ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥
ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥

Sahib Singh
ਪ੍ਰਾਣੀ = ਹੇ ਜੀਵ !
ਝੂਰਿ = ਝੁਰ ਝੁਰ ਕੇ, ਚਿੰਤਾ ਕਰ ਕਰ ਕੇ ।
ਮਰਹੁ = ਆਤਮਕ ਮੌਤ ਸਹੇੜਦੇ ਹੋ ।
ਵੇਖੈ = ਸੰਭਾਲ ਕਰਦਾ ਹੈ ।
ਪਇਆ = ਮੁਕਰਰ ਹੈ ।
    
Sahib Singh
ਹੇ ਪ੍ਰਾਣੀ! (ਰੋਜ਼ੀ ਦੀ ਖ਼ਾਤਰ) ਚਿੰਤਾ ਕਰ ਕਰ ਕੇ ਕਿਉਂ ਆਤਮਕ ਮੌਤ ਸਹੇੜਦਾ ਹੈਂ ?
ਜੋ ਕੁਝ ਪ੍ਰਭੂ ਨੇ ਤੈਨੂੰ ਦੇਣ ਦਾ ਫ਼ੈਸਲਾ ਕੀਤਾ ਹੋਇਆ ਹੈ, ਉਹ (ਤੇਰੇ ਚਿੰਤਾ-ਫ਼ਿਕਰ ਤੋਂ ਬਿਨਾ ਭੀ) ਆਪ ਹੀ ਦੇ ਰਿਹਾ ਹੈ ।
ਜਿਵੇਂ ਜਿਵੇਂ ਜੀਵਾਂ ਦਾ ਰਿਜ਼ਕ ਮੁਕਰਰ ਹੈ, ਉਹ ਸਭ ਨੂੰ ਦੇ ਰਿਹਾ ਹੈ, ਸੰਭਾਲ ਭੀ ਕਰ ਰਿਹਾ ਹੈ, ਤੇ (ਰਿਜ਼ਕ ਵੰਡਣ ਵਾਲਾ ਆਪਣਾ) ਹੁਕਮ ਵਰਤੋਂ ਵਿਚ ਲਿਆ ਰਿਹਾ ਹੈ (ਹੇ ਮਨ! ਤੇਰਾ ਪੰਡਿਤ ਹੋਣਾ ਕਿਸ ਅਰਥ, ਜੇ ਤੈਨੂੰ ਇਤਨੀ ਭੀ ਸਮਝ ਨਹੀਂ?) ।੧੨ ।
Follow us on Twitter Facebook Tumblr Reddit Instagram Youtube