ਮਹਲਾ ੨ ॥
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥
ਇਕਨ੍ਹਾ ਹੁਕਮਿ ਸਮਾਇ ਲਏ ਇਕਨ੍ਹਾ ਹੁਕਮੇ ਕਰੇ ਵਿਣਾਸੁ ॥
ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ ॥
ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

Sahib Singh
ਸਚੈ ਕੀ ਹੈ ਕੋਠੜੀ = ਸਦਾ ਕਾਇਮ ਰਹਿਣ ਵਾਲੇ ਰੱਬ ਦੀ ਥਾਂ ਹੈ ।
ਇਕਨ@ਾ = ਕਈ ਜੀਵਾਂ ਨੂੰ ।
ਹੁਕਮਿ = ਆਪਣੇ ਹੁਕਮ ਅਨੁਸਾਰ ।
ਸਮਾਇ ਲਏ = ਆਪਣੇ ਵਿਚ ਸਮਾ ਲੈਂਦਾ ਹੈ ।
ਭਾਣੈ = ਆਪਣੀ ਰਜ਼ਾ ਅਨੁਸਾਰ ।
ਕਢਿ ਲਏ = (ਮਾਇਆ ਦੇ ਮੋਹ ਵਿਚੋਂ) ਕੱਢ ਲੈਂਦਾ ਹੈ ।
ਏਵ ਭਿ = ਏਸ ਤ੍ਰਹਾਂ ਭੀ, ਇਹ ਗੱਲ ਭੀ ।
ਆਖਿ ਨ ਜਾਪਈ = ਆਖੀ ਨਹੀਂ ਜਾ ਸਕਦੀ ।
ਜਿ = ਕਿ ।
ਕਿਸੈ = ਕਿਸ ਜੀਵ ਨੂੰ ।
ਆਣੈ ਰਾਸਿ = ਰਾਸ ਲਿਆਉਂਦਾ ਹੈ, ਸਿੱਧੇ ਰਾਹੇ ਪਾਉਂਦਾ ਹੈ, ਬੇੜਾ ਪਾਰ ਕਰਦਾ ਹੈ ।
ਗੁਰਮੁਖਿ = ਗੁਰੂ ਦੀ ਰਾਹੀਂ ।
ਜਾਣੀਐ = ਸਮਝ ਆਉਂਦੀ ਹੈ ।
ਜਾ ਕਉ = ਜਿਸ ਮਨੁੱਖ ਉੱਤੇ ।੩ ।
    
Sahib Singh
ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ ।
ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ ।
ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ ।
ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ ।
ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ।੩ ।
Follow us on Twitter Facebook Tumblr Reddit Instagram Youtube