ਆਸਾ ਮਹਲਾ ੪ ॥
ਜਿਨ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥
ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥
ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ ਜਮੁ ਨੇੜਿ ਨ ਆਵੈ ॥
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥
ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥
ਜਿਨ੍ਹੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹਾ ਸੁਖੁ ਸਦ ਹੋਈ ॥
ਜਿਨ੍ਹਾ ਨਾਨਕੁ ਸਤਿਗੁਰੁ ਭੇਟਿਆ ਤਿਨ੍ਹਾ ਮਿਲਿਆ ਹਰਿ ਸੋਈ ॥੨॥
ਜਿਨ੍ਹਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ੍ਹ ਹਰਿ ਰਖਣਹਾਰਾ ਰਾਮ ਰਾਜੇ ॥
ਤਿਨ੍ਹ ਕੀ ਨਿੰਦਾ ਕੋਈ ਕਿਆ ਕਰੇ ਜਿਨ੍ਹ ਹਰਿ ਨਾਮੁ ਪਿਆਰਾ ॥
ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥
ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥