ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥
ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥

Sahib Singh
ਪਰਪੰਚੁ = ਸੰਸਾਰ ।
ਵੇਖਣ ਕਉ = ਤਾ ਕਿ ਜੀਵ ਇਸ ਪਰਪੰਚ ਵਿਚ ਪਰਮੇਸਰ ਨੂੰ ਵੇਖਣ ।
ਦੇਖੈ = ਸੰਭਾਲ ਕਰਦਾ ਹੈ ।
ਬੂਝੈ = ਹਰੇਕ ਜੀਵ ਦੀ ਲੋੜ ਨੂੰ ਸਮਝਦਾ ਹੈ ।
ਰਵਿ ਰਹਿਆ = ਵਿਆਪਕ ਹੈ ।
    
Sahib Singh
ਪਰਮੇਸਰ (ਇਸ ਬਾਰੇ ਸੰਸਾਰ ਦਾ) ਪਾਤਿਸ਼ਾਹ ਹੈ, ਉਸ ਨੇ ਆਪ ਇਹ ਸੰਸਾਰ ਰਚਿਆ ਹੈ, ਕਿ ਜੀਵ ਇਸ ਵਿਚ ਉਸ ਦਾ ਦੀਦਾਰ ਕਰਨ ।
ਰਚਨਹਾਰ ਪ੍ਰਭੂ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਹਰੇਕ ਦੇ ਦਿਲ ਦੀ ਸਮਝਦਾ ਜਾਣਦਾ ਹੈ, ਉਹ ਸਾਰੇ ਸੰਸਾਰ ਵਿਚ ਅੰਦਰ ਬਾਹਰ ਹਰ ਥਾਂ ਵਿਆਪਕ ਹੈ ।
(ਪਰ ਹੇ ਮਨ! ਤੂੰ ਉਸ ਪ੍ਰਭੂ ਦਾ ਦਰਸਨ ਕਰਨ ਦੇ ਥਾਂ ਆਪਣੀ ਵਿੱਦਿਆ ਵਿਚ ਹੀ ਅਹੰਕਾਰੀ ਹੋਇਆ ਬੈਠਾ ਹੈਂ) ।੨੪ ।
Follow us on Twitter Facebook Tumblr Reddit Instagram Youtube