ਆਸਾ ਮਹਲਾ ੧ ॥
ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥
ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥
ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥
ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥
ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥
ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥

ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥
ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥
ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥
ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥
ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥
ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥

ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥
ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥
ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥
ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥
ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥
ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥

ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥
ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥
ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥
ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥
ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥
ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥

Sahib Singh
ਸਾਚੁ = ਸਦਾ = ਥਿਰ ਪ੍ਰਭੂ ।
ਮੇਟਿ = ਮਿਟਾ ਕੇ ।
ਸੰਗਮ = ਸਾਥ ।
ਸਾਰੀ = ਸ੍ਰੇਸ਼ਟ ।
ਦਰਿ ਸਚੈ = ਸਦਾ = ਥਿਰ ਪ੍ਰਭੂ ਦੇ ਦਰ ਤੇ ।
ਤਤੁ = ਅਸਲੀਅਤ ।
ਸਚਿ = ਸਦਾ = ਥਿਰ ਨਾਮ ਵਿਚ ਜੁੜਿਆਂ ।੩ ।
ਅੰਜਨੁ = ਸੁਰਮਾ ।
ਸਾਰਿ = (ਅੱਖਾਂ ਵਿਚ) ਪਾ ਕੇ ।
ਨਿਰੰਜਨਿ = ਨਿਰੰਜਨ (ਪ੍ਰਭੂ) ਵਿਚ {ਨਿਰ-ਅੰਜਨ} ।
ਅੰਜਨੁ = ਮਾਇਆ ਦੀ ਕਾਲਖ, ਮਾਇਆ-ਰਹਿਤ ਪ੍ਰਭੂ ਵਿਚ ।
ਜਗ ਜੀਵਨੋ = ਜਗਤ ਦਾ ਸਹਾਰਾ ।
ਬੈਰਾਗੀ = ਵੈਰਾਗਵਾਨ, ਵਿਰਕਤ ।
ਪਤੀਣੇ = ਪਤੀਜ ਗਏ ।
ਉਦਾਸਾ = ਵਿਰਕਤ ।੪ ।
    
Sahib Singh
ਸਦਾ-ਥਿਰ ਪਰਮਾਤਮਾ ਦਾ ਨਾਮ (ਹਿਰਦੇ ਵਿਚ) ਸੰਭਾਲ ਕੇ ਮੇਰਾ ਮਨ ਪਵਿਤ੍ਰ ਹੋ ਗਿਆ ਹੈ ।(ਜੀਵਨ-ਪੰਧ ਵਿਚ) ਮੈਂ ਅੌਗੁਣ (ਆਪਣੇ ਅੰਦਰੋਂ) ਮਿਟਾ ਕੇ ਤੁਰ ਰਿਹਾ ਹਾਂ, ਮੇਰੇ ਨਾਲ ਗੁਣਾਂ ਦਾ ਸਾਥ ਬਣ ਗਿਆ ਹੈ ।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅੌਗੁਣ ਤਿਆਗ ਕੇ (ਨਾਮ-ਸਿਮਰਨ ਦੀ) ਸ੍ਰੇਸ਼ਟ ਕਰਣੀ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੱਚਾ ਮੰਨਿਆ ਜਾਂਦਾ ਹੈ ।
ਉਹ ਮਨੁੱਖ ਆਪਣਾ ਜਨਮ ਮਰਣ ਦਾ ਗੇੜ ਮੁਕਾ ਲੈਂਦਾ ਹੈ, ਉਹ ਜਗਤ ਦੇ ਮੂਲ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ ।
ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ ਤੂੰ ਹੀ ਮੇਰਾ ਮਿੱਤਰ ਹੈਂ ਤੂੰ ਹੀ ਮੇਰੇ ਦਿਲ ਦੀ ਜਾਣਨ ਵਾਲਾ ਸਾਥੀ ਹੈਂ ।
ਤੇਰੇ ਸਦਾ-ਥਿਰ ਨਾਮ ਵਿਚ ਜੁੜਿਆਂ (ਤੇਰੇ ਦਰ ਤੇ) ਆਦਰ ਮਿਲਦਾ ਹੈ ।
ਹੇ ਨਾਨਕ! (ਆਖ—) ਮੈਨੂੰ ਗੁਰੂ ਦੀ ਅਜੇਹੀ ਮਤਿ ਪ੍ਰਾਪਤ ਹੋਈ ਹੈ ਕਿ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਸ੍ਰੇਸ਼ਟ ਨਾਮ ਪ੍ਰਗਟ ਹੋ ਗਿਆ ਹੈ ।੩ ।
(ਪ੍ਰਭੂ ਦੇ ਗਿਆਨ ਦਾ) ਸੁਰਮਾ ਪਾ ਕੇ ਮੇਰਾ ਮਨ ਮਾਇਆ-ਰਹਿਤ ਪਰਮਾਤਮਾ ਦੇ ਨਾਮ ਵਿਚ ਰੰਗਿਆ ਗਿਆ ਹੈ ।
ਜਗਤ ਦਾ ਜੀਵਨ ਤੇ ਸਭ ਦਾਤਾਂ ਦੇਣ ਵਾਲਾ ਪ੍ਰਭੂ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਹਰ ਵੇਲੇ ਮੌਜੂਦ ਰਹਿੰਦਾ ਹੈ ।
(ਗੁਰੂ ਦੀ ਰਾਹੀਂ) ਜਗਤ ਦਾ ਜੀਵਨ ਤੇ ਸਭ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਮਨ ਵਿਚ ਵੱਸ ਪੈਂਦਾ ਹੈ, ਮਨ ਉਸ ਦੇ ਨਾਮ-ਰੰਗ ਨਾਲ ਰੰਗਿਆ ਜਾਂਦਾ ਹੈ ਤੇ ਮਨ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ ।
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਪਰਮਾਤਮਾ ਦੀ ਮੇਹਰ ਦੀ ਨਿਗਾਹ ਨਾਲ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
ਹੇ ਨਾਨਕ! ਜਗਤ ਵਿਚ ਅਜੇਹੇ ਵਿਰਲੇ ਬੰਦੇ ਹਨ ਜੇਹੜੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗੀਜ ਕੇ ਮਾਇਆ ਦੇ ਮੋਹ ਨਾਲੋਂ ਨਿਰਲੇਪ ਰਹਿੰਦੇ ਹਨ, ਜਿਨ੍ਹਾਂ ਦੇ ਅੰਦਰੋਂ ਮੋਹ ਤੇ ਤ੍ਰਿਸ਼ਨਾ ਮੁੱਕ ਜਾਂਦੇ ਹਨ, ਜੋ ਹਉਮੈ ਨੂੰ ਮਾਰ ਕੇ ਪਰਮਾਤਮਾ ਦੇ ਨਾਮ ਵਿਚ ਹੀ ਸਦਾ ਗਿੱਝੇ ਰਹਿੰਦੇ ਹਨ ।੪।੩ ।
Follow us on Twitter Facebook Tumblr Reddit Instagram Youtube