ਸਲੋਕੁ ਮਃ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥
ਸਚੇ ਤੇਰੇ ਲੋਅ ਸਚੇ ਆਕਾਰ ॥
ਸਚੇ ਤੇਰੇ ਕਰਣੇ ਸਰਬ ਬੀਚਾਰ ॥
ਸਚਾ ਤੇਰਾ ਅਮਰੁ ਸਚਾ ਦੀਬਾਣੁ ॥
ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥
ਸਚਾ ਤੇਰਾ ਕਰਮੁ ਸਚਾ ਨੀਸਾਣੁ ॥
ਸਚੇ ਤੁਧੁ ਆਖਹਿ ਲਖ ਕਰੋੜਿ ॥
ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥
ਸਚੀ ਤੇਰੀ ਸਿਫਤਿ ਸਚੀ ਸਾਲਾਹ ॥
ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥
ਨਾਨਕ ਸਚੁ ਧਿਆਇਨਿ ਸਚੁ ॥
ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥
Sahib Singh
ਸਚੇ = ਸਦਾ = ਥਿਰ ਰਹਿਣ ਵਾਲੇ ।
ਖੰਡ = ਟੁਕੜੇ, ਹਿੱਸੇ, ਸਿ੍ਰਸ਼ਟੀ ਦੇ ਹਿੱਸੇ ।
ਬ੍ਰਹਮੰਡ = ਸਿ੍ਰਸ਼ਟੀ, ਜਗਤ ।
ਲੋਅ = ਚੌਦਾਂ ਲੋਕ ।
ਆਕਾਰ = ਸਰੂਪ, ਸ਼ਕਲ, ਰੰਗ ਰੰਗ ਦੇ ਜੀਅ ਜੰਤ, ਪਦਾਰਥ ਆਦਿਕ ਜੋ ਦਿਖਾਈ ਦੇ ਰਹੇ ਹਨ ।
ਕਰਣੇ = ਕੰਮ ।
ਸਰਬ = ਸਾਰੇ ।
ਅਮਰੁ = ਹੁਕਮੁ, ਪਾਤਸ਼ਾਹੀ ।
ਦੀਬਾਣੁ = ਦੀਵਾਨ, ਕਚਹਿਰੀ, ਦਰਬਾਰ ।
ਨੀਸਾਣੁ = ਨਿਸ਼ਾਨ, ਜਲਵਾ, ਜ਼ਹੂਰ ।
ਕਰਮੁ = ਬਖ਼ਸ਼ਸ਼ ।
ਸਚੇ = (ਉਹ ਜੀਵ) ਸੱਚੇ ਹਨ, ਸਦਾ-ਥਿਰ ਹਨ ।
ਸਚੈ = ਸੱਚੇ ਦੇ (ਵਿਚ) ।
ਤਾਣਿ = ਤਾਣ ਵਿਚ ।
ਸਚੈ ਜੋਰਿ = ਸੱਚੇ ਦੇ ਜੋਰ ਵਿਚ ।
ਸਚੇ ਪਾਤਿਸਾਹ = ਹੇ ਸੱਚੇ ਪਾਤਸ਼ਾਹ !
ਕੁਦਰਤਿ = ਰਚਨਾ ।
ਮਰਿ = ਮਰ ਕੇ ।
ਮਰਿ ਜੰਮੇ = ਮਰ ਕੇ ਜੰਮੇ, ਭਾਵ, ਮਰਦੇ ਹਨ ਤੇ ਜੰਮਦੇ ਹਨ, ਜੰਮਣ ਮਰਨ ਦੇ ਗੇੜ ਵਿਚ ਪੈਂਦੇ ਹਨ ।
ਸੁ = ਉਹ ਜੀਵ ।
ਕਚੁ = ਨਿਕਚੁ ਨਿਰੋਲ ਕੱਚੇ ।੧ ।

ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) ।
ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ ।
ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ ।
ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ ।
ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ—ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) ।
(ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) ।
ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ; ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ ।
ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ; ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।੧ ।
ਨੋਟ: ਸ਼ਬਦ ‘ਸਚੁ’ ਸੰਸਕ੍ਰਿਤ ਸ਼ਬਦ ‘ਸਤਯ’ (ਸÄਯ) ਦਾ ਪੰਜਾਬੀ ਰੂਪ ਹੈ, ‘ਸਤਯ’ ਦਾ ਅਰਥ ਹੈ ‘ਅਸਲੀ’, ਜੋ ਸੱਚ-ਮੁੱਚ ਹੋਂਦ ਵਿਚ ਹੈ ।
ਕਈ ਮਤਾਂ ਵਾਲੇ ਇਹ ਖਿ਼ਆਲ ਕਰਦੇ ਹਨ ਕਿ ਜਗਤ ਅਸਲ ਵਿਚ ਕੁਝ ਨਹੀਂ ਹੈ ।
ਗੁਰੂ ਨਾਨਕ ਸਾਹਿਬ ਇਸ ਸਲੋਕ ਵਿਚ ਫ਼ੁਰਮਾਉਂਦੇ ਹਨ ਕਿ ਖੰਡਾਂ, ਬ੍ਰਹਿਮੰਡਾਂ ਆਦਿਕ ਵਾਲਾ ਇਹ ਸਾਰਾ ਸਿਲਸਲਾ ਭਰਮ ਰੂਪ ਨਹੀਂ ਹੈ; ਹਸਤੀ ਵਾਲੇ ਰੱਬ ਦਾ ਸੱਚ-ਮੁੱਚ ਇਹ ਹਸਤੀ ਵਾਲਾ ਹੀ ਪਸਾਰਾ ਹੈ ।
ਪਰ ਹੈ ਇਹ ਸਾਰੀ ਖੇਡ ਉਸ ਦੇ ਆਪਣੇ ਹੱਥ ਵਿਚ ।
ਸਮੁੱਚੇ ਤੌਰ ਤੇ ਇਹ ਸਾਰੀ ਕੁਦਰਤ ਉਸ ਦਾ ਇਕ ਅਟੱਲ ਪਰਬੰਧ ਹੈ, ਪਰ ਇਸ ਦੇ ਵਿਚ ਜੇ ਵਖੋ ਵਖਰੇ ਪਦਾਰਥ, ਜੀਆ ਜੰਤਾਂ ਦੇ ਸਰੀਰ ਆਦਿਕ ਲਈਏ ਤਾਂ ਇਹ ਨਾਸਵੰਤ ਹਨ ।
ਹਾਂ, ਜੋ ਉਸ ਨੂੰ ਸਿਮਰਦੇ ਹਨ, ਉਹ ਉਸ ਦਾ ਰੂਪ ਹੋ ਜਾਂਦੇ ਹਨ ।