ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥
ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥
Sahib Singh
ਸਚੁ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।
ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ, ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ।
ਆਖੈ = ਸਿਫ਼ਤਿ = ਸਾਲਾਹ ਕਰੇ, ਨਾਮ ਉਚਾਰੇ ।
ਪਛਾਣੈ = ਹਰ ਥਾਂ ਵੇਖੇ ।
ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ, ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ।
ਆਖੈ = ਸਿਫ਼ਤਿ = ਸਾਲਾਹ ਕਰੇ, ਨਾਮ ਉਚਾਰੇ ।
ਪਛਾਣੈ = ਹਰ ਥਾਂ ਵੇਖੇ ।
Sahib Singh
(ਹੇ ਮਨ! ਆਪਣੀ ਵਿੱਦਿਆ ਦਾ ਆਸਰਾ ਲੈਣ ਦੇ ਥਾਂ) ਜੇ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਹਰ ਥਾਂ ਵੇਖੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ, ਪਰਮਾਤਮਾ ਨੂੰ ਸਰਬ-ਵਿਆਪਕ ਸਮਝੇ, ਅਤੇ ਪਰਮਾਤਮਾ ਨਾਲ ਹੀ ਡੂੰਘੀ ਜਾਣ-ਪਛਾਣ ਪਾਏ, ਤਾਂ ਉਸ ਨੂੰ ਮੁੜ ਕਦੇ ਜਨਮ-ਮਰਨ ਦਾ ਗੇੜ ਨਹੀਂ ਮਿਲਦਾ ।੨੯ ।