ਆਸਾ ਮਹਲਾ ੫ ॥
ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥
ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥
ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥
ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥
ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥
ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥
ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥
ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥
ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥
ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥
ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥
ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥
ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥
ਸੰਸਾਰੁ ਸਾਗਰੁ ਤਿਨ੍ਹੀ ਤਰਿਆ ਜਿਨ੍ਹੀ ਏਕੁ ਧਿਆਇਆ ॥
ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥
ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥
ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥
ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥
ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥
ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥
ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥
ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥
ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
Sahib Singh
ਕਮਾਇਅੜੋ = ਤੂੰ ਕਮਾਇਆ ਹੈ ।
ਸੋ = ਉਹ ਕਮਾਇਆ ਹੋਇਆ ਚੰਗਾ ਮੰਦਾ ਕਰਮ ।
ਮਾਥੈ = ਮੱਥੇ ਉਤੇ ।
ਆਇਓ ਮਾਥੈ = ਮੱਥੇ ਉਤੇ ਆ ਗਿਆ ਹੈ, ਭਾਗਾਂ ਵਿਚ ਲਿਖਿਆ ਗਿਆ ਹੈ ।
ਪਾਸਿ = ਪਾਸੋਂ ।
ਸਾਥੈ = (ਤੇਰੇ) ਨਾਮੁ ਹੀ (ਬੈਠਾ) ।
ਕਰਣਹਾਰਾ = ਸਿਰਜਣਹਾਰਾ ।
ਕਾਇ = ਕਿਉਂ ?
ਸੁਕਿ੍ਰਤੁ = ਭਲਾ ਕਰਮ ।
ਕੀਜੈ = ਕਰਨਾ ਚਾਹੀਦਾ ਹੈ ।
ਮੂਲਿ = ਬਿਲਕੁਲ ।
ਕਮਾਤੇ = ਕਮਾਤੇ ਹੋਏ ।੧ ।
ਵੰਚ {ਵਜ਼ਚੱ = ਟੇਢੀ ਚਾਲੇ ਤੁਰਨਾ ਵਜ਼ਚਯ—ਠੱਗ ਲੈਣਾ} ।
ਵਲ = ਵਿੰਗ ।
ਵਲ ਵੰਚ = ਠੱਗੀ ਫਰੇਬ, ਵਲਛਲ ।
ਉਦਰੁ = ਢਿੱਡ ।
ਭਰਹਿ = ਤੂੰ ਭਰਦਾ ਹੈਂ ।
ਕਾਇ = ਕਿਉਂ ?
ਮਨਹੁ = ਮਨ ਤੋਂ ।
ਸੰਗੇ = ਸੰਗਤਿ ਵਿਚ ।
ਨਿਸੰਗੇ = ਸੰਗ ਲਾਹ ਕੇ, ਝਾਕਾ ਲਾਹ ਕੇ ।
ਸਮੂਹ = ਢੇਰ ।
ਕੁਲ ਸਮੂਹ = ਸਾਰੀਆਂ ਕੁਲਾਂ ।
ਸਿਧ = ਜੋਗ = ਸਾਧਨਾਂ ਵਿਚ ਪੁੱਗੇ ਹੋਏ ਜੋਗੀ ।
ਸਾਧਿਕ = ਸਾਧਨਾਂ ਕਰਨ ਵਾਲੇ ।
ਦੇਵ = ਦੇਵਤੇ ।
ਮੁਨਿ = ਸਮਾਧੀਆਂ ਲਾਣ ਵਾਲੇ ।
ਅਧਾਰਾ = ਆਸਰਾ ।
ਕਰਣੈਹਾਰਾ = ਪੈਦਾ ਕਰਨ ਵਾਲਾ ।੨ ।
ਖੋਟੁ = ਧੋਖਾ ।
ਨ ਕੀਚਈ = ਨਹੀਂ ਕਰਨਾ ਚਾਹੀਦਾ ।
ਪਰਖਣਹਾਰਾ = (ਖੋਟੇ ਖਰੇ ਦੀ) ਪਛਾਣ ਕਰ ਸਕਣ ਵਾਲਾ ।
ਕੂੜੁ = ਝੂਠ ।
ਕਪਟੁ = ਫਰੇਬ ।
ਜਨਮਹਿ = (ਮੁੜ ਮੁੜ) ਜੰਮਦੇ ਹਨ ।
ਸਾਗਰੁ = ਸਮੁੰਦਰ ।
ਤਿਨੀ = ਉਹਨਾਂ ਮਨੁੱਖਾਂ ਨੇ ।
ਤਜਿ = ਤਿਆਗ ਕੇ ।
ਅਨਿੰਦ = ਨਾਹ ਨਿੰਦਣ = ਜੋਗ, ਭਲੇ ।
ਅਨਿੰਦ ਨਿੰਦਾ = ਭਲਿਆਂ ਦੀ ਨਿੰਦਾ ।
ਜਲਿ = ਪਾਣੀ ਵਿਚ ।
ਥਲਿ = ਧਰਤੀ ਵਿਚ ।
ਮਹਿਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ ।
ਅਗਮ = ਅਪਹੁੰਚ ।
ਟੇਕ = ਸਹਾਰਾ ।੩ ।
ਪੇਖੁ = ਵੇਖ ।
ਹਰਿਚੰਦਉਰੜੀ = ਹਰਿਚੰਦ = ਨਗਰੀ, ਗੰਧਰਬ-ਨਗਰੀ, ਆਕਾਸ਼ ਵਿਚ ਖਿ਼ਆਲੀ ਨਗਰੀ, ਧੂਏਂ ਦਾ ਪਹਾੜ ।
ਅਸਥਿਰੁ = ਸਦਾ ਕਾਇਮ ਰਹਿਣ ਵਾਲਾ ।
ਜੇਤੇ = ਜਿਤਨੇ ਭੀ ਹਨ ।
ਸੰਗਿ = ਨਾਲ ।
ਸੇ = ਉਹ {ਬਹੁ = ਵਚਨ} ।
ਨ ਜਾਹੀ = ਨ ਜਾਹਿ, ਨਹੀਂ ਜਾਂਦੇ ।
ਰੈਣਿ = ਰਾਤ ।
ਸਮਾਲੀਐ = ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ ।
ਅਵਰੁ = ਹੋਰ ।
ਭਾਉ = ਪਿਆਰ ।
ਦੁਤੀਆ = ਦੂਜਾ ।
ਜਾਲੀਐ = ਸਾੜ ਦੇਣਾ ਚਾਹੀਦਾ ਹੈ ।
ਮੀਤੁ = ਮਿੱਤਰ ।
ਸਰਬਸੁ = {ਸਵL—Ôਵ ।
Ôਵ = ਧਨ ।
ਸਵL = ਸਾਰਾ} ਆਪਣਾ ਸਭ ਕੁਝ ।
ਕਰਿ = ਬਣਾ, ਮਿਥ ।
ਮਾਹੀ = ਮਾਹਿ, ਵਿਚ ।
ਵਡਭਾਗਿ = ਵੱਡੀ ਕਿਸਮਤਿ ਨਾਲ ।
ਸੂਖਿ = ਸੁਖ ਵਿਚ ।
ਸਹਜਿ = ਆਤਮਕ ਅਡੋਲਤਾ ਵਿਚ ।
ਸਮਾਹੀ = ਸਮਾਹਿ, ਲੀਨ ਰਹਿੰਦੇ ਹਨ ।੪ ।

ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇਤੇਰੇ ਮਨ ਵਿਚ ਉੱਕਰਿਆ ਗਿਆ ਹੈ ।
ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ ।
ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ ।
ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ ।
ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ ।
ਹੇ ਨਾਨਕ! (ਆਖ—ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ ।੧ ।
ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ ।
ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ ।
ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ ।
ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ), ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ ।
ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ—ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ ।
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ ।੨ ।
(ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ ।
ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ ।
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ ।੩ ।
(ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ।
ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ ।
ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ ।
ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ ।
ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ—ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇਮਨ ਵਿਚ ਸਮਝ ।
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੪।੪।੧੩ ।