ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਸਲੋਕੁ ਮਃ ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥

Sahib Singh
ਦਿਉਹਾੜੀ = ਦਿਹਾੜੀ ਵਿਚ ।
ਸਦ ਵਾਰ = ਸਉ (ਸੌ) ਵਾਰੀ ।
ਜਿਨਿ = ਜਿਸ (ਗੁਰੂ) ਨੇ ।
ਮਾਣਸ ਤੇ = ਮਨੁੱਖਾਂ ਤੋਂ ।
ਕਰਤ = ਬਣਾਉਂਦਿਆਂ ।
ਵਾਰ = ਦੇਰ, ਚਿਰ ।
    
Sahib Singh
ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ, ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ।੧ ।
Follow us on Twitter Facebook Tumblr Reddit Instagram Youtube