ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥
ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
Sahib Singh
|ਿਆਨੁ = ਗਿਆਨੁ, ਡੂੰਘੀ ਸਾਂਝ, ਜਾਣ-ਪਛਾਣ ।
ਹਉਮੈ = ਹਉ ਹਉ, ਮੈਂ ਮੈਂ, ਮੈਂ ਹੀ ਹੋਵਾਂ ਮੈਂ ਹੀ ਹੋਵਾਂ ।
ਹਉਮੈ = ਹਉ ਹਉ, ਮੈਂ ਮੈਂ, ਮੈਂ ਹੀ ਹੋਵਾਂ ਮੈਂ ਹੀ ਹੋਵਾਂ ।
Sahib Singh
ਉਹੀ ਬੰਦਾ ਪੜਿ੍ਹਆ ਹੋਇਆ ਹੈ ਉਹੀ ਪੰਡਿਤ ਹੈ, ਜੋ ਪਰਮਾਤਮਾ ਨਾਲ ਜਾਣ-ਪਛਾਣ (ਪਾਉਣੀ) ਸਮਝ ਲਏ, ਜੋ ਇਹ ਸਮਝ ਲਏ ਕਿ ਸਿਰਫ਼ ਪਰਮਾਤਮਾ ਹੀ ਸਾਰੇ ਜੀਵਾਂ ਵਿਚ ਮੌਜੂਦ ਹੈ ।
(ਜੇਹੜਾ ਬੰਦਾ ਇਹ ਭੇਦ ਸਮਝ ਲੈਂਦਾ ਹੈ, ਉਸ ਦੀ ਪਛਾਣ ਇਹ ਹੈ ਕਿ) ਉਹ ਫਿਰ ਇਹ ਨਹੀਂ ਆਖਦਾ ਕਿ ਮੈਂ ਹੀ ਹੋਵਾਂ (ਭਾਵ, ਉਹ ਬੰਦਾ ਸੁਆਰਥੀ ਨਹੀਂ ਰਹਿ ਸਕਦਾ) ।੪ ।
(ਜੇਹੜਾ ਬੰਦਾ ਇਹ ਭੇਦ ਸਮਝ ਲੈਂਦਾ ਹੈ, ਉਸ ਦੀ ਪਛਾਣ ਇਹ ਹੈ ਕਿ) ਉਹ ਫਿਰ ਇਹ ਨਹੀਂ ਆਖਦਾ ਕਿ ਮੈਂ ਹੀ ਹੋਵਾਂ (ਭਾਵ, ਉਹ ਬੰਦਾ ਸੁਆਰਥੀ ਨਹੀਂ ਰਹਿ ਸਕਦਾ) ।੪ ।