ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥
ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥

Sahib Singh
ਢਾਹਿ = ਢਾਹ ਕੇ, ਨਾਸ ਕਰ ਕੇ ।
ਉਸਾਰੈ = ਉਸਾਰਦਾ ਹੈ, ਬਣਾਂਦਾ ਹੈ, ਪੈਦਾ ਕਰਦਾ ਹੈ ।
ਤਿਵੈ = ਉਸੇ ਤ੍ਰਹਾਂ ।
ਵੇਖੈ = ਸੰਭਾਲ ਕਰਦਾ ਹੈ ।
ਜਾ ਕਉ = ਜਿਸ ਜੀਵ ਉਤੇ ।
    
Sahib Singh
ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਨਾਸ ਕਰਦਾ ਹੈ, ਆਪ ਹੀ ਬਣਾਂਦਾ ਹੈ, ਜਿਵੇਂ ਉਸ ਨੂੰ ਚੰਗਾ ਲੱਗਦਾ ਹੈ ਤਿਵੇਂ ਕਰਦਾ ਹੈ ।
ਪ੍ਰਭੂ ਜੀਵ ਪੈਦਾ ਕਰ ਕੇ (ਸਭ ਦੀ) ਸੰਭਾਲ ਕਰਦਾ ਹੈ, (ਹਰ ਥਾਂ) ਆਪਣਾ ਹੁਕਮ ਵਰਤੋਂ ਵਿਚ ਲਿਆ ਰਿਹਾ ਹੈ ।
(ਜੀਵ ਸਿਰਜਣਹਾਰ ਨੂੰ ਭੁਲਾ ਕੇ ਨਾਸਵੰਤ ਸੰਸਾਰ ਵਿਚ ਮਗਨ ਰਹਿੰਦਾ ਹੈ, ਪਰ) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਨਾਸਵੰਤ ਸੰਸਾਰ ਦੇ ਮੋਹ ਵਿਚੋਂ) ਪਾਰ ਲੰਘਾ ਲੈਂਦਾ ਹੈ ।੧੭ ।
Follow us on Twitter Facebook Tumblr Reddit Instagram Youtube