ਆਸਾ ਮਹਲਾ ੧ ॥
ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥
ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥
ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥
ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥
ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥
ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥

ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥
ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥
ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥
ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥
ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥
ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥

ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥
ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥
ਨਿਰਮਲ ਜਲਿ ਨ੍ਹਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥
ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥
ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥
ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥

ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥
ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥
ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥
ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥
ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥

Sahib Singh
ਅਨਹਦੁ = ਇਕ = ਰਸ, ਮਤਵਾਤਰ ।
ਵਾਜੈ = (ਵਾਜਾ) ਵੱਜਦਾ ਹੈ ।
ਰੁਣ ਝੁਣਕਾਰ = ਘੁੰਘਰੂਆਂ ਝਾਂਜਰਾਂ ਦੀ ਛਣ ਛਣ ।
ਰਾਤਾ = ਰੱਤਾ ਹੋਇਆ, ਮਸਤ ।
ਅਨਦਿਨੁ = ਹਰ ਰੋਜ਼ ।
ਬੈਰਾਗੀ = ਵੈਰਾਗਵਾਨ, ਪ੍ਰੇਮੀ, ਮਤਵਾਲਾ ।
ਮੰਡਲਿ = ਮੰਡਲ ਵਿਚ ।
ਸੁੰਨ ਮੰਡਲਿ = ਉਸ ਮੰਡਲ ਵਿਚ ਜਿਥੇ (ਮਾਇਕ ਫੁਰਨਿਆਂ ਵਲੋਂ) ਸੁੰਞ ਹੈ ।
ਘਰੁ = ਟਿਕਾਣਾ ।
ਅਪਰੰਪਰੁ = ਪਰੇ ਤੋਂ ਪਰੇ, ਜਿਸ ਤੋਂ ਪਰੇ ਹੋਰ ਕੋਈ ਨਹੀਂ ।
ਸਤਿਗੁਰਿ = ਸਤਿਗੁਰ ਨੇ ।
ਅਲਖੁ = ਅਦਿ੍ਰਸ਼ਟ ਪ੍ਰਭੂ ।
ਆਸਣਿ = ਆਸਣ ਉਤੇ ।
ਬੈਸਣਿ = ਬੈਠਣ ਵਾਲੇ ਥਾਂ ਉਤੇ ।
ਥਿਰ = ਸਦਾ ਵਾਸਤੇ ਕਾਇਮ ।
ਤਿਤੁ = ਉਸ (ਪ੍ਰਭੂ) ਵਿਚ ।
ਵੀਚਾਰੇ = (ਗੁਰੂ ਦੇ ਸ਼ਬਦ ਦੀ) ਵਿਚਾਰ ਨਾਲ ।
ਨਾਮਿ = ਨਾਮ ਵਿਚ ।੧ ।
ਤਿਤੁ = ਉਸ ਵਿਚ ।
ਅਗਮਪੁਰੇ = ਅਪਹੁੰਚ ਨਗਰ ਵਿਚ ।
ਕਹੁ = ਦੱਸੋ ।
ਕਿਤੁ ਬਿਧਿ = ਕਿਸ ਤਰੀਕੇ ਨਾਲ ।
ਸਚੁ = ਸਦਾ = ਥਿਰ ਪ੍ਰਭੂ ਦਾ ਨਾਮ (ਸਿਮਰ ਕੇ) ।
ਸੰਜਮੋ = ਇੰਦਿ੍ਰਆਂ ਨੂੰ (ਸਿਮਰਨ ਦੀ ਰਾਹੀਂ) ਵਿਕਾਰਾਂ ਵਲੋਂ ਹਟਾ ਕੇ ।
ਸਾਰਿ = ਸੰਭਾਲ ਕੇ ।
ਨਿਜ ਘਰਿ = ਆਪਣੇ ਘਰ ਵਿਚ ।
ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ।
ਤਿਤੁ = ਉਸ (ਪ੍ਰਭੂ = ਰੁੱਖ) ਵਿਚ ਟਿਕ ਕੇ, ਉਸ ਪ੍ਰਭੂ-ਰੁੱਖ ਦਾ ਆਸਰਾ ਲੈ ਕੇ ।
ਸਿਰਿ = ਸਿਰ ਉਤੇ ।
ਹਠਿ = ਹਠ ਨਾਲ ।
ਨਿਗ੍ਰਹਿ = ਇੰਦ੍ਰੇ ਰੋਕਣ ਨਾਲ ।
ਸਹਜਿ = ਆਤਮਕ ਅਡੋਲਤਾ ਵਿਚ (ਟਿਕਿਆਂ) ।
ਜਗਜੀਵਨ = ਜਗਤ ਦਾ ਆਸਰਾ ਪ੍ਰਭੂ ਜੀ ।
ਬੂਝ = ਸੂਝ, ਸਮਝ ।੨ ।
ਸਾਗਰੋ = ਸਮੁੰਦਰ ।
ਰਤਨਾਗਰੁ = {ਰਤਨ = ਆਕਰ} ਰਤਨਾਂ ਦੀ ਖਾਣ ।
ਤਿਤੁ = ਉਸ (ਸਾਗਰ) ਵਿਚ ।
ਘਣੇਰੇ = ਬਹੁਤ ।
ਮਜਨੋ = ਇਸ਼ਨਾਨ ।
ਸਪਤ ਸਰੇ = ਪੰਜ ਗਿਆਨ = ਇੰਦ੍ਰੇ, ਮਨ ਤੇ ਬੁੱਧੀ ।
ਜਲਿ = ਜਲ ਵਿਚ ।
ਨ@ਾਏ = ਇਸ਼ਨਾਨ ਕਰਦਾ ਹੈ ।
ਜਾ = ਜਦੋਂ ।
ਪ੍ਰਭੂ ਭਾਏ = ਪ੍ਰਭੂ ਨੂੰ ਪਸੰਦ ਆਉਂਦਾ ਹੈ ।
ਪੰਚ = ਸਤ, ਸੰਤੋਖ, ਦਇਆ, ਧਰਮ, ਧੀਰਜ (ਇਹ ਪੰਜੇ) ।
ਵੀਚਾਰੇ = ਗੁਰ = ਸ਼ਬਦ ਦੀ ਵਿਚਾਰ ਨਾਲ ।
ਬਿਖਿਆ = ਮਾਇਆ ।
ਤਜਿ = ਤਿਆਗ ਕੇ ।
ਉਰਿ = ਹਿਰਦੇ ਵਿਚ ।
ਸਮਾਨਿ = ਵਰਗਾ, ਬਰਾਬਰ ਦਾ ।੩ ।
ਬਨੁ ਬਨੋ = ਹਰੇਕ ਜੰਗਲ ।
ਦੇਖਿ ਰਹੀ = ਵੇਖ ਚੁਕੀ ਹਾਂ ।
ਤਿ੍ਰਣੁ = ਘਾਹ, ਬਨਸਪਤੀ ।
ਸਬਾਇਆ = ਸਾਰੀ ।
ਤਿ੍ਰਭਵਣੋ = ਤਿੰਨਾਂ ਭਵਨਾਂ ਵਾਲਾ ਜਗਤ ।
ਜਾਚਿਕ = ਮੰਗਤੇ ।
ਸਾਲਾਹੀ = ਮੈਂ ਸਾਲਾਹਾਂ ।
ਦੀਜੈ = ਦੇਂਦਾ ਹੈਂ ।
ਦਾਤੇ = ਹੇ ਦਾਤਾਰ ।
ਵੀਚਾਰਾ = ਵਿਚਾਰ ਦੀ ਗੱਲ ।੪ ।
    ਗੁਰੂ (ਇਕ) ਸਮੁੰਦਰ ਹੈ, ਗੁਰੂ ਰਤਨਾਂ ਦੀ ਖਾਣ ਹੈ, ਉਸ ਵਿਚ (ਸੁਚੱਜੀ ਜੀਵਨ-ਸਿੱਖਿਆ ਦੇ), ਅਨੇਕਾਂ ਰਤਨ ਹਨ ।
    (ਹੇ ਸਹੇਲੀਏ !
ਉਸ ਵਿਚ) ਪੰਜੇ ਗਿਆਨ = ਇੰਦਿ੍ਰਆਂ ਮਨ ਤੇ ਬੁੱਧੀ ਸਮੇਤ ਇਸ਼ਨਾਨ ਕਰ, ਤੇਰਾ ਮਨ ਪਵਿਤ੍ਰ ਹੋ ਜਾਇਗਾ ।
ਜੀਵ (ਗੁਰ = ਸ਼ਬਦ ਰੂਪ) ਪਵਿਤ੍ਰ ਜਲ ਵਿਚ ਤਦੋਂ ਹੀ ਇਸ਼ਨਾਨ ਕਰ ਸਕਦਾ ਹੈ ਜਦੋਂ ਪ੍ਰਭੂ ਨੂੰ ਚੰਗਾ ਲੱਗਦਾ ਹੈ, (ਗੁਰੂ ਦੇ ਸ਼ਬਦ ਦੀ) ਵਿਚਾਰ ਦੀ ਬਰਕਤਿ ਨਾਲ ਇਸ ਨੂੰ (ਸਤ, ਸੰਤੋਖ, ਦਇਆ, ਧਰਮ ਤੇ ਧੀਰਜ) ਪੰਜੇ ਹੀਪ੍ਰਾਪਤ ਹੋ ਜਾਂਦੇ ਹਨ, ਅਤੇ ਕਾਮ ਕ੍ਰੋਧ ਖੋਟ (ਮਾਇਆ ਦਾ ਮੋਹ ਆਦਿਕ) ਤਿਆਗ ਕੇ ਜੀਵ ਸਦਾ-ਥਿਰ ਪ੍ਰਭੂ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ।
    ਜੇਹੜਾ ਮਨੁੱਖ ਦੀਨਾਂ ਤੇ ਦਇਆ ਕਰਨ ਵਾਲੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਅੰਦਰੋਂ ਹਉਮੈ, ਲੋਭ ਦੀ ਲਹਰ, ਤੇ ਲੱਬ (ਆਦਿਕ) ਮੁੱਕ ਜਾਂਦੇ ਹਨ ।
    ਹੇ ਨਾਨਕ !
ਗੁਰੂ ਸਦਾ = ਥਿਰ ਪ੍ਰਭੂ ਗੋਪਾਲ ਦਾ ਰੂਪ ਹੈ, ਗੁਰੂ ਵਰਗਾ ਹੋਰ ਕੋਈ ਤੀਰਥ ਨਹੀਂ ਹੈ ।੩ ।
    ਹੇ ਪ੍ਰਭੂ !
    ਮੈਂ ਹਰੇਕ ਜੰਗਲ ਵੇਖ ਚੁਕੀ ਹਾਂ, ਸਾਰੀ ਬਨਸਪਤੀ ਨੂੰ ਤੱਕ ਚੁਕੀ ਹਾਂ (ਮੈਨੂੰ ਯਕੀਨ ਆ ਗਿਆ ਹੈ ਕਿ) ਇਹ ਸਾਰਾ ਜਗਤ ਤੂੰ ਹੀ ਪੈਦਾ ਕੀਤਾ ਹੈ, ਇਹ ਤਿੰਨੇ ਭਵਨ ਤੇਰੇ ਹੀ ਬਣਾਏ ਹੋਏ ਹਨ ।
    ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ, (ਭਾਵੇਂ ਇਹ ਸੰਸਾਰ ਤਾਂ ਨਾਸਵੰਤ ਹੈ, ਪਰ) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
    ਸਾਰੇ ਜੀਵ ਤੇਰੇ (ਦਰ ਦੇ) ਮੰਗਤੇ ਹਨ, ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ (ਦੁਨੀਆ ਦੇ ਪਦਾਰਥਾਂ ਵਾਸਤੇ) ਮੈਂ ਤੈਥੋਂ ਬਿਨਾ ਹੋਰ ਕਿਸ ਦੀ ਸਿਫ਼ਤਿ-ਸਾਲਾਹ ਕਰਾਂ ?
    ਹੇ ਦਾਤਾਰ !
    ਤੂੰ ਤਾਂ (ਜੀਵਾਂ ਦੇ) ਮੰਗਣ ਤੋਂ ਬਿਨਾ ਹੀ ਬਖ਼ਸ਼ਸ਼ਾਂ ਕਰੀ ਜਾਂਦਾ ਹੈਂ (ਮੈਨੂੰ ਆਪਣੀ ਭਗਤੀ ਦੀ ਦਾਤਿ ਦੇਹ) ਭਗਤੀ ਦੀ ਦਾਤਿ ਨਾਲ ਤੇਰੇ ਖ਼ਜ਼ਾਨੇ ਭਰੇ ਪਏ ਹਨ ।
    ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਲੱਭ ਲੋਭ ਕਾਮ ਕ੍ਰੋਧ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਮਿਲ ਸਕਦੀ ।੪।੨ ।
    ਆਸਾ ਮਹਲਾ ੧ ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥{ਪੰਨਾ ੪੩੭} ਸਚੁ—ਸਦਾ-ਥਿਰ ਰਹਿਣ ਵਾਲਾ ।
ਸਾਹਿਬੋ = ਮਾਲਕ ।
ਧਾਰੇ = ਆਸਰਾ ਦੇਂਦਾ ਹੈ ।
ਅਗੋਚਰੁ = {ਅਗੋ = ਚਰ} ਜਿਸ ਤਕ ਗਿਆਨ-ਇੰਦਿ੍ਰਆਂ ਦੀ ਪਹੁੰਚ ਨਹੀਂ ਹੋ ਸਕਦੀ ।
ਹੋਸੀ = ਸਦਾ ਕਾਇਮ ਰਹੇਗਾ ।
ਝੂਠਾ = ਨਾਸਵੰਤ ।
ਮਾਨੋ = ਜਾਣੋ ।
ਕਰਮ ਧਰਮ = ਸ਼ਾਸਤ੍ਰਾਂ ਦੇ ਦੱਸੇ ਹੋਏ ਧਾਰਮਿਕ ਕਰਮ ।
ਸਾਰ = ਸਮਝ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ ।
ਅਹਿ = ਦਿਨ ।
ਨਿਸਿ = ਰਾਤ ।੧ ।
ਮਾਨਿਆ = ਪਤੀਜ ਗਿਆ ਹੈ ।
ਸਖਾਈ = ਮਿੱਤਰ ।
ਪਿਤ = ਪਿਤਾ ।
ਸੁਤ = ਪੁੱਤਰ ।
ਸੰਪੈ = ਧਨ ।
ਨਾਰੇ = ਇਸਤ੍ਰੀ ।
ਸਾਇਰ = ਸਮੁੰਦਰ ।
ਸਾਇਰ ਕੀ ਪੁਤ੍ਰੀ = ਸਮੁੰਦਰ ਦੀ ਧੀ, ਲਛਮੀ, ਮਾਇਆ ।
ਪਰਹਰਿ = ਤਿਆਗ ਕੇ ।
ਵੀਚਾਰੇ = ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ ।
ਪੁਰਖਿ = ਪੁਰਖ ਨੇ ।
ਚਲਤੁ = ਤਮਾਸ਼ਾ ।
ਨ ਛੋਡਉ = ਮੈਂ ਨਹੀਂ ਛੱਡਦਾ ।੨ ।
    
Sahib Singh
ਮੇਰਾ ਮਨ ਪਿਆਰੇ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਗਿਆ ਹੈ, ਹੁਣ ਮੇਰੇ ਅੰਦਰ (ਮਾਨੋ) ਘੁੰਘਰੂਆਂ ਝਾਂਜਰਾਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜ ਰਿਹਾ ਹੈ ।
ਮੇਰਾ ਮਨ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਮਤਵਾਲਾ ਰਹਿੰਦਾ ਹੈ, ਮਸਤ ਰਹਿੰਦਾ ਹੈ, ਮੈਂ ਹੁਣ ਅਜੇਹੇ ਉੱਚੇ ਮੰਡਲ ਵਿਚ ਟਿਕਾਣਾ ਲੱਭ ਲਿਆ ਹੈ ਜਿਥੇ ਕੋਈ ਮਾਇਕ ਫੁਰਨਾ ਨਹੀਂ ਉਠਦਾ ।
ਸਤਿਗੁਰੂ ਨੇ ਮੈਨੂੰ ਉਹ ਅਦਿ੍ਰਸ਼ਟ ਪ੍ਰਭੂ ਵਿਖਾ ਦਿੱਤਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਜੋ ਸਭ ਦਾ ਪਿਆਰਾ ਹੈ ਤੇ ਜਿਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ ।
ਮੇਰਾ ਮਨ ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਉਸ ਨਾਰਾਇਣ ਵਿਚ ਮਸਤ ਰਹਿੰਦਾ ਹੈ ਜੋ ਆਪਣੇ ਆਸਣ ਉਤੇ ਆਪਣੇ ਤਖ਼ਤ ਉਤੇ ਸਦਾ ਅਡੋਲ ਰਹਿੰਦਾ ਹੈ ।
ਹੇ ਨਾਨਕ! ਜਿਨ੍ਹਾਂ ਬੰਦਿਆਂ ਦੇ ਮਨ ਪ੍ਰਭੂ ਦਾ ਨਾਮ ਵਿੱਚ ਰੰਗੇ ਜਾਂਦੇ ਹਨ (ਪ੍ਰਭੂ-ਨਾਮ ਦੇ) ਮਤਵਾਲੇ ਹੋ ਜਾਂਦੇ ਹਨ, ਉਹਨਾਂ ਦੇ ਅੰਦਰ, (ਮਾਨੋ) ਝਾਂਜਰਾਂ ਘੁੰਘਰੂਆਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜਦਾ ਹੈ ।੧ ।
(ਹੇ ਸਹੇਲੀਏ!) ਦੱਸ, ਉਸ ਅਪਹੁੰਚ ਪਰਮਾਤਮਾ ਦੇ ਸ਼ਹਰ ਵਿਚ ਕਿਸ ਤਰੀਕੇ ਨਾਲ ਜਾਈਦਾ ਹੈ ।
(ਸਹੇਲੀਉੱਤਰ ਦੇਂਦੀ ਹੈ—ਹੇ ਭੈਣ! ਉਸ ਸ਼ਹਰ ਵਿਚ ਪਹੁੰਚਣ ਵਾਸਤੇ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ, (ਸਿਮਰਨ ਦੀ ਬਰਕਤਿ ਨਾਲ) ਇੰਦਿ੍ਰਆਂ ਨੂੰ ਵਿਕਾਰਾਂ ਵਲੋਂ ਰੋਕ ਕੇ, ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਸਤਿਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ ਬਣਾਣਾ ਚਾਹੀਦਾ ਹੈ) ।
ਸਦਾ-ਥਿਰ ਪ੍ਰਭੂ ਨਾਲ ਮਿਲਾਣ ਵਾਲਾ ਗੁਰ-ਸ਼ਬਦ ਕਮਾਇਆਂ ਆਪਣੇ ਘਰ ਵਿਚ (ਸ੍ਵੈ-ਸਰੂਪ ਵਿਚ) ਅੱਪੜ ਜਾਈਦਾ ਹੈ, ਤੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਲੱਭ ਲਈਦਾ ਹੈ ।
ਉਸ ਪ੍ਰਭੂ ਦਾ ਆਸਰਾ ਲੈ ਕੇ ਉਸ ਦੀਆਂ ਟਹਣੀਆਂ ਡਾਲੀਆਂ ਜੜ੍ਹ ਪੱਤਰ (ਆਦਿਕ, ਭਾਵ, ਉਸ ਦੇ ਰਚੇ ਜਗਤ) ਦਾ ਆਸਰਾ ਲੈਣ ਦੀ ਲੋੜ ਨਹੀਂ ਪੈਂਦੀ (ਕਿਉਂਕਿ) ਉਹ ਪਰਮਾਤਮਾ ਸਭਨਾਂ ਦੇ ਸਿਰ ਉਤੇ ਪਰਧਾਨ ਹੈ ।
ਇਹ ਲੁਕਾਈ ਜਪ ਕਰ ਕੇ ਤਪ ਸਾਧ ਕੇ ਇੰਦਿ੍ਰਆਂ ਨੂੰ ਰੋਕਣ ਦਾ ਜਤਨ ਕਰ ਕੇ ਹਾਰ ਗਈ ਹੈ, (ਇਸ ਕਿਸਮ ਦੇ) ਹਠ ਨਾਲ ਇੰਦਿ੍ਰਆਂ ਨੂੰ ਵੱਸ ਕਰਨ ਦੇ ਜਤਨ ਨਾਲ ਪਰਮਾਤਮਾ ਨਹੀਂ ਮਿਲਦਾ ।
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਜਗਤ ਦੇ ਆਸਰੇ ਪ੍ਰਭੂ ਨੂੰ ਮਿਲ ਪੈਂਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ (ਦਿੱਤੀ) ਮਤਿ ਨੇ (ਸਹੀ ਜੀਵਨ-ਰਾਹ) ਸਮਝਾ ਦਿੱਤਾ ਹੈ ।੨ ।
(ਗੁਰੂ ਦੀ ਸਰਨ ਪੈ ਕੇ ਸ਼ਬਦ ਵਿਚ ਜੁੜ ਕੇ) ਮੇਰਾ ਮਨ ਉਸ ਪਿਆਰੇ ਪ੍ਰਭੂ ਦੇ ਨਾਮ-ਰੰਗ ਨਾਲ ਰੰਗਿਆ ਗਿਆ ਹੈ ਜੋ ਸਦਾ-ਥਿਰ ਰਹਿਣ ਵਾਲਾ ਹੈ ਜੋ ਸਭ ਦਾ ਮਾਲਕ ਹੈ ਜੋ ਸਭ ਦਾ ਮੁੱਢ ਹੈ, ਜੋ ਸਭ ਵਿਚ ਵਿਆਪਕ ਹੈ, ਜਿਸ ਤੋਂ ਪਰੇ ਹੋਰ ਕੋਈ ਨਹੀਂ ਤੇ ਜੋ ਸਭ ਨੂੰ ਆਸਰਾ ਦੇਂਦਾ ਹੈ ।
ਉਹ ਪਰਮਾਤਮਾ ਅਪਹੁੰਚ ਹੈ, ਮੁਨੱਖ ਦੇ ਗਿਆਨ-ਇੰਦਿ੍ਰਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤੋਂ ਪਰੇ ਹੋਰ ਕੋਈ ਨਹੀਂ, ਬੇਅੰਤ ਹੈ ਤੇ ਸਭ ਤੋਂ ਵੱਡਾ ਹੈ ।
ਸਿ੍ਰਸ਼ਟੀ ਦੇ ਸ਼ੁਰੂ ਤੋਂ ਜੁਗਾਂ ਦੇ ਸ਼ਰੂ ਤੋਂ ਚਲਿਆ ਆ ਰਿਹਾ ਹੈ, ਹੁਣ ਭੀ ਮੌਜੂਦ ਹੈ ਸਦਾ ਲਈ ਮੌਜੂਦ ਰਹੇਗਾ ।
(ਹੇ ਭਾਈ!) ਹੋਰ ਸਾਰੇ ਸੰਸਾਰ ਨੂੰ ਨਾਸਵੰਤ ਜਾਣੋ ।
ਮੇਰਾ ਮਨ ਸ਼ਾਸਤ੍ਰਾਂ ਦੇ ਦੱਸੇ ਹੋਏ ਧਾਰਮਿਕ ਕਰਮਾਂ ਦੀ ਸਾਰ ਨਹੀਂ ਜਾਣਦਾ, ਮੇਰੇ ਮਨ ਨੂੰ ਇਹ ਸੁਰਤਿ ਭੀ ਨਹੀਂ ਹੈ ਕਿ ਮੁਕਤੀ ਕਿਵੇਂ ਮਿਲਦੀ ਹੈ ।
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮੇਰਾ ਮਨ ਇਹੀ ਪਛਾਣਦਾ ਹੈ ਕਿ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ।੧ ।
(ਗੁਰੂ ਦੀ ਸਰਨ ਪੈ ਕੇ) ਮੇਰਾ ਮਨ ਮੰਨ ਚੁਕਾ ਹੈ ਕਿ ਪਰਮਾਤਮਾ ਦਾ ਨਾਮ ਹੀ (ਅਸਲ) ਸਾਥੀ ਹੈ ਮਾਇਆ ਦੀ ਮਮਤਾ ਤੇ ਹਉਮੈ ਮਨੁੱਖ ਦੇ ਨਾਲ ਨਹੀਂ ਜਾਂਦੇ, ਮਾਂ, ਪਿਉ, ਭਰਾ, ਪੁੱਤਰ, ਧਨ, ਇਸਤ੍ਰੀ, ਦੁਨੀਆ ਵਾਲੀ ਚਤੁਰਾਈ (ਸਦਾ ਲਈ) ਸਾਥੀ ਨਹੀਂ ਬਣ ਸਕਦੇ ।
(ਇਸ ਵਾਸਤੇ) ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਮੈਂ ਮਾਇਆ ਦਾ ਮੋਹ ਉੱਕਾ ਤਿਆਗ ਦਿੱਤਾ ਹੈ, ਤੇ ਇਸ ਨੂੰ ਆਪਣੇ ਪੈਰਾਂ ਹੇਠ ਰੱਖਿਆ ਹੋਇਆ ਹੈ (ਭਾਵ, ਆਪਣੇ ਉਤੇ ਇਸ ਦਾ ਪ੍ਰਭਾਵ ਨਹੀਂ ਪੈਣ ਦੇਂਦਾ) ।
(ਮੈਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਆਦਿ ਪੁਰਖ ਨੇ (ਜਗਤ-ਰੂਪ) ਇਕ ਤਮਾਸ਼ਾ ਵਿਖਾਲ ਦਿੱਤਾ ਹੈ, ਮੈਂ ਜਿਧਰ ਵੇਖਦਾ ਹਾਂ ਉਧਰ ਉਹ ਪਰਮਾਤਮਾ ਹੀ ਮੈਨੂੰ ਦਿੱਸਦਾ ਹੈ ।
ਹੇ ਨਾਨਕ! (ਆਖ—) ਮੈਂ ਪਰਮਾਤਮਾ ਦੀ ਭਗਤੀ (ਕਦੇ) ਨਹੀਂ ਵਿਸਾਰਦਾ (ਮੈਨੂੰ ਯਕੀਨ ਹੈ ਕਿ) ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸੁਤੇ ਹੀ ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ।੨ ।
Follow us on Twitter Facebook Tumblr Reddit Instagram Youtube