ਆਸਾ ਮਹਲਾ ੪ ॥
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥
ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥
ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥

ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥
ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥
ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥
ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥

ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹੁ ਉਪਾਇ ਜੀਉ ॥
ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥
ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥
ਮਹਾ ਜੁਧ ਜੋਧ ਬਹੁ ਕੀਨ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥
ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹੁ ਉਪਾਇ ਜੀਉ ॥੩॥

ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥
ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥
ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥
ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥

Sahib Singh
ਸਤ ਜੁਗਿ = ਸਤਜੁਗ ਵਿਚ, ਉਸ ਆਤਮਕ ਅਵਸਥਾ ਵਿਚ ਜੇਹੜੀ ਸਤਜੁਗ ਵਾਲੀ ਕਹੀ ਜਾਂਦੀ ਹੈ ।
ਸਭੁ = ਹਰ ਥਾਂ ।
ਪਗ ਚਾਰੇ ਧਰਮੁ = ਚਹੁ ਪੈਰਾਂ ਵਾਲਾ ਧਰਮ (-ਰੂਪ ਧੌਲ) {ਅੰਞਾਣ ਲੋਕ ਖਿ਼ਆਲ ਕਰਦੇ ਸਨ ਕਿ ਧਰਤੀ ਨੂੰ ਇਕ ਬਲਦ ਨੇ ਆਪਣੇ ਸਿੰ|ਾਂ ਉਤੇ ਚੁੱਕਿਆ ਹੋਇਆ ਹੈ} ।
ਮਨਿ = ਮਨ ਵਿਚ ।
ਤਨਿ = ਤਨ ਵਿਚ, ਹਿਰਦੇ ਵਿਚ ।
ਹਰਿ ਗਾਵਹਿ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ ।
ਪਰਮ = ਸਭ ਤੋਂ ਉੱਚਾ ।
ਪਾਵਹਿ = ਪ੍ਰਾਪਤ ਕਰਦੇ ਹਨ ।
ਹਰਿ ਗੁਣ ਗਿਆਨੁ = ਪਰਮਾਤਮਾ ਦੇ ਗੁਣਾਂ ਦੀ ਡੂੰਘੀ ਸਾਂਝ ।
ਕਿਰਤਾਰਥੁ = ਸਫਲ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਲਿਵ ਲਾਈ = ਸੁਰਤਿ ਜੋੜੀ ।
ਸਖਾਈ = ਮਿੱਤਰ, ਸਾਥੀ ।
ਪਾਵੈ = ਹਾਸਲ ਕਰਦਾ ਹੈ ।
ਮਾਨੁ = ਆਦਰ ।੧ ।
ਭਰਮਿ = (ਮਾਇਆ ਦੀ) ਭਟਕਣਾ ਵਿਚ ।
ਗੋਪੀ ਕਾਨü@ = ਇਸਤ੍ਰੀ ਮਰਦ {‘ਨਾਚੰਤੀ ਗੋਪੀ ਜੰਨਾ’} ।
ਤਾਪਹਿ = ਤਪਦੇ ਹਨ, ਕਲੇਸ਼ ਸਹਾਰਦੇ ਹਨ ।
ਪੁੰਨ = (ਮਿਥੇ ਹੋਏ) ਨੇਕ ਕੰਮ ।
ਜੋਧ = ਜੋਧੇ, ਸੂਰਮੇ ।
ਪਚੈ = ਸੜਦਾ ਹੈ ।
ਪਚਾਇ = ਸਾੜਦਾ ਹੈ ।
ਦਇਆਲਿ = ਦਇਆਲ ਨੇ ।
ਸਾਧੁ = ਗੁਰੂ ।
ਮਿਲਿ = ਮਿਲ ਕੇ ।੩ ।
    
Sahib Singh
ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ) ਦੇਈ ਰੱਖਦਾ ਹੈ, ਹਰ ਵੇਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਹੁੰਦਾ ਹੈ ।
(ਸਤਜੁਗੀ) ਆਤਮਕ ਅਵਸਥਾ ਵਿਚ ਟਿਕੇ ਹੋਏ (ਮਨੁੱਖ) ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਤੇ ਸਭ ਤੋਂ ਉੱਚਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਟਿਕੀ ਰਹਿੰਦੀ ਹੈ ।
ਸਤਜੁਗੀ ਆਤਮਕ ਅਵਸਥਾ ਵਿਚ ਟਿਕਿਆ ਹੋਇਆ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਨੂੰ ਕੀਮਤੀ ਚੀਜ਼ ਜਾਣਦਾ ਹੈ, ਹਰਿ-ਨਾਮ ਸਿਮਰਨ ਵਿਚ ਆਪਣੇ ਜੀਵਨ ਨੂੰ ਸਫਲ ਸਮਝਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਹਰ ਥਾਂ) ਸੋਭਾ ਮਿਲਦੀ ਹੈ ।
ਉਸ ਨੂੰ ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ ।
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ, ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।
(ਹੇ ਭਾਈ!) ਅਜੇਹੀ ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ ਦੇਈ ਰੱਖਦਾ ਹੈ) ਹਰ ਗੱਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਬਣਿਆ ਰਹਿੰਦਾ ਹੈ ।੧ ।
ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ (ਇਹ ਸਾਰੇ ਇਸਤ੍ਰੀ ਮਰਦ ਜੋ ਹਰੀ ਨੇ ਪੈਦਾ ਕੀਤੇ ਹਨ, ਇਹਨਾਂ ਵਿਚੋਂ ਜੇਹੜਾ ਜੇਹੜਾ ਮਾਇਆ ਦੀ) ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ ।
(ਅਜੇਹੇ ਲੋਕ ਭਟਕਣਾ ਵਿਚ ਪੈ ਕੇ) ਤਪ ਸਾਧਦੇ ਹਨ, ਧੂਣੀਆਂ ਤਪਾਣ ਦੇ ਕਸ਼ਟ ਸਹਾਰਦੇ ਹਨ, ਜੱਗ ਆਦਿਕ (ਮਿਥੇ ਹੋਏ) ਪੁੰਨ ਕਰਮ ਕਰਦੇ ਹਨ ।
(ਜੇਹੜਾ ਭੀ ਮਨੁੱਖ ਪਰਮਾਤਮਾ ਦਾ ਸਿਮਰਨ ਛੱਡ ਕੇ ਹੋਰ ਹੋਰ ਧਾਰਮਿਕ ਮਿਥਿਆ ਹੋਇਆ) ਕਿਰਿਆ ਕਰਮ ਕਰਦਾ ਹੈ (ਉਸ ਦੇ ਅੰਦਰੋਂ ਧਰਮ-ਬਲਦ ਆਪਣੇ ਦੋਵੇਂ) ਪੈਰ ਖਿਸਕਾ ਲੈਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਦੋ ਪੈਰਾਂ ਦੇ ਆਸਰੇ ਟਿਕਿਆ ਰਹਿੰਦਾ ਹੈ ।
(ਇਹ ਦੁਆਪੁਰ ਜੁਗ ਦਾ ਪ੍ਰਭਾਵ ਹੀ ਸਮਝੋ ਕਿ ਮਾਇਆ ਦੀ ਭਟਕਣਾ ਵਿਚ ਫਸ ਕੇ) ਬੜੇ ਬੜੇ ਸੂਰਮੇ ਵੱਡੇ ਜੁੱਧ ਮਚਾ ਦੇਂਦੇ ਹਨ ।
(ਮਾਇਆ ਦੀ ਭਟਕਣਾ ਦੇ ਕਾਰਨ ਹੀ ਮਨੁੱਖ ਆਪ) ਹਉਮੈ ਵਿਚ ਸੜਦਾ ਹੈ ਤੇ ਹੋਰਨਾਂ ਨੂੰ ਸਾੜਦਾ ਹੈ ।
ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਾ ਦਿੱਤਾ, ਗੁਰੂ ਨੂੰ ਮਿਲ ਕੇ (ਉਸ ਦੇ ਅੰਦਰੋਂ ਮਾਇਆ ਦੀ) ਮੈਲ ਲਹਿ ਜਾਂਦੀ ਹੈ ।
(ਹੇ ਭਾਈ!) ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇਹੜਾ ਜੇਹੜਾ ਮਾਇਆ ਦੀ ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ ।੩ ।
Follow us on Twitter Facebook Tumblr Reddit Instagram Youtube