ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥
ਜਿਨਿ ਸਚੋ ਸਚੁ ਬੁਝਾਇਆ ॥੪॥

Sahib Singh
ਨਦਰਿ = ਮਿਹਰ ਦੀ ਨਜ਼ਰ ।
ਕਰਹਿ = (ਹੇ ਪ੍ਰਭੂ !
    ਤੂੰ) ਕਰਹਿ ।
ਨਦਰੀ = ਤੇਰੀ ਮਿਹਰ ਦੀ ਨਜ਼ਰ ਨਾਲ ।
ਭਰੰਮਿਆ = ਭਟਕ ਚੁਕਿਆ ।
ਸਤਿਗੁਰਿ = ਸਤਿਗੁਰ ਨੇ ।
ਸਭਿ ਲੋਕ ਸਬਾਇਆ = ਹੇ ਸਾਰੇ ਲੋਕੋ !
ਸਤਿਗੁਰਿ ਮਿਲੀਐ = ਜੇ ਸਤਿਗੁਰੂ ਮਿਲ ਪਏ, (ਕਿਹੜਾ ਸਤਿਗੁਰੂ ?
    ਉਤਰ: “ਜਿਨਿ ਸਚੋ ਸਚੁ ਬੁਝਾਇਆ”) ।
ਸਚੁ = ਸਦਾ ਕਾਇਮ ਰਹਿਣ ਵਾਲਾ ਪ੍ਰਭੂ ।
ਜਿਨ@@@@ੀ = ਜਿਨ੍ਹਾਂ ਮਨੁੱਖਾਂ ਨੇ ।
ਆਪੁ = ਆਪਣਾ ਆਪ, ਅਪਣੱਤ, ਅਹੰਕਾਰ ।
ਸਚੋ ਸਚੁ = ਨਿਰੋਲ ਸੱਚ, ਸੱਚ ਹੀ ਸੱਚ ।
ਬੁਝਾਇਆ = ਸਮਝਾ ਦਿੱਤਾ ।
ਜਿਨਿ = ਜਿਸ (ਗੁਰੂ) ਨੇ ।
    
Sahib Singh
ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦਿ੍ਰਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ ।ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ ।
ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ ।
ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।੪ ।
Follow us on Twitter Facebook Tumblr Reddit Instagram Youtube