿਰ ਹਰੀ ਦੀ ਸਿਫ਼ਤਿ-ਸਾਲਾਹ ਵਾਲੀ ।
ਆਪੁ = ਆਪਾ = ਭਾਵ ।
ਸਚਿ = ਸਦਾ = ਥਿਰ ਪ੍ਰਭੂ ਵਿਚ ।੧ ।
ਪਤਿ = ਇੱਜ਼ਤ ।
ਮਾਨੈ = ਆਦਰ ਕਰਦਾ ਹੈ ।
ਸਭੁ ਕੋਇ = ਹਰੇਕ ਜੀਵ ।੧।ਰਹਾਉ ।
ਮੇਰਾ = ਅਪਣੱਤ, ਮਮਤਾ ।
ਜਾਤਿ = ਵੱਖਰੀ ਹੋਂਦ, ਵੱਖਰਾਪਨ ।
ਮਰੈ = ‘ਮੈਂ ਮੇਰੀ’ ਦਾ ਅਭਾਵ ਹੋ ਜਾਏ ।੨ ।
ਭੇਟਿਆ = ਮਿਲਿਆ ।
ਨਵੈ ਨਿਧਿ = ਨੌਂ ਹੀ ਖ਼ਜ਼ਾਨੇ ।
ਅਖੁਟ = ਕਦੇ ਨਾਹ ਮੁੱਕਣ ਵਾਲੇ ।੩ ।
ਰਾਸਿ = ਪੂੰਜੀ, ਸੌਦਾ ।
ਗੁਰਮੁਖਿ = ਗੁਰੂ ਦੇ ਸਨਮੁਖ ।
ਅੰਤਰਿ = ਮਨ ਵਿਚ ।੪ ।
ਸਾਰ = ਕਦਰ ।
ਜਾਣਨ@ੀ = ਜਾਣਦੇ ।
ਮਨਮੁਖਿ = ਮਨ ਦੇ ਪਿੱਛੇ ਤੁਰਨ ਵਾਲੇ ।
ਖੁਆਇਅਨੁ = ਉਸ (ਹਰੀ) ਨੇ ਖੁੰਝਾ ਦਿੱਤੇ ਹਨ ।੫ ।
ਪਦਾਰਥੁ = ਕੀਮਤੀ ਚੀਜ਼ ।
ਮਨ = ਮਨ ਨੂੰ ।
ਧੀਰਿ = ਧੀਰਜ ਆਉਂਦੀ ਹੈ ।੬ ।
ਦੁਬਿਧਾ = ਦੁ = ਚਿੱਤਾ-ਪਨ, ਮੇਰ-ਤੇਰ ।
ਮਾਰਿ = ਮਾਰ ਕੇ ।੭ ।
ਜਤਿ ਪਤਿ = ਜਾਤਿ ਪਾਤਿ, ਉੱਚੀ ਜਾਤਿ ਤੇ ਉੱਚੀ ਕੁਲ ।
ਏਕੋੁ = {ਅਸਲ ਲਫ਼ਜ਼ ‘ਏਕੁ’ ਹੈ, ਇਥੇ ‘ਏਕੋ’ ਪੜ੍ਹਨਾ ਹੈ} ।
ਭਾਵੈ = ਪਸੰਦ ਆਉਂਦਾ ਹੈ ।
ਸਾਰਿ = ਸਿਰੇ ਚਾੜ੍ਹਦਾ ਹੈ ।
ਤਿਸ ਕੀ = {ਲਫ਼ਜ਼ ‘ਤਿਸ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹੈ ।
ਵੇਖੋ ‘ਗੁਰਬਾਣੀ ਵਿਆਕਰਣ’} ।੮ ।
ਨਿਰਾਲੀ = ਅਨੋਖੀ ।
ਅਲਾਹ ਦੀ = ਪਰਮਾਤਮਾ ਦੀ ।
ਵੀਚਾਰਿ = ਵੀਚਾਰ ਦੀ ਰਾਹੀਂ ।
ਭੈ = ਅਦਬ ਵਿਚ ।
ਨਾਮਿ = ਨਾਮ ਵਿਚ ।੯ ।

(ਹੇ ਭਾਈ!) ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਇੱਜ਼ਤ ਹੈ (ਨਾਮ ਜਪ ਕੇ) ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਹਰੇਕ ਜੀਵ ਉਹਨਾਂ ਦਾ ਆਦਰ-ਮਾਣ ਕਰਦਾ ਹੈ ।੧।ਰਹਾਉ ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਭਗਤ (ਜਗਤ ਵਿਚ) ਉਜਾਗਰ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਉਹਨਾਂ ਦਾ ਹਰ ਵੇਲੇ ਦਾ ਬੋਲ-ਚਾਲ ਹੋ ਜਾਂਦਾ ਹੈ ।
(ਨਾਮ ਦੀ ਬਰਕਤਿ ਨਾਲ) ਉਹਨਾਂ ਦੇ ਅੰਦਰੋਂ ਆਪਾ-ਭਾਵ ਦੂਰ ਹੋ ਜਾਂਦਾ ਹੈ, ਉਹਨਾਂ ਦਾ ਮਨ ਨਾਮ ਨੂੰ ਕਬੂਲ ਕਰ ਲੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦਾ ਮਿਲਾਪ ਹੋ ਜਾਂਦਾ ਹੈ ।੧ ।
‘ਮੈਂ ਮੈਂ, ਮੇਰੀ ਮੇਰੀ’—ਇਹ ਹੀ ਪਰਮਾਤਮਾ ਨਾਲੋਂ ਮਨੁੱਖ ਦਾ ਵਖੇਵਾਂ ਬਣਾ ਦੇਂਦਾ ਹੈ, ਇਸੇ ਕਾਰਨ ਮਨੁੱਖ ਦੇ ਅੰਦਰ ਕ੍ਰੋਧ ਅਤੇ ਅਹੰਕਾਰ ਪੈਦਾ ਹੋਇਆ ਰਹਿੰਦਾ ਹੈ ।
ਜਦੋਂ ਗੁਰ-ਸ਼ਬਦ ਦੀ ਰਾਹੀਂ ‘ਮੈਂ ਮੇਰੀ’ ਦਾ ਅਭਾਵ ਹੋ ਜਾਂਦਾ ਹੈ ਤਾਂ ਵੱਖਰਾ-ਪਨ ਮੁੱਕ ਜਾਂਦਾ ਹੈ, ਹਰਿ-ਜੋਤਿ ਵਿਚ ਸੁਰਤਿ ਲੀਨ ਹੋ ਜਾਂਦੀ ਹੈ, ਰੱਬ ਮਿਲ ਪੈਂਦਾ ਹੈ ।੨।(ਜਦੋਂ ਸਾਨੂੰ ਜੀਵਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, ਸਾਡੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਸਾਨੂੰ ਹਰਿ-ਨਾਮ ਮਿਲ ਜਾਂਦਾ ਹੈ ਜੋ ਜਗਤ ਦੇ ਨੌ ਹੀ ਖ਼ਜ਼ਾਨੇ ਹੈ, ਨਾਮ-ਧਨ ਨਾਲ ਸਾਡੇ (ਹਿਰਦੇ ਦੇ) ਖ਼ਜ਼ਾਨੇ ਭਰ ਜਾਂਦੇ ਹਨ, ਇਹ ਖ਼ਜ਼ਾਨੇ ਕਦੀ ਖ਼ਾਲੀ ਨਹੀਂ ਹੋ ਸਕਦੇ ।੩ ।
ਇਸ ਨਾਮ-ਧਨ ਦੇ ਉਹੀ ਵਣਜਾਰੇ (ਗੁਰੂ ਦੇ ਕੋਲ) ਆਉਂਦੇ ਹਨ ਜਿਨ੍ਹਾਂ ਨੂੰ ਇਹ ਨਾਮ (-ਧਨ) ਪਿਆਰਾ ਲੱਗਦਾ ਹੈ ।
ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਹ ਨਾਮ-ਧਨ ਹਾਸਿਲ ਕਰ ਲੈਂਦਾ ਹੈ ।
ਅਜਿਹੇ ਮਨੁੱਖਾਂ ਦੇ ਅੰਦਰ ਗੁਰ-ਸ਼ਬਦ ਵੱਸ ਪੈਂਦਾ ਹੈ, ਪ੍ਰਭੂ ਦੇ ਗੁਣਾਂ ਦੀ ਵਿਚਾਰ ਆ ਵੱਸਦੀ ਹੈ ।੪ ।
(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਅਹੰਕਾਰੀ ਹੋ ਜਾਂਦੇ ਹਨ ਉਹ ਪ੍ਰਭੂ ਦੀ ਭਗਤੀ ਦੀ ਕਦਰ ਨਹੀਂ ਸਮਝਦੇ, (ਉਹਨਾਂ ਦੇ ਭੀ ਕੀਹ ਵੱਸ ?
ਪ੍ਰਭੂ ਨੇ ਆਪ ਹੀ ਧੁਰੋਂ ਆਪਣੇ ਹੁਕਮ ਨਾਲ ਕੁਰਾਹੇ ਪਾ ਦਿੱਤਾ ਹੈ, ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ (ਜਿਵੇਂ ਕੋਈ ਜੁਆਰੀਆ) ਜੂਏ ਵਿਚ (ਹਾਰ ਖਾਂਦਾ ਹੈ) ।੫ ।
ਜੇ ਹਿਰਦੇ ਵਿਚ ਪ੍ਰਭੂ ਵਾਸਤੇ ਪਿਆਰ ਨਾਹ ਹੋਵੇ ਤਾਂ ਉਸ ਦੀ ਭਗਤੀ ਨਹੀਂ ਕੀਤੀ ਜਾ ਸਕਦੀ, (ਭਗਤੀ ਤੋਂ ਬਿਨਾ) ਸਰੀਰ ਨੂੰ ਆਤਮਕ ਆਨੰਦ ਭੀ ਨਹੀਂ ਮਿਲਦਾ ।
ਪ੍ਰੇਮ ਦੀ ਦਾਤਿ (ਗੁਰੂ ਪਾਸੋਂ) ਮਿਲਦੀ ਹੈ, ਗੁਰੂ ਦੀ ਦੱਸੀ ਹੋਈ ਭਗਤੀ ਦੀ ਬਰਕਤਿ ਨਾਲ ਮਨ ਵਿਚ ਸ਼ਾਂਤੀ ਆ ਟਿਕਦੀ ਹੈ ।੬ ।
(ਹੇ ਭਾਈ!) ਗੁਰੂ ਦੇ ਸ਼ਬਦ ਦੀ ਵਿਚਾਰ ਕਰ ਕੇ ਉਹੀ ਮਨੁੱਖ ਪ੍ਰਭੂ ਦੀ ਭਗਤੀ ਕਰ ਸਕਦਾ ਹੈ ਜਿਸ ਪਾਸੋਂ ਪ੍ਰਭੂ ਆਪ ਭਗਤੀ ਕਰਾਂਦਾ ਹੈ, (ਗੁਰ-ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ ਉਹ ਮਨੁੱਖ) ਹਉਮੈ ਤੇ ਮੇਰ-ਤੇਰ ਮੁਕਾ ਲੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੭ ।
ਪਰਮਾਤਮਾ ਦਾ ਨਾਮ ਭਗਤਾਂ ਵਾਸਤੇ ਉੱਚੀ ਜਾਤਿ ਹੈ ਨਾਮ ਹੀ ਉਹਨਾਂ ਵਾਸਤੇ ਉੱਚੀ ਕੁਲ ਹੈ, ਪਰਮਾਤਮਾ ਆਪ ਹੀ ਉਹਨਾਂ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ ।
ਭਗਤ ਸਦਾ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਜਿਵੇਂ ਪ੍ਰਭੂ ਨੂੰ ਚੰਗਾ ਲੱਗਦਾ ਹੈ ਤਿਵੇਂ ਉਹ ਉਹਨਾਂ ਦਾ ਹਰੇਕ ਕੰਮ ਸਿਰੇ ਚਾੜ੍ਹ ਦੇਂਦਾ ਹੈ ।੮ ।
ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਦੀ ਭਗਤੀ ਅਨੋਖੀ ਹੀ ਬਰਕਤਿ ਦੇਣ ਵਾਲੀ ਹੈ ।
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਪ੍ਰਭੂ ਦੀ ਭਗਤੀ ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰੱਖ ਕੇ ਪ੍ਰਭੂ ਦੇ ਨਾਮ ਵਿਚ ਜੋੜੀ ਰੱਖ ਕੇ ਉਸ ਦੇ ਆਤਮਕ ਜੀਵਨ ਨੂੰ ਸੋਹਣਾ ਬਣਾ ਦੇਂਦੀ ਹੈ ।੯।੧੪।੩੬ ।