ਛੰਤ ॥
ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥
ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥
ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ ਦਇਆ ॥
ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥
ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥
ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥
ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥
ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥
ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥
ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥
ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥
ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥
ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥
ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥
ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥
ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥
ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥
ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥
ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥
ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥
ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥
ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥
ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥
ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥
Sahib Singh
ਮਤਿ ਹੀਨੁ = ਅਕਲੋਂ ਸੱਖਣਾ ।
ਅਨਾਥੁ = ਨਿਆਸਰਾ ।
ਸਠ = ਵਿਕਾਰੀ ।
ਕਠੋਰੁ = ਕਰੜੇ ਹਿਰਦੇ ਵਾਲਾ {ਕਾਠ-ਉਰ} ।
ਕੀਚੁ = ਚਿੱਕੜ ।
ਮਲ = ਮੈਲ ।
ਅਹੰ = ਹਉਮੈ ।
ਮਮਤਾ = ਅਪਣੱਤ ।ਚੀਤਿ—ਚਿੱਤ ਵਿਚ ।
ਆਵਏ = ਆਵੈ, ਆਉਂਦੀ ।
ਬਨਿਤਾ = ਇਸਤ੍ਰੀ ।
ਬਿਨੋਦ = ਚੋਜ = ਤਮਾਸ਼ੇ ।
ਲਪਟਾਵਏ = ਲਪਟਾਵੈ, ਲਪਟ ਰਹੀ ਹੈ, ਚੰਬੜੀ ਹੋਈ ਹੈ ।
ਖਿਸੈ = ਖਿਸਕ ਰਿਹਾ ਹੈ ।
ਜੋਬਨੁ = ਜਵਾਨੀ ।
ਬਧੈ = ਵਧ ਰਿਹਾ ਹੈ ।
ਜਰੂਆ = ਬੁਢੇਪਾ ।
ਨਿਹਾਰੇ = ਤੱਕ ਰਹੀ ਹੈ, ਉਡੀਕ ਰਹੀ ਹੈ ।
ਸੰਗਿ = (ਮੇਰੇ) ਨਾਲ ।
ਮੀਚੁ = ਮੌਤ ।
ਸਾਧੂ = ਗੁਰੂ ।੨ ।
ਭਰਮੇ = ਭਟਕਦੇ ਰਹੇ ।
ਸੰਕਟ ਮਹਾ = ਵੱਡੇ ਦੁੱਖ ।
ਜੋਨ = ਜੂਨਾਂ ਦੇ (ਜੋਨਿ) ।
ਲਪਟਿ ਰਹਿਓ = ਚੰਬੜਿਆ ।
ਤਿਹ ਸੰਗਿ = ਉਹਨਾਂ ਨਾਲ ।
ਸੋਨ = ਸੋਨਾ, ਧਨ = ਪਦਾਰਥ ।
ਭਾਰ ਅਗਨਤ = ਅਣਗਿਣਤ (ਪਾਪਾਂ ਦੇ) ਭਾਰ ।
ਪ੍ਰਦੇਸਹ = ਪਰਦੇਸਾਂ ਵਿਚ, ਕਈ ਜਨਮਾਂ ਵਿਚ ।
ਧਾਇਓ = ਦੌੜਦਾ ਰਿਹਾ ।
ਓਟ = ਆਸਰਾ ।
ਮੁਰਾਰੀ = ਹੇ ਮੁਰਾਰੀ !
{ਮੁਰ = ਅਰਿ} ਹੇ ਪਰਮਾਤਮਾ !
ਨਾਇਓ = ਨਾਮ ਵਿਚ ।
ਤੇ = ਤੋਂ, ਪਾਸੋਂ ।
ਨ ਹੋਆ = ਨਹੀਂ ਹੋ ਸਕਿਆ ।
ਨ ਹੋਨ = ਨਹੀਂ ਹੋ ਸਕੇਗਾ ।
ਭਉਨ = ਭਵਨ, ਭਵਸਾਗਰ, ਸੰਸਾਰ-ਸਮੁੰਦਰ ।੩ ।
ਨਾਮ ਧਾਰੀਕ = (ਸਿਰਫ਼ ਭਗਤ = ) ਨਾਮ ਧਾਰਨ ਵਾਲੇ ।
ਸੰਸਾ = ਸਹਮ ।
ਕਉਨ = ਕੇਹੜਾ ।
ਜੇਨ ਕੇਨ ਪਰਕਾਰੇ = ਜਿਸ ਕਿਸੇ ਤਰੀਕੇ ਨਾਲ (ਭੀ ਹੋ ਸਕੇ) ।
ਜਸੁ = ਸਿਫ਼ਤਿ = ਸਾਲਾਹ ।
ਸ੍ਰਵਨ = ਕੰਨਾਂ ਨਾਲ ।
ਸੁਨਿ = ਸੁਣ ।
ਬਾਨੀ = ਸਿਫ਼ਤਿ = ਸਾਲਾਹ ਦੀ ਬਾਣੀ ।
ਪੁਰਖ ਗਿਆਨੀ = ਹੇ ਗਿਆਨਵਾਨ ਬੰਦੇ !
ਮਨਿ = ਮਨ ਵਿਚ ।
ਨਿਧਾਨਾ = ਖ਼ਜ਼ਾਨਾ ।
ਪਾਵਹੇ = ਪਾਵਹਿ, ਲੱਭ ਲਏਂਗਾ ।
ਰੰਗਿ = ਪ੍ਰੇਮ = ਰੰਗ ਵਿਚ ।
ਰਾਤੇ = ਰੱਤੇ ਹੋਏ, ਮਸਤ ।
ਬਿਧਾਤੇ = ਸਿਰਜਣਹਾਰ ।
ਗਾਵਹੇ = ਗਾਵਹਿ, ਗਾਂਦੇ ਹਨ ।
ਬਸੁਧ = ਬਸੁਧਾ, ਧਰਤੀ ।
ਬਨਰਾਜ = ਬਨਸਪਤੀ ।
ਕਉ = ਵਾਸਤੇ ।
ਪਵਨ = ਹਵਾ ।
ਬੇਅੰਤ ਅੰਤੁ = ਬੇਅੰਤ (ਪ੍ਰਭੂ) ਦਾ ਅੰਤ ।
ਗਹੀ = (ਮੈਂ) ਫੜੀ ਹੈ ।੪ ।

ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਣ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ ।
ਹੇ ਪ੍ਰਭੂ! ਮੈਂ ਵਿਕਾਰੀ ਹਾਂ, ਬੇ-ਤਰਸ ਹਾਂ, ਨੀਵੀਂ ਕੁਲ ਵਾਲਾ ਹਾਂ, ਮੋਹ ਦਾ ਚਿੱਕੜ ਮੇਰੇ ਉਤੇ ਆਪਣਾ ਦਬਾਉ ਪਾ ਰਿਹਾ ਹੈ ।
ਹੇ ਪ੍ਰਭੂ! ਭਟਕਣਾ ਵਿਚ ਪੈਣ ਵਾਲੇ ਕਰਮਾਂ ਦੀ ਮੈਲ ਮੈਨੂੰ ਲੱਗੀ ਹੋਈ ਹੈ, ਮੇਰੇ ਅੰਦਰ ਅਹੰਕਾਰ ਹੈ, ਮਮਤਾ ਹੈ, (ਇਸ ਵਾਸਤੇ) ਮੌਤ ਮੈਨੂੰ ਚੇਤੇ ਨਹੀਂ ਆਉਂਦੀ ।
ਮੈਂ ਇਸਤ੍ਰੀ ਦੇ ਚੋਜ-ਤਮਾਸ਼ਿਆਂ ਵਿਚ ਮਾਇਆ ਦੇ ਮੌਜ-ਮੇਲਿਆਂ ਵਿਚ (ਗ਼ਰਕ ਹਾਂ), ਮੈਨੂੰ ਅਗਿਆਨਤਾ ਚੰਬੜੀ ਹੋਈ ਹੈ ।
ਹੇ ਪ੍ਰਭੂ! ਮੇਰੀ ਜਵਾਨੀ ਢਲ ਰਹੀ ਹੈ, ਬੁਢੇਪਾ ਵਧ ਰਿਹਾ ਹੈ, ਮੌਤ (ਮੇਰੇ) ਨਾਲ (ਮੇਰੀ ਜ਼ਿੰਦਗੀ ਦੇ) ਦਿਨ ਤੱਕ ਰਹੀ ਹੈ ।
ਤੇਰਾ ਦਾਸ ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਮੈਨੂੰ ਤੇਰੀ ਹੀ ਆਸ ਹੈ, ਮੈਨੂੰ ਨੀਚ ਨੂੰ ਗੁਰੂ ਦੀ ਸਰਨ ਰੱਖ ।੨ ।
ਹੇ ਪ੍ਰਭੂ! ਹੇ ਮੁਰਾਰੀ! ਮੈਂ ਅਨੇਕਾਂ ਜਨਮਾਂ ਵਿਚ ਭਟਕਿਆ ਹਾਂ, ਮੈਂ ਕਈ ਜੂਨਾਂ ਦੇ ਵੱਡੇ ਦੁੱਖ ਸਹਾਰੇ ਹਨ ।
ਧਨ ਤੇ ਪਦਾਰਥਾਂ ਦੇ ਭੋਗ ਮੈਨੂੰ ਮਿੱਠੇ ਲੱਗ ਰਹੇ ਹਨ, ਮੈਂ ਇਹਨਾਂ ਨਾਲ ਹੀ ਚੰਬੜਿਆ ਰਹਿੰਦਾ ਹਾਂ ।
ਅਨੇਕਾਂ ਪਾਪਾਂ ਦਾ ਭਾਰ ਚੁੱਕ ਕੇ ਮੈਂ ਭਟਕਦਾ ਆ ਰਿਹਾ ਹਾਂ, ਅਨੇਕਾਂ ਪਰਦੇਸਾਂ ਵਿਚ (ਜੂਨਾਂ ਵਿਚ) ਦੌੜ ਚੁਕਿਆ ਹਾਂ (ਦੁੱਖ ਹੀ ਦੁੱਖ ਵੇਖੇ ਹਨ) ।
ਹੁਣ ਮੈਂ ਤੇਰਾ ਪੱਲਾ ਫੜਿਆ ਹੈ, ਤੇ, ਹੇ ਹਰੀ! ਤੇਰੇ ਨਾਮ ਵਿਚ ਮੈਨੂੰ ਸਾਰੇ ਸੁਖ ਮਿਲ ਗਏ ਹਨ ।
ਹੇ ਰੱਖਿਆ ਕਰਨ ਦੇ ਸਮਰਥ ਪਿਆਰੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਥੋਂ ਹੁਣ ਤਕ ਕੁਝ ਨਹੀਂ ਹੋ ਸਕਿਆ, ਅਗਾਂਹ ਨੂੰ ਭੀ ਕੁਝ ਨਹੀਂ ਹੋ ਸਕੇਗਾ ।
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਮਨੁੱਖ ਉਤੇ ਤੇਰੀ ਕਿਰਪਾ ਹੋ ਜਾਂਦੀ ਹੈ, ਉਸ ਨੂੰ ਆਤਮਕ ਅਡੋਲਤਾ ਤੇ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩ ।
ਹੇ ਭਾਈ! ਪਰਮਾਤਮਾ ਨੇ ਤਾਂ ਉਹ ਬੰਦੇ ਭੀ (ਵਿਕਾਰਾਂ ਤੋਂ) ਬਚਾ ਲਏ ਜਿਨ੍ਹਾਂ ਨੇ ਸਿਰਫ਼ ਆਪਣਾ ਨਾਮ ਹੀ ਭਗਤ ਰਖਾਇਆ ਹੋਇਆ ਸੀ ।
(ਸੱਚੇ) ਭਗਤਾਂ ਨੂੰ (ਤਾਂ ਸੰਸਾਰ-ਸਮੁੰਦਰ ਦਾ) ਕੋਈ ਸਹਮ ਨਹੀਂ ਰਹਿ ਸਕਦਾ ।
(ਸੋ, ਹੇ ਭਾਈ!) ਜਿਸ ਤ੍ਰਹਾਂ ਭੀ ਹੋ ਸਕੇ ਆਪਣੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਰਿਹਾ ਕਰੋ ।
ਹੇ ਗਿਆਨਵਾਨ ਬੰਦੇ! ਆਪਣੇ ਕੰਨਾਂ ਨਾਲ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ (ਇਸ ਤ੍ਰਹਾਂ ਤੂੰ) ਮਨ ਵਿਚ ਨਾਮ-ਖ਼ਜ਼ਾਨਾ ਲੱਭ ਲਏਂਗਾ ।
(ਹੇ ਭਾਈ! ਭਾਗਾਂ ਵਾਲੇ ਹਨ ਉਹ ਮਨੁੱਖ ਜੇਹੜੇ) ਸਿਰਜਣਹਾਰ ਹਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਉਸ ਦੇ ਗੁਣ ਗਾਂਦੇ ਹਨ ।
(ਹੇ ਭਾਈ!) ਜੇ ਸਾਰੀ ਧਰਤੀ ਕਾਗ਼ਜ਼ ਬਣ ਜਾਏ, ਜੇ ਸਾਰੀ ਬਨਸਪਤੀ ਕਲਮ ਬਣ ਜਾਏ, ਤੇ ਜੇ ਹਵਾ ਲਿਖਣ ਵਾਸਤੇ (ਲਿਖਾਰੀ) ਬਣ ਜਾਏ, ਤਾਂ ਭੀ ਬੇਅੰਤ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।
ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਦੇ) ਚਰਨਾਂ ਦਾ ਆਸਰਾ ਲਿਆ ਹੈ ।੪।੫।੮ ।