ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥
ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥
Sahib Singh
ਆਦਿ = ਸਭ ਦਾ ਮੁੱਢ ।
ਪੁਰਖੁ = ਵਿਆਪਕ ਹਰੀ ।
ਸਚਾ = ਸਦਾ = ਥਿਰ ਰਹਿਣ ਵਾਲਾ ।
ਏਨ@ਾ ਅਖਰਾ ਮਹਿ = ਇਹਨਾਂ ਅੱਖਰਾਂ ਦੀ ਰਾਹੀਂ ਪੜ੍ਹ ਕੇ ਹਾਸਲ ਕੀਤੀ ਵਿੱਦਿਆ ਦੁਆਰਾ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਤਿਸੁ ਸਿਰਿ = ਉਸ ਦੇ ਸਿਰ ਉਤੇ ।
ਲੇਖੁ = ਹਿਸਾਬ, ਲੇਖਾ, ਕਰਜ਼ਾ ।
ਸੋਈ = ਉਹ ਪ੍ਰਭੂ ।

ਜੇਹੜਾ ਵਿਆਪਕ ਪ੍ਰਭੂ ਸਾਰੀ ਰਚਨਾ ਦਾ ਮੂਲ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈ, ਉਹ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ ।
(ਵਿਦਵਾਨ ਉਹੀ ਮਨੁੱਖ ਹੈ) ਜੋ ਗੁਰੂ ਦੀ ਸਰਨ ਪੈ ਕੇ ਆਪਣੀ ਵਿੱਦਿਆ ਦੀ ਰਾਹੀਂ ਉਸ (ਪ੍ਰਭੂ ਦੇ ਅਸਲੇ) ਨੂੰ ਸਮਝ ਲੈਂਦਾ ਹੈ (ਤੇ ਫਿਰ ਜੀਵਨ-ਰਾਹ ਤੋਂ ਲਾਂਭੇ ਨਹੀਂ ਜਾਂਦਾ) ।
ਉਸ ਮਨੁੱਖ ਦੇ ਸਿਰ ਉਤੇ (ਵਿਕਾਰਾਂ ਦਾ ਕੋਈ) ਕਰਜ਼ਾ ਇਕੱਠਾ ਨਹੀਂ ਹੁੰਦਾ ।੨ ।