ਮਃ ੧ ॥
ਵਾਇਨਿ ਚੇਲੇ ਨਚਨਿ ਗੁਰ ॥
ਪੈਰ ਹਲਾਇਨਿ ਫੇਰਨ੍ਹਿ ਸਿਰ ॥
ਉਡਿ ਉਡਿ ਰਾਵਾ ਝਾਟੈ ਪਾਇ ॥
ਵੇਖੈ ਲੋਕੁ ਹਸੈ ਘਰਿ ਜਾਇ ॥
ਰੋਟੀਆ ਕਾਰਣਿ ਪੂਰਹਿ ਤਾਲ ॥
ਆਪੁ ਪਛਾੜਹਿ ਧਰਤੀ ਨਾਲਿ ॥
ਗਾਵਨਿ ਗੋਪੀਆ ਗਾਵਨਿ ਕਾਨ੍ਹ ॥
ਗਾਵਨਿ ਸੀਤਾ ਰਾਜੇ ਰਾਮ ॥
ਨਿਰਭਉ ਨਿਰੰਕਾਰੁ ਸਚੁ ਨਾਮੁ ॥
ਜਾ ਕਾ ਕੀਆ ਸਗਲ ਜਹਾਨੁ ॥
ਸੇਵਕ ਸੇਵਹਿ ਕਰਮਿ ਚੜਾਉ ॥
ਭਿੰਨੀ ਰੈਣਿ ਜਿਨ੍ਹਾ ਮਨਿ ਚਾਉ ॥
ਸਿਖੀ ਸਿਖਿਆ ਗੁਰ ਵੀਚਾਰਿ ॥
ਨਦਰੀ ਕਰਮਿ ਲਘਾਏ ਪਾਰਿ ॥
ਕੋਲੂ ਚਰਖਾ ਚਕੀ ਚਕੁ ॥
ਥਲ ਵਾਰੋਲੇ ਬਹੁਤੁ ਅਨੰਤੁ ॥
ਲਾਟੂ ਮਾਧਾਣੀਆ ਅਨਗਾਹ ॥
ਪੰਖੀ ਭਉਦੀਆ ਲੈਨਿ ਨ ਸਾਹ ॥
ਸੂਐ ਚਾੜਿ ਭਵਾਈਅਹਿ ਜੰਤ ॥
ਨਾਨਕ ਭਉਦਿਆ ਗਣਤ ਨ ਅੰਤ ॥
ਬੰਧਨ ਬੰਧਿ ਭਵਾਏ ਸੋਇ ॥
ਪਇਐ ਕਿਰਤਿ ਨਚੈ ਸਭੁ ਕੋਇ ॥
ਨਚਿ ਨਚਿ ਹਸਹਿ ਚਲਹਿ ਸੇ ਰੋਇ ॥
ਉਡਿ ਨ ਜਾਹੀ ਸਿਧ ਨ ਹੋਹਿ ॥
ਨਚਣੁ ਕੁਦਣੁ ਮਨ ਕਾ ਚਾਉ ॥
ਨਾਨਕ ਜਿਨ੍ਹ ਮਨਿ ਭਉ ਤਿਨ੍ਹਾ ਮਨਿ ਭਾਉ ॥੨॥
Sahib Singh
ਵਾਇਨਿ = (ਸਾਜ) ਵਜਾਉਂਦੇ ਹਨ ।
ਰਾਵਾ = ਘੱਟਾ ।
ਝਾਟੈ = ਝਾਟੇ ਵਿਚ ।
ਪੂਰਹਿ ਤਾਲ = ਤਾਲ ਪੂਰਦੇ ਹਨ, ਨੱਚਦੇ ਹਨ ।
ਪਛਾੜਹਿ = ਪਛਾੜਦੇ ਹਨ, ਮਰਦੇ ਹਨ ।
ਗਾਵਨਿ ਗੋਪੀਆ = ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ ।
ਕਰਮਿ = (ਪ੍ਰਭੂ ਦੀ) ਬਖ਼ਸ਼ਸ਼ ਨਾਲ ।
ਚੜਾਉ = ਚੜ੍ਹਦੀ ਕਲਾ ।
ਰੈਣਿ = ਰਾਤ, ਜ਼ਿੰਦਗੀ ਰੂਪ ਰਾਤ ।
ਸਿਖੀ = ਸਿੱਖ ਲਈ ।
ਗੁਰ ਵੀਚਾਰਿ = ਗੁਰੂ ਦੀ ਵੀਚਾਰ ਦੀ ਰਾਹੀਂ ।
ਥਲ ਵਾਰੋਲੇ = ਥਲਾਂ ਦੇ ਵਾਰੋਲੇ ।
ਅਨਗਾਹ = ਅੰਨ ਗਾਹੁਣ ਵਾਲੇ ਫਲ੍ਹੇ ।
ਭਉਦੀਆ = ਭੰਭੀਰੀਆਂ ।
ਬਧਨ ਬੰਧਿ = ਬੰਧਨਾਂ ਵਿਚ ਬੰਨ੍ਹ ਕੇ ।
ਪਇਐ ਕਿਰਤਿ = ਕੀਤੇ ਹੋਏ ਕਰਮ ਦੇ ਸੰਸਕਾਰਾਂ ਅਨੁਸਾਰ ।
ਰੋਇ = ਰੋ ਕੇ ।
ਉਡਿ ਨ ਜਾਹੀ = (ਕਿਸੇ ਉੱਚੀ ਅਵਸਥਾ ਉੱਤੇ) ਉੱਡ ਕੇ ਨਹੀਂ ਅੱਪੜਦੇ ।

(ਰਾਸਾਂ ਵਿਚ) ਚੇਲੇ ਸਾਜ ਵਜਾਉਂਦੇ ਹਨ, ਅਤੇ ਉਹਨਾਂ ਚੇਲਿਆਂ ਦੇ ਗੁਰੂ ਨੱਚਦੇ ਹਨ ।
(ਨਾਚ ਵੇਲੇ ਉਹ ਗੁਰੂ) ਪੈਰਾਂ ਨੂੰ ਹਿਲਾਉਂਦੇ ਹਨ ਅਤੇ ਸਿਰ ਫੇਰਦੇ ਹਨ ।
(ਉਹਨਾਂ ਦੇ ਪੈਰਾਂ ਨਾਲ) ਉੱਡ ਉੱਡ ਕੇ ਘੱਟਾ ਉਹਨਾਂ ਦੇ ਸਿਰ ਵਿਚ ਪੈਂਦਾ ਹੈ, (ਰਾਸ ਵੇਖਣ ਆਏ ਹੋਏ) ਲੋਕ (ਉਹਨਾਂ ਨੂੰ ਨੱਚਦਿਆਂ) ਵੇਖਦੇ ਹਨ ਅਤੇ ਹੱਸਦੇ ਹਨ (ਅੱਖਰੀਂ—ਲੋਕ ਵੇਖਦਾ ਹੈ ਅਤੇ ਹੱਸਦਾ ਹੈ) ।
(ਪਰ ਉਹ ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ ਅਤੇ ਆਪਣੇ ਆਪ ਨੂੰ ਭੁਇˆ ਤੇ ਮਾਰਦੇ ਹਨ ।
ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ, ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ ।
ਜਿਸ ਪ੍ਰਭੂ ਦਾ ਸਾਰਾ ਜਗਤ ਬਣਾਇਆ ਹੋਇਆ ਹੈ, ਜੋ ਨਿਡਰ ਹੈ, ਅਕਾਰ-ਰਹਿਤ ਹੈ ਅਤੇ ਜਿਸ ਦਾ ਨਾਮ ਸਦਾ ਅਟੱਲ ਹੈ, ਉਸ ਨੂੰ (ਕੇਵਲ ਉਹੀ) ਸੇਵਕ ਸਿਮਰਦੇ ਹਨ, ਜਿਨ੍ਹਾਂ ਦੇ ਅੰਦਰ (ਰੱਬ ਦੀ) ਮਿਹਰ ਨਾਲ ਚੜ੍ਹਦੀ ਕਲਾ ਹੈ, ਜਿਨ੍ਹਾਂ ਦੇ ਮਨ ਵਿਚ (ਸਿਮਰਨ ਕਰਨ ਦਾ) ਉਤਸ਼ਾਹ ਹੈ, ਉਹਨਾਂ ਸੇਵਕਾਂ ਦੀ ਜ਼ਿੰਦਗੀ-ਰੂਪ ਰਾਤ ਸੁਆਦਲੀ ਗੁਜ਼ਰਦੀ ਹੈ—ਇਹ ਸਿੱਖਿਆ ਜਿਨ੍ਹਾਂ ਨੇ ਗੁਰੂ ਦੀ ਮੱਤ ਦੁਆਰਾ ਸਿੱਖ ਲਈ ਹੈ, ਮਿਹਰ ਦੀ ਨਜ਼ਰ ਵਾਲਾ ਪ੍ਰਭੂ ਆਪਣੀ ਬਖ਼ਸ਼ਸ਼ ਦੁਆਰਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ ਥਲਾਂ ਦੇ ਬੇਅੰਤ ਵਰੋਲੇ, ਲਾਟੂ, ਮਧਾਣੀਆਂ, ਫਲ੍ਹੇ, ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ—ਇਹ ਸਭ ਭੌਂਦੇ ਰਹਿੰਦੇ ਹਨ ।
ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ ।
ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ ।
(ਇਸੇ ਤ੍ਰਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ, ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ ।
ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ ।
(ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ ।
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ, ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ ।੨ ।