ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥
ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥
Sahib Singh
ਮਰਣੁ = ਆਤਮਕ ਮੌਤ (ਦਾ ਮੂਲ) ।
ਮਧੁਸੂਦਨੁ = ਪਰਮਾਤਮਾ ।
ਮਰਣੁ ਭਇਆ = ਜਦੋਂ ਮੌਤ ਸਿਰ ਤੇ ਆ ਗਈ ।
ਤਬ ਮਧੂਸੂਦਨੁ ਚੇਤਵਿਆ = ਤਦੋਂ ਪਰਮਾਤਮਾ ਨੂੰ ਯਾਦ ਕਰਨ ਦਾ ਖਿ਼ਆਲ ਆਇਆ ।
ਭੀਤਰਿ = ਜਿਤਨਾ ਚਿਰ ਸਰੀਰ ਵਿਚ ਰਿਹਾ, ਜਿਤਨਾ ਚਿਰ ਜੀਉਂਦਾ ਰਿਹਾ ।
ਮੰਮਾ ਅਖਰੁ = ਮਰਣ ਅਤੇ ਮਧੁਸੂਦਨੁ ।

ਮਾਇਆ ਦਾ ਮੋਹ ਮਨੁੱਖ ਦੀ ਆਤਮਕ ਮੌਤ (ਦਾ ਮੂਲ ਹੁੰਦਾ) ਹੈ (ਮਨੁੱਖ ਸਾਰੀ ਉਮਰ ਇਸ ਮੋਹ ਵਿਚ ਫਸਿਆ ਰਹਿੰਦਾ ਹੈ) ਜਦੋਂ ਮੌਤ ਸਿਰ ਤੇ ਆਉਂਦੀ ਹੈ, ਤਦੋਂ ਪਰਮਾਤਮਾ ਨੂੰ ਯਾਦ ਕਰਨ ਦਾ ਖਿ਼ਆਲਆਉਂਦਾ ਹੈ ।
ਜਿਤਨਾ ਚਿਰ ਜੀਉਂਦਾ ਰਿਹਾ (ਪੜ੍ਹੀ ਹੋਈ ਵਿੱਦਿਆ ਦੇ ਆਸਰੇ) ਹੋਰ ਗੱਲਾਂ ਹੀ ਪੜ੍ਹਦਾ ਰਿਹਾ, ਨਾਹ ਮੌਤ ਚੇਤੇ ਆਈ ਨਾਹ ਮਧੁਸੂਦਨੁ (ਪਰਮਾਤਮਾ) ਚੇਤੇ ਆਇਆ ।੨੮ ।
ਜਿਤਨਾ ਚਿਰ ਜੀਉਂਦਾ ਰਿਹਾ (ਪੜ੍ਹੀ ਹੋਈ ਵਿੱਦਿਆ ਦੇ ਆਸਰੇ) ਹੋਰ ਗੱਲਾਂ ਹੀ ਪੜ੍ਹਦਾ ਰਿਹਾ, ਨਾਹ ਮੌਤ ਚੇਤੇ ਆਈ ਨਾਹ ਮਧੁਸੂਦਨੁ (ਪਰਮਾਤਮਾ) ਚੇਤੇ ਆਇਆ ।੨੮ ।