ਆਸਾ ਮਹਲਾ ੪ ॥
ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥
ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥
ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥
ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥
ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥
ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥
ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥
ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥
ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥
ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥
ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥
ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥
ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥
ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥
ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥
ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥
ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥
ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥
ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥
ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥
ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥
ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥
ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥
ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥
ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥
ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥
ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥
ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥
ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥
ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥
ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥
ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥
ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥
ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥
ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥
ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ ਦੂਜੈ ਚਿਤੁ ਨ ਲਾਇਆ ਰਾਮ ॥
ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥
ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥
ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥
ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥
ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥
ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥
ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥
ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥
ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥
ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥
ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥
Sahib Singh
ਝਿਮਿ ਝਿਮੇ = ਝਿਮਿ ਝਿਮਿ, ਮਠੀ ਮਠੀ ਆਵਾਜ਼ ਨਾਲ ।
ਵਰਸੈ = ਵਰ੍ਹਦਾ ਹੈ ।
ਅੰਮਿ੍ਰਤ ਧਾਰਾ = ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।
ਨਦਰੀ = ਨਜ਼ਰ ਆ ਜਾਂਦਾ ਹੈ ।
ਨਿਸਤਾਰਾ = ਸੰਸਾਰ = ਸਮੁੰਦਰ ਤੋਂ ਪਾਰ ਲੰਘਾਣ ਵਾਲਾ ।
ਨਾਮਿ = ਨਾਮ ਵਿਚ (ਜੁੜ ਕੇ) ।
ਵਡਿਆਈ = ਆਦਰ = ਮਾਣ ।
ਕਲਿਜੁਗ = {‘ਇਕ ਘੜੀ ਨ ਮਿਲਤੇ ਤ ਕਲਿਜੁਗੁ ਹੋਤਾ’} ਉਹ ਆਤਮਕ ਅਵਸਥਾ ਜਦੋਂ ਜੀਵ ਪਰਮਾਤਮਾ ਤੋਂ ਵਿਛੁੜ ਕੇ ਵਿਕਾਰਾਂ ਵਿਚ ਗ਼ਰਕ ਹੁੰਦਾ ਹੈ ।
ਕਲਿਜੁਗਿ = ਵਿਕਾਰਾਂ ਦੇ ਕਾਰਨ ਨਿੱਘਰੀ ਹੋਈ ਆਤਮਕ ਹਾਲਤ ਵਿਚ ।
ਬੋਹਿਥਾ = ਜਹਾਜ਼ ।
ਗੁਰਮੁਖਿ = ਗੁਰੂ ਦੀ ਰਾਹੀਂ ।
ਹਲਤਿ = ਇਸ ਲੋਕ ਵਿਚ ।
ਪਲਤਿ = ਪਰਲੋਕ ਵਿਚ ।
ਸੁਹੇਲੇ = ਸੁਖੀ ।
ਸਾਰੀ = ਸ੍ਰੇਸ਼ਟ ।
ਕਰਣੀ = ਕਰਣੀਯ, ਕਰਨ = ਜੋਗ ਕੰਮ ।
ਕਰਿ = ਕਰ ਕੇ ।੧ ।
ਕਿਲਵਿਖ = ਪਾਪ ।
ਗੁਰ ਪਰਚੈ = ਗੁਰੂ ਦੀ ਰਾਹੀਂ (ਨਾਮ ਜਪਣ ਦੇ) ਆਹਰੇ ਲੱਗ ਕੇ ।
ਰਵਾਇਆ = ਵਸਾ ਲਿਆ ਹੈ ।
ਰਵਿਆ = ਸਿਮਰਿਆ ।
ਪਰਮ ਗਤਿ = ਸਭ ਤੋਂ ਉਚੀ ਆਤਮਕ ਅਵਸਥਾ ।
ਨਾਵ = (ਜ਼ਿੰਦਗੀ ਦੀ) ਬੇੜੀ ।
ਸਤਿਗੁਰਿ = ਸਤਿਗੁਰੂ ਨੇ ।
ਦਿੜਾਏ = ਹਿਰਦੇ ਵਿਚ ਪੱਕਾ ਕਰ ਦਿਤਾ ।
ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ ।
ਗੁਰਿ = ਗੁਰੂ ਨੇ ।
ਨਾਮਿ = ਨਾਮ ਵਿਚ ।
ਕਰਿ = ਕਰ ਕੇ ।੨ ।
ਸਿਧਿ = ਕਾਮਯਾਬੀ, ਸਫਲਤਾ ।
ਸਭਿ = ਸਾਰੇ ।
ਸੁਹਾਏ = ਸੋਹਣੇ ।
ਰੋਮੇ ਰੋਮਿ = ਰੋਮਿ ਰੋਮਿ, ਰੋਮ ਰੋਮ ਦੀ ਰਾਹੀਂ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਹੋਇ = ਹੋ ਕੇ ।
ਰੇਖਿਆ = ਰੇਖਾ, ਚਿਹਨ = ਚਕ੍ਰ ।
ਰਵਿਆ = ਸਿਮਰਿਆ ।
ਘਟ ਅੰਤਰਿ = ਹਿਰਦੇ ਵਿਚ ।
ਸੀਗਾਰੁ = ਸਜਾਵਟ ।
ਅਨੁਗ੍ਰਹੁ = ਕਿਰਪਾ ।੩ ।
ਸੇ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਬੰਦੇ ।
ਮੂੜ = ਮੂਰਖ ।
ਅਭਾਗੀ = ਬਦ = ਕਿਸਮਤ ।
ਅੰਤਰੇ = ਹਿਰਦੇ ਵਿਚ, ਅੰਦਰ ।
ਵਿਆਪੈ = ਜੋਰ ਪਾਈ ਰੱਖਦਾ ਹੈ ।
ਲਾਗੀ = ਚੰਬੜੀ ਰਹਿੰਦੀ ।
ਮਲੁ = ਮੈਲ ।
ਭਾਇਆ = ਚੰਗਾ ਲੱਗਾ ।
ਕਰਮ = (ਮਿਥੇ ਹੋਏ ਧਾਰਮਿਕ) ਕੰਮ, ਧਾਰਮਿਕ ਰਸਮਾਂ ।
ਬਿਖਮੁ = ਅੌਖਾ ।
ਪੰਥੁ = ਰਸਤਾ ।
ਦੁਹੇਲਾ = ਦੁੱਖਾਂ = ਭਰਿਆ ।
ਕਾਲੂਖਤ = ਕਾਲਖ ।
ਅੰਧਿਆਰਾ = ਹਨੇਰਾ ।
ਮੋਖ = (ਮੋਹ ਆਦਿਕ ਤੋਂ) ਖ਼ਲਾਸੀ ।
ਦੁਆਰਾ = ਦਰਵਾਜ਼ਾ ।੪ ।
ਗੁਰੂ ਗੁਰਮੁਖੇ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ ।
ਜਾਣੈ = ਡੂੰਘੀ ਸਾਂਝ ਪਾਂਦਾ ਹੈ ।
ਊਭ = ਉੱਚਾ (ਅਹੰਕਾਰ ਵਿਚ) ।
ਪਇਆਲੀ = ਪਾਤਾਲ ਵਿਚ, ਢਹਿੰਦੀ ਕਲਾ ਵਿਚ ।
ਇਕਤੁ ਘਰਿ = ਇੱਕ ਘਰ ਵਿਚ, ਪ੍ਰਭੂ ਚਰਨਾਂ ਵਿਚ ।
ਆਣੈ = ਲੈ ਆਉਂਦਾ ਹੈ ।
ਗਤਿ = ਉੱਚੀ ਆਤਮਕ ਅਵਸਥਾ ।
ਮਿਤਿ = ਮਰਯਾਦਾ ।
ਰਸਾਏ = ਮਾਣਦਾ ਹੈ ।
ਪੈਜ = ਇੱਜ਼ਤ ।
ਉਧਾਰਿ = ਬਚਾ ਕੇ ।
ਰਮੋ ਰਮੁ = ਸੋਹਣਾ ਹੀ ਸੋਹਣਾ ।
ਭੀਨੇ = ਭਿੱਜ ਗਏ, ਤਰੋ = ਤਰ ਹੋ ਗਏ ।
ਨਾਮਿ = ਨਾਮ ਵਿਚ ।੫ ।
ਤਿਨ@ = ਉਹਨਾਂ ਨੇ ।
ਸਭ = ਸਾਰੀ ।
ਸਭਿ = ਸਾਰੇ ।
ਅਰਥਾ ਸਭਿ ਧਰਮ = ਧਰਮ ਅਰਥ ਕਾਮ ਮੋਖ ਇਹ ਸਾਰੇ ਪਦਾਰਥ ।
ਮਨਿ = ਮਨ ਵਿਚ ।
ਚਿੰਦਿਆ = ਚਿਤਵਿਆ ।
ਦੁਰਮਤਿ = ਖੋਟੀ ਮਤਿ ।
ਕਬੁਧਿ = ਭੈੜੀ ਅਕਲ ।
ਸੁਧਿ = ਸੂਝ ।
ਨਾਮਿ = ਨਾਮ ਵਿਚ ।
ਸਭੁ = ਸਾਰਾ ।
ਜਿਤੁ = ਜਿਸ (ਸਰੀਰ) ਵਿਚ ।
ਪਰਗਾਸਿਆ = ਰੌਸ਼ਨ ਹੋ ਗਿਆ, ਚਮਕ ਗਿਆ ।
ਗੁਰਮੁਖਿ = ਗੁਰੂ ਦੀ ਸਰਨ ਪਿਆਂ ।
ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ ।੬ ।
ਨਾਮਿ = ਨਾਮ ਵਿਚ ।
ਸਰਧਾ = ਨਿਸ਼ਚਾ ।
ਦੂਜੈ = ਕਿਸੇ ਹੋਰ ਪਦਾਰਥ ਵਿਚ ।
ਸਭ = ਸਾਰੀ ।
ਕੰਚਨੁ = ਸੋਨਾ ।
ਕਰਿ = ਬਣਾ ਕੇ ।
ਭਾਇਆ = ਚੰਗਾ ਲੱਗਾ ।
ਮਨਿ = ਮਨ ਵਿਚ ।
ਪਰਮ = ਸਭ ਤੋਂ ਉੱਚਾ ।
ਅੰਤਿ = ਅਖ਼ੀਰ ਵਿਚ ।
ਸਖਾਈ = ਸਾਥੀ ।
ਪੂੰਜੀ = ਸਰਮਾਇਆ ।
ਸੰਚੀ = ਇਕੱਠੀ ਕੀਤੀ ।
ਜਾਈ = ਜ਼ਾਇਆ ਹੁੰਦੀ ।
ਇਸੁ ਜੁਗ ਮਹਿ = ਮਨੁੱਖਾ ਜਨਮ ਵਿਚ, ਜਗਤ ਵਿਚ ।
ਤੁਲਹਾ = ਦਰਿਆ ਤੋਂ ਪਾਰ ਲੰਘਣ ਲਈ ਛਤੀਰੀਆਂ ਆਦਿਕ ਦਾ ਬਣਾਇਆ ਹੋਇਆ ਸਹਾਰਾ ।
ਜਮ ਕਾਲੁ = ਮੌਤ, ਆਤਮਕ ਮੌਤ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਪਛਾਤਾ = ਸਾਂਝ ਪਾ ਲਈ ।੭ ।
ਸਤੇ ਸਤਿ = ਸਤਿ ਸਤਿ, ਸਦਾ ਕਾਇਮ ਰਹਿਣ ਵਾਲਾ, ਸਦਾ ਕਾਇਮ ਰਹਿਣ ਵਾਲਾ ।
ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ।
ਜਿਨਿ = ਜਿਸ (ਸੇਵਕ) ਨੇ ।
ਅਰਪਿ = ਭੇਟਾ ਕਰ ਕੇ ।
ਚੜ੍ਹਾਇਆ = ਚੜ੍ਹਾਵਾ ਚਾੜ੍ਹ ਦਿੱਤਾ ।
ਮਨਿ = ਮਨ ਵਿਚ ।
ਸਰਧਿਆ = ਸਰਧਾ ਪੈਦਾ ਹੋਈ ।
ਭਾਇ = ਪ੍ਰੇਮ ਦੇ ਕਾਰਨ ।
ਭਾਉ = ਪ੍ਰੇਮ ।
ਦੀਨਾ ਨਾਥੁ = ਗਰੀਬਾਂ ਦਾ ਰਾਖਾ ।
ਜੀਆ ਕਾ = ਸਭ ਜੀਵਾਂ ਦਾ ।
ਤੇ = ਤੋਂ, ਪਾਸੋਂ ।
ਚਲਾਏ = ਲੜੀ ਤੋਰਦਾ ਹੈ ।
ਮੰਤੁ = ਉਪਦੇਸ਼ ।
ਮਿਲਣੁ = ਮਿਲਾਪ ।
ਸੁਭਾਏ = ਸੁਭਾਇ, ਸ੍ਰੇਸ਼ਟ ਪ੍ਰੇਮ ਦੇ ਕਾਰਨ ।੮ ।
ਕਰਤਾ = ਕਰਤਾਰ, ਜਗਤ = ਰਚਨਾ ਕਰਨ ਵਾਲਾ ।
ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ ।
ਪਾਵਨੁ = ਪਵਿਤ੍ਰ ।
ਭਾਈ = ਚੰਗੀ ਲੱਗੀ ।
ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ।
ਕਾਮੁ = ਕੰਮ ।
ਊਤਮੁ = ਸ੍ਰੇਸ਼ਟ, ਉੱਤਮ ।
ਜਪੀਐ = ਜਪਣਾ ਚਾਹੀਦਾ ਹੈ ।
ਅਸਥਿਰੁ = (ਵਿਕਾਰਾਂ ਦੇ ਹੱਲਿਆਂ ਵਲੋਂ)ਅਡੋਲ-ਚਿੱਤ ।
ਸਹਜੇ = ਆਤਮਕ ਅਡੋਲਤਾ ਵਿਚ ।
ਸੁਖਿ = ਆਤਮਕ ਆਨੰਦ ਵਿਚ ।
ਸੋਵੈ = ਲੀਨ ਰਹਿੰਦਾ ਹੈ ।
ਠਾਕੁਰ = ਹੇ ਠਾਕੁਰ !
ਆਤਮ ਰਾਮੁ = ਸਰਬ = ਵਿਆਪਕ ਪਰਮਾਤਮਾ ।੧ ।

(ਹੇ ਭਾਈ! ਜਿਵੇਂ ਵਰਖਾ ਰੁੱਤੇ ਜਦੋਂ ਮਿਠੀ ਮਿਠੀ ਫੁਹਾਰ ਪੈਂਦੀ ਹੈ ਤਾਂ ਬੜੀ ਸੁਹਾਵਣੀ ਠੰਡ ਮਹਿਸੂਸ ਕਰੀਦੀ ਹੈ, ਤਿਵੇਂ ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਸ ਦੇ ਹਿਰਦੇ ਦੀ ਧਰਤੀ ਉਤੇ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮਠੀ ਮਠੀ ਵਰਖਾ ਕਰਦੀ ਹੈ (ਤੇ ਉਸ ਨੂੰ ਆਤਮਕ ਸ਼ਾਂਤੀ ਬਖ਼ਸ਼ਦੀ ਹੈ ।
ਇਸ ਨਾਮ-ਵਰਖਾ ਦੀ ਬਰਕਤਿ ਨਾਲ) ਗੁਰੂ ਦੇ ਸਨਮੁਖ ਰਹਿਣ ਵਾਲੇ ਉਸ (ਵਡ-ਭਾਗੀ) ਮਨੁੱਖ ਨੂੰ ਪਿਆਰਾ ਪਰਮਾਤਮਾ ਦਿੱਸ ਪੈਂਦਾ ਹੈ ।
ਸਾਰੇ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਪਰਮਾਤਮਾ ਦਾ ਨਾਮ ਉਸ ਮਨੁੱਖ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਸ ਨੂੰ (ਲੋਕ-ਪਰਲੋਕ ਵਿਚ) ਆਦਰ-ਮਾਣ ਮਿਲ ਜਾਂਦਾ ਹੈ ।
ਹੇ ਭਾਈ! ਵਿਕਾਰਾਂ ਦੇ ਕਾਰਨ ਨਿੱਘਰੀ ਹੋਈ ਆਤਮਕ ਹਾਲਤ ਵੇਲੇ ਪਰਮਾਤਮਾ ਦਾ ਨਾਮ ਜਹਾਜ਼ (ਦਾ ਕੰਮ ਦੇਂਦਾ ਹੈ) ਹੈ, ਗੁਰੂ ਦੀ ਸਰਨ ਪਾ ਕੇ (ਪਰਮਾਤਮਾ ਜੀਵ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ ਇਸ ਲੋਕ ਤੇ ਪਰਲੋਕ ਵਿਚ ਸੁਖੀ ਰਹਿੰਦੇ ਹਨ ।
ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਨਾ ਹੀ) ਸਭ ਤੋਂ ਸ੍ਰੇਸ਼ਟ ਕਰਨ-ਜੋਗ ਕੰਮ ਹੈ ।
ਹੇ ਨਾਨਕ! ਮੇਹਰ ਕਰ ਕੇ ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਸ ਨੂੰ ਨਾਮ ਵਿਚ ਜੋੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧ ।
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਨੇ ਆਪਣੇ ਸਾਰੇ ਦੁੱਖ ਤੇ ਪਾਪ ਨਾਸ ਕਰ ਲਏ ।
(ਹੇ ਭਾਈ!) ਗੁਰੂ ਦੀ ਰਾਹੀਂ ਹਰ ਵੇਲੇ ਆਹਰੇ ਲੱਗ ਕੇ ਮੈਂ ਹਰਿ-ਨਾਮ ਸਿਮਰਨਾ ਸ਼ੁਰੂ ਕੀਤਾ, ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਵਸਾ ਲਿਆ ।
ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਇਆ, ਤਾਂ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ ।
ਹੇ ਭਾਈ! ਜਦੋਂ (ਕਿਸੇ ਵਡ-ਭਾਗੀ ਦੇ ਹਿਰਦੇ ਵਿਚ) ਗੁਰੂ ਨੇ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਵਸਾ ਦਿੱਤਾ, ਤਾਂ ਲੋਭ ਆਦਿਕ ਵਿਕਾਰਾਂ (ਦੇ ਹੜ੍ਹ) ਵਿਚ ਡੁੱਬ ਰਹੀ ਉਸ ਦੀ (ਜ਼ਿੰਦਗੀ ਦੀ) ਬੇੜੀ ਬਾਹਰ ਨਿਕਲ ਆਈ ।
ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ, ਉਸ ਨੇ ਆਪਣਾ ਚਿੱਤ ਪਰਮਾਤਮਾ ਦੇ ਨਾਮ ਵਿਚ ਜੋੜ ਲਿਆ ।
ਹੇ ਨਾਨਕ! ਗੁਰੂ ਦੀ ਸਰਨ ਪਾ ਕੇ ਦਰਿਆ ਦਾ ਘਰ ਪਰਮਾਤਮਾ ਆਪ ਹੀ ਕਿਰਪਾ ਕਰ ਕੇ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ ।੨ ।
(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਬਾਣੀ ਸੁਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਨੂੰ (ਮਨੁੱਖਾ ਜਨਮ-ਮਨੋਰਥ ਵਿਚ) ਕਾਮਯਾਬੀ ਹਾਸਲ ਹੋ ਗਈ, ਉਸ ਦੇ ਸਾਰੇ ਕੰਮ ਸਫਲ ਹੋ ਗਏ ।
(ਹੇ ਭਾਈ!) ਮੈਂ ਭੀ ਗੁਰੂ ਦੀ ਸਰਨ ਪੈ ਕੇ ਰੋਮ ਰੋਮ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ ।
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਹ ਪਵਿਤ੍ਰ ਜੀਵਨ ਵਾਲਾ ਬਣ ਕੇ ਉਸ ਪ੍ਰਭੂ ਦੇਦਰ ਤੇ ਜਾ ਪਹੁੰਚਿਆ ਜਿਸ ਦਾ ਕੋਈ ਖਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਜਿਸ ਦਾ ਕੋਈ ਖਾਸ ਚਿਹਨ-ਚਕ੍ਰ ਨਹੀਂ ਬਿਆਨ ਕੀਤਾ ਜਾ ਸਕਦਾ ।
ਜਿਸ ਮਨੁੱਖ ਨੇ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ (ਆਪਣੇ ਅੰਦਰੋਂ) ਮਾਇਆ ਦੀ ਭੁੱਖ ਤ੍ਰੇਹ ਦੂਰ ਕਰ ਲਈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ, ਉਸ ਦੇ ਆਤਮਕ ਜੀਵਨ ਨੂੰ ਹਰੇਕ ਕਿਸਮ ਦਾ ਸਹਜ ਹਾਸਲ ਹੋ ਗਿਆ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਰੌਸ਼ਨ ਹੋ ਗਿਆ ।
ਹੇ ਨਾਨਕ! (ਆਖ—) ਜਦੋਂ ਤੋਂ ਪਰਮਾਤਮਾ ਨੇ ਆਪ ਮੇਰੇ ਉੱਤੇ ਮੇਹਰ ਕੀਤੀ ਹੈ ਮੈਂ ਉਸ ਦੇ ਦਾਸਾਂ ਦੇ ਦਾਸਾਂ ਦਾ ਦਾਸ ਬਣ ਗਿਆ ਹਾਂ ।੩ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਉਹ ਮੂਰਖ ਬਦ-ਕਿਸਮਤ ਹੀ ਰਹੇ ।
ਉਹਨਾਂ ਦੇ ਅੰਦਰ ਮੋਹ ਜੋਰ ਪਾਈ ਰੱਖਦਾ ਹੈ, ਉਹਨਾਂ ਨੂੰ ਹਰ ਵੇਲੇ ਮਾਇਆ ਚੰਬੜੀ ਰਹਿੰਦੀ ਹੈ ।
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਹ ਮੂਰਖ ਬਦ-ਕਿਸਮਤ ਹੀ ਰਹਿੰਦੇ ਹਨ, ਉਹਨਾਂ ਨੂੰ ਸਦਾ ਮਾਇਆ (ਦੇ ਮੋਹ) ਦੀ ਮੈਲ ਲੱਗੀ ਰਹਿੰਦੀ ਹੈ ।
(ਨਾਮ ਭੁਲਾ ਕੇ ਜਿਉਂ ਜਿਉਂ ਉਹ ਹੋਰ ਹੋਰ) ਧਾਰਮਿਕ ਰਸਮਾਂ ਕਰਦੇ ਹਨ (ਵਧੀਕ) ਅਹੰਕਾਰੀ ਹੁੰਦੇ ਜਾਂਦੇ ਹਨ (ਇਹ ਕੀਤੀਆਂ ਧਾਰਮਿਕ ਰਸਮਾਂ ਉਹਨਾਂ ਦੇ ਅੰਦਰੋਂ, ਸਗੋਂ) ਪਰਮਾਤਮਾ ਦਾ ਨਾਮ ਚੁਰਾ ਲੈ ਜਾਂਦੀਆਂ ਹਨ ।
(ਜੀਵਨ-ਸਫ਼ਰ ਵਿਚ ਉਹ) ਜਮਾਂ ਵਾਲਾ ਰਸਤਾ (ਫੜੀ ਰੱਖਦੇ ਹਨ ਜੋ) ਬੜਾ ਅੌਖਾ ਹੈ ਜੋ ਦੁੱਖਾਂ-ਭਰਿਆ ਹੈ ਅਤੇ ਜਿਥੇ ਮਾਇਆ ਦੇ ਮੋਹ ਦੀ ਕਾਲਖ ਦੇ ਕਾਰਨ (ਆਤਮਕ ਜੀਵਨ ਵਲੋਂ) ਹਨੇਰਾ ਹੀ ਹਨੇਰਾ ਹੈ ।
ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਦਾ ਰਸਤਾ ਲੱਭ ਲੈਂਦਾ ਹੈ ।੪ ।
(ਹੇ ਭਾਈ! ਜੇਹੜਾ ਮਨੁੱਖ) ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ ਉਹ ਆਪਣੇ ਇਸ ਮਨ ਨੂੰ ਪ੍ਰਭੂ-ਚਰਨਾਂ ਵਿਚ ਲਿਆ ਟਿਕਾਂਦਾ ਹੈ ਜੇਹੜਾ ਹਰ ਵੇਲੇ ਕਦੇ ਅਹੰਕਾਰ ਵਿਚ ਤੇ ਕਦੇ ਢਹਿੰਦੀ ਕਲਾ ਵਿਚ ਭਟਕਦਾ ਫਿਰਦਾ ਹੈ ।
ਉਹ ਮਨੁੱਖ ਆਪਣੇ ਮਨ ਨੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਟਿਕਾ ਲੈਂਦਾ ਹੈ, ਉਹ ਆਤਮਕ ਜੀਵਨ ਦੀ ਹਰੇਕ ਮਰਯਾਦਾ ਨੂੰ ਸਮਝ ਲੈਂਦਾ ਹੈ ।
ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਰਹਿੰਦਾ ਹੈ ।
ਪਰਮਾਤਮਾ ਦਾ ਨਾਮ ਇਹੋ ਜਿਹੇ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜਿਵੇਂ ਪਰਮਾਤਮਾ ਨੇ ਪ੍ਰਹਿਲਾਦ ਆਦਿਕ ਭਗਤ (ਅੌਖਿਆਈਆਂ ਤੋਂ) ਬਚਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ ।
(ਹੇ ਭਾਈ!) ਪਰਮਾਤਮਾ ਸਭ ਤੋਂ ਉੱਚਾ ਹੈ, ਸੋਹਣਾ ਹੀ ਸੋਹਣਾ ਹੈ, ਬਿਆਨ ਕਰਦਿਆਂ ਕਰਦਿਆਂ ਉਸ ਦੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕੀਦਾ ।
ਹੇ ਨਾਨਕ! ਪਰਮਾਤਮਾ ਦਾ ਨਾਮ ਸੁਣ ਕੇ (ਜਿਨ੍ਹਾਂ ਦੇ ਹਿਰਦੇ) ਪਸੀਜ ਜਾਂਦੇ ਹਨ ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ ।੫ ।
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਆਪਣੀ ਹਰੇਕ ਕਿਸਮ ਦੀ ਚਿੰਤਾ ਦੂਰ ਕਰ ਲੈਂਦੇ ਹਨ, ਉਹਨਾਂ ਨੂੰ ਧਰਮ ਅਰਥ ਕਾਮ ਮੋਖ ਇਹ ਸਾਰੇ ਪਦਾਰਥ ਪ੍ਰਾਪਤ ਹੋ ਜਾਂਦੇ ਹਨ, ਉਹ ਮਨੁੱਖ ਜੋ ਕੁਝ ਆਪਣੇ ਮਨ ਵਿਚ ਚਿਤਵਦੇ ਹਨ ਉਹੀ ਫਲ ਉਹਨਾਂ ਨੂੰ ਮਿਲ ਜਾਂਦਾ ਹੈ ।
ਉਹ ਮਨ-ਇੱਜ਼ਤ ਫਲ ਹਾਸਲ ਕਰਦੇ ਰਹਿੰਦੇ ਹਨ, ਉਹ ਪਰਮਾਤਮਾ ਦਾ ਨਾਮ ਸਦਾ ਸਿਮਰਦੇ ਰਹਿੰਦੇ ਹਨ, ਉਹ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ।
ਉਹਨਾਂ ਦੇ ਅੰਦਰੋਂ ਖੋਟੀ ਮਤਿ ਭੈੜੀ ਅਕਲ ਦੂਰ ਹੋ ਜਾਂਦੀ ਹੈ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ, ਉਹ ਪਰਮਾਤਮਾ ਦੇ ਨਾਮ ਵਿਚ ਆਪਣਾ ਮਨ ਜੋੜੀ ਰੱਖਦੇ ਹਨ ।
ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ ਉਹਨਾਂ ਦਾ ਸਰੀਰ ਭੀਸਫਲ ਹੋ ਜਾਂਦਾ ਹੈ ਕਿਉਂਕਿ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ ਚਮਕ ਪੈਂਦਾ ਹੈ ।
ਹੇ ਨਾਨਕ! ਤੂੰ ਭੀ ਸਦਾ ਦਿਨ ਰਾਤ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ ।
ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਿਆਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਮਿਲੀ ਰਹਿੰਦੀ ਹੈ ।੬ ।
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਨ ਵਿਚ ਨਿਸ਼ਚਾ ਪੱਕਾ ਕਰ ਲਿਆ, ਉਹ (ਹਰਿ-ਨਾਮ ਦਾ ਪਿਆਰ ਛੱਡ ਕੇ) ਕਿਸੇ ਹੋਰ ਪਦਾਰਥ ਵਿਚ ਆਪਣਾ ਚਿੱਤ ਨਹੀਂ ਜੋੜਦੇ ।
ਜੇ ਸਾਰੀ ਧਰਤੀ ਸੋਨਾ ਬਣਾ ਕੇ ਉਹਨਾਂ ਦੇ ਅੱਗੇ ਰੱਖ ਦੇਈਏ, ਤਾਂ ਭੀ ਪਰਮਾਤਮਾ ਦੇ ਨਾਮ ਤੋਂ ਛੁਟ ਹੋਰ ਕੋਈ ਪਦਾਰਥ ਉਹਨਾਂ ਨੂੰ ਪਿਆਰਾ ਨਹੀਂ ਲੱਗਦਾ ।
ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ (ਨਾਮ ਦੀ ਬਰਕਤਿ ਨਾਲ) ਉਹ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਮਾਣਦੇ ਹਨ, ਅਖ਼ੀਰ ਵੇਲੇ ਦੁਨੀਆ ਤੋਂ ਤੁਰਨ ਲੱਗਿਆਂ ਭੀ ਇਹ ਹਰਿ-ਨਾਮ ਉਹਨਾਂ ਦੇ ਨਾਲ ਸਾਥੀ ਬਣਦਾ ਹੈ ।
ਉਹ ਸਦਾ ਪਰਮਾਤਮਾ ਦਾ ਨਾਮ-ਧਨ ਨਾਮ-ਸਰਮਾਇਆ ਇਕੱਠਾ ਕਰਦੇ ਰਹਿੰਦੇ ਹਨ, ਇਹ ਧਨ ਇਹ ਸਰਮਾਇਆ ਨਾਹ ਪਾਣੀ ਵਿਚ ਡੁੱਬਦਾ ਹੈ ਨਾਹ ਗਵਾਚਦਾ ਹੈ ।
ਹੇ ਭਾਈ! (ਸੰਸਾਰ-ਨਦੀ ਤੋਂ ਪਾਰ ਲੰਘਣ ਲਈ) ਪਰਮਾਤਮਾ ਦਾ ਨਾਮ ਇਸ ਜਗਤ ਵਿਚ (ਮਾਨੋ) ਤੁਲਹਾ ਹੈ ।
(ਜੇਹੜਾ ਮਨੁੱਖ ਨਾਮ ਸਿਮਰਦਾ ਰਹਿੰਦਾ ਹੈ) ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ ।
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਪਰਮਾਤਮਾ ਮੇਹਰ ਕਰ ਕੇ ਆਪ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੭ ।
(ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ।
ਜਿਸ ਮਨੁੱਖ ਨੂੰ ਪਰਮਾਤਮਾ ਦੀ ਸੇਵਾ-ਭਗਤੀ ਪਿਆਰੀ ਲੱਗਦੀ ਹੈ ਉਹ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।
(ਹੇ ਭਾਈ!) ਹਰਿ-ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ ।
ਪਰਮਾਤਮਾ ਦਾ ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ (ਜੇਹੜਾ ਮਨੁੱਖ ਹਰਿ-ਨਾਮ ਸਿਮਰਦਾ ਹੈ ਉਹ ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ ।
ਉਹ ਮਨੁੱਖ ਜਨਮਾਂ ਦੇ ਗੇੜ ਦਾ ਦੁੱਖ ਆਤਮਕ ਮੌਤ ਦਾ ਦੁੱਖ—ਇਹ ਦੋਵੇਂ ਦੁੱਖ ਮਿਟਾ ਲੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ।੧ ।
ਹੇ ਹਰੀ! ਹੇ ਮਾਲਕ! ਕਿਰਪਾ ਕਰ ।
(ਹੇ ਭਾਈ! ਜੇ ਪਰਮਾਤਮਾ ਕਿਰਪਾ ਕਰੇ ਤਾਂ) ਉਸ ਸਰਬ-ਵਿਆਪਕ ਪਰਮਾਤਮਾ (ਦਾ ਨਾਮ) ਜਪਿਆ ਜਾ ਸਕਦਾ ਹੈ ।
(ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਜੋਗਾ ਹੈ ।੧ ।