ਮਃ ੧ ॥
ਲਿਖਿ ਲਿਖਿ ਪੜਿਆ ॥
ਤੇਤਾ ਕੜਿਆ ॥
ਬਹੁ ਤੀਰਥ ਭਵਿਆ ॥
ਤੇਤੋ ਲਵਿਆ ॥
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
ਸਹੁ ਵੇ ਜੀਆ ਅਪਣਾ ਕੀਆ ॥
ਅੰਨੁ ਨ ਖਾਇਆ ਸਾਦੁ ਗਵਾਇਆ ॥
ਬਹੁ ਦੁਖੁ ਪਾਇਆ ਦੂਜਾ ਭਾਇਆ ॥
ਬਸਤ੍ਰ ਨ ਪਹਿਰੈ ॥
ਅਹਿਨਿਸਿ ਕਹਰੈ ॥
ਮੋਨਿ ਵਿਗੂਤਾ ॥
ਕਿਉ ਜਾਗੈ ਗੁਰ ਬਿਨੁ ਸੂਤਾ ॥
ਪਗ ਉਪੇਤਾਣਾ ॥
ਅਪਣਾ ਕੀਆ ਕਮਾਣਾ ॥
ਅਲੁ ਮਲੁ ਖਾਈ ਸਿਰਿ ਛਾਈ ਪਾਈ ॥
ਮੂਰਖਿ ਅੰਧੈ ਪਤਿ ਗਵਾਈ ॥
ਵਿਣੁ ਨਾਵੈ ਕਿਛੁ ਥਾਇ ਨ ਪਾਈ ॥
ਰਹੈ ਬੇਬਾਣੀ ਮੜੀ ਮਸਾਣੀ ॥
ਅੰਧੁ ਨ ਜਾਣੈ ਫਿਰਿ ਪਛੁਤਾਣੀ ॥
ਸਤਿਗੁਰੁ ਭੇਟੇ ਸੋ ਸੁਖੁ ਪਾਏ ॥
ਹਰਿ ਕਾ ਨਾਮੁ ਮੰਨਿ ਵਸਾਏ ॥
ਨਾਨਕ ਨਦਰਿ ਕਰੇ ਸੋ ਪਾਏ ॥
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
Sahib Singh
ਲਿਖਿ ਲਿਖਿ ਪੜਿਆ = (ਜਿਤਨਾ ਹੀ ਮਨੁੱਖ ਵਿੱਦਿਆ) ਲਿਖਦਾ ਪੜ੍ਹਦਾ ਹੈ ।
ਤੇਤਾ = ਉਤਨਾ ਹੀ ।
ਕੜਿਆ = ਅਹੰਕਾਰੀ ਹੋ ਜਾਂਦਾ ਹੈ ।
ਤੇਤੋ = ਉਤਨਾ ਹੀ ਵਧੀਕ ।
ਲਵਿਆ = (ਕਾਂ ਵਾਂਗ) ਲਉਂ ਲਉਂ ਕਰਦਾ ਹੈ, ਭਾਵ, ਥਾਂ ਥਾਂ ਆਖਦਾ ਫਿਰਦਾ ਹੈ ਕਿ ਮੈਂ ਤੀਰਥਾਂ ਦੀ ਯਾਤਰਾ ਕਰ ਆਇਆ ਹਾਂ ।
ਦੇਹੀ = ਸਰੀਰ ।
ਸਹੁ = ਸਹਾਰ ।
ਵੇ ਜੀਆ = ਹੇ ਜੀਵ !
ਸਾਦੁ = ਸੁਆਦ ।
ਸਾਦੁ ਗਵਾਇਆ = ਸੁਆਦ ਗਵਾ ਲੈਂਦਾ ਹੈ, ਕੋਈ ਲੁਤਫ ਨਹੀਂ ਰਹਿ ਜਾਂਦਾ ਹੈ ।
ਦੂਜਾ = (ਨਾਮ ਤੋਂ ਬਿਨਾ) ਕੋਈ ਅਡੰਬਰ ।
ਭਾਇਆ = ਚੰਗਾ ਲੱਗਾ ।
ਅਹਿ = ਦਿਨ ।
ਨਿਸਿ = ਰਾਤ ।
ਕਹਰੈ = ਦੁੱਖ ਸਹਾਰਦਾ ਹੈ ।
ਮੋਨਿ = ਮੋਨ = ਧਾਰੀ ਜੋ ਚੁੱਪ ਬੈਠਾ ਰਹੇ ।
ਵਿਗੂਤਾ = ਕੁਰਾਹੇ ਪਿਆ ਹੋਇਆ ਹੈ ।
ਪਗ = ਪੈਰ, ਚਰਨ ।
ਉਪੇਤਾਣਾ = ਜੁੱਤੀ ਤੋਂ ਬਿਨਾ ।
ਅਲੁ ਮਲੁ = ਗੰਦੀਆਂ ਚੀਜ਼ਾਂ ।
ਸਿਰਿ = ਸਿਰ ਉਤੇ ।
ਛਾਈ = ਸੁਆਹ ।
ਮੂਰਖਿ = ਮੂਰਖ ਨੇ ।
ਪਤਿ = ਇੱਜ਼ਤ ।
ਥਾਇ ਨ ਪਾਈ = ਥਾਂ ਤੇ ਨਹੀਂ ਪੈਂਦਾ, ਕਬੂਲ ਨਹੀਂ ਹੁੰਦਾ ।
ਬੇਬਾਣੀ = ਜੰਗਲਾਂ ਵਿਚ ।
ਅੰਧੁ = ਅੰਨ੍ਹਾ, ਮੂਰਖ ਮਨੁੱਖ ।
ਸਤਿਗੁਰੁ ਭੇਟੇ = (ਜਿਸ ਮਨੁੱਖ ਨੂੰ) ਗੁਰੂ ਮਿਲ ਪਏ ।
ਮੰਨਿ = ਮਨ ਵਿਚ ।
ਅੰਦੇਸੇ = ਚਿੰਤਾ ।
ਤੇ = ਤੋਂ ।
ਨਿਹਕੇਵਲੁ = ਅਛੋਹ, ਨਿਰਲੇਪ ।
ਸਬਦਿ = ਸ਼ਬਦ ਦੁਆਰਾ ।

ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ ।
ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) ।
ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) ।
(ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ ।
ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ ।
ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਅੌਖਾ ਹੋ ਰਿਹਾ ਹੈ ।
(ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ ?
(ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ ।
(ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤ੍ਰਹਾਂ) ਆਪਣੀ ਪੱਤ ਗਵਾ ਲਈ ਹੈ ।
ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ ।
ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ ।
ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ ।
(ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ ।
ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ।੨ ।