ਛੰਤੁ ॥
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥
ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥
ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥
ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥
ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥
ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥
ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥
ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥
ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥
ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥
ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥
ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥
ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥
ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥
ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥
ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥
ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥
ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥
ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥
ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥
ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥
ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥
ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥
ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
Sahib Singh
ਪਾਵਨ = ਪਵਿਤ੍ਰ ।
ਪਤਿਤ ਪੁਨੀਤ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ ।
ਨਿਰੰਜਨ = ਜਿਸ ਉਤੇ ਮਾਇਆ ਦੀ ਕਾਲਖ ਅਸਰ ਨਹੀਂ ਕਰ ਸਕਦੀ, ਨਿਰ-ਅੰਜਨ ।
ਭਰਮ = ਭਟਕਣਾ ।
ਅੰਧੇਰ = ਹਨੇਰਾ ।
ਅੰਜਨਾ = ਸੁਰਮਾ ।
ਜਲਿ = ਪਾਣੀ ਵਿਚ ।
ਥਲਿ = ਧਰਤੀ ਵਿਚ ।
ਮਹੀਅਲਿ = ਮਹੀ ਤਲਿ, ਧਰਤੀ ਦੀ ਸਤਹ ਉਤੇ, ਆਕਾਸ਼ ਵਿਚ, ਪੁਲਾੜ ਵਿਚ ।
ਨਿਮਖ = ਅੱਖ ਦੇ ਫਰਕਣ ਜਿਤਨਾ ਸਮਾ ।
ਰਿਦੈ = ਹਿਰਦੇ ਵਿਚ ।
ਤਿਸਹਿ = ਤਿਸੁ ਹੀ, ਉਸ ਦੇ ਹੀ ।
ਵਿਸੂਰਿਆ = ਵਿਸੂਰੇ, ਚਿੰਤਾ-ਫਿਕਰ, ਝੋਰੇ ।
ਅਗਾਧਿ ਬੋਧ = ਅਥਾਹ ਗਿਆਨ ਦਾ ਮਾਲਕ ।
ਭਉ = ਡਰ ।੨ ।
ਗਹੀ = ਫੜੀ ।
ਗੋਪਾਲ = ਹੇ ਗੋਪਾਲ !
ਕਿ੍ਰਪਾ ਨਿਧੇ = ਹੇ ਕਿਰਪਾ ਦੇ ਖ਼ਜ਼ਾਨੇ !
ਮੋਹਿ = ਮੈਨੂੰ ।
ਤੁਅ = ਤੇਰੇ ।
ਸਿਧੇ = ਸਿੱਧੀ, ਜੀਵਨ = ਸਫਲਤਾ ।
ਕਾਰਨ ਕਰਨ = ਸਿ੍ਰਸ਼ਟੀ ਦਾ ਮੂਲ ।
ਕਰਨ = ਸਿ੍ਰਸ਼ਟੀ ।
ਭਵ = ਜਨਮ ।
ਖੋਜਹਿ = ਖੋਜਦੇ ਹਨ ।
ਸੁਨੀ = ਮੈਂ ਸੁਣੀ ਹੈ ।
ਉਧਰਨ ਬਿਧੇ = ਸਮੁੰਦਰ ਤੋਂ ਪਾਰ ਲੰਘਣ ਦੀ ਵਿਧੀ ।੩ ।
ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ ।
ਬਿਰਦੁ = ਮੁੱਢ ਕਦੀਮਾਂ ਦਾ ਸੁਭਾਉ ।
ਜਹ ਜਹ = ਜਿੱਥੇ ਜਿੱਥੇ ।
ਅਰਾਧਹਿ = ਅਰਾਧਨ ਕਰਦੇ ਹਨ ।
ਪ੍ਰਗਟਾਇਆ = (ਆਪਣੇ ਆਪ ਨੂੰ) ਪਰਗਟਕਰ ਦੇਂਦਾ ਹੈ ।
ਪ੍ਰਭਿ = ਪ੍ਰਭੂ ਨੇ ।
ਲੀਏ ਸਮਾਇ = (ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ ।
ਸਹਜਿ = ਆਤਮਕ ਅਡੋਲਤਾ ਵਿਚ ।
ਭਗਤ ਕਾਰਜ = ਭਗਤਾਂ ਦੇ ਕੰਮ ।
ਸਾਰਿਆ = ਸਵਾਰੇ ਹਨ ।
ਹਰਿ ਜਸ = ਪਰਮਾਤਮਾ ਦੀ ਸਿਫ਼ਤਿ-ਸਾਲਾਹ ।
ਚਮਤਕਾਰ = ਝਲਕ ।
ਪ੍ਰਗਾਸੁ = ਚਾਨਣ ।
ਦਹ = ਦਸ ।
ਦਿਸ = ਤਰਫ਼ਾਂ ।
ਦਹ ਦਿਸ = ਦਸੀਂ ਪਾਸੀਂ {ਪੂਰਬ ਪੱਛਮ ਆਦਿਕ ਚਾਰੇ ਪਾਸੇ +ਚਾਰ ਨੁੱਕਰਾਂ+ਉਪਰ+ਹੇਠਾਂ} ।
ਤਹ = ਉੱਥੇ, ਭਗਤਾਂ ਦੇ ਹਿਰਦੇ ਵਿਚ ।੪ ।

ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ ।
ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ ।
ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ ।
ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ ।
ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ।੨ ।
ਹੇ ਸਿ੍ਰਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ ।
ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ ।
ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ ।
ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ ।
ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ ।
ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ ।
ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ ।
ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ ।
ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ ।
ਹੇ ਗੋਪਾਲ! ਹੇ ਦਇਆਲ! ਹੇ ਕਿ੍ਰਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ ।੩ ।
ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ ।
ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ ।
ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ ।
ਹੇ ਭਾਈ! ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।
ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ ।੪।੩।੬ ।