ਮਃ ੧ ॥
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥
ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥
ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥
ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥
ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥
ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥
ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥
ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥
ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
Sahib Singh
ਲਬੁ = ਜੀਭ ਦਾ ਚਸਕਾ ।
ਮਹਤਾ = ਵਜ਼ੀਰ ।
ਸਿਕਦਾਰੁ = ਚੌਧਰੀ ।
ਨੇਬੁ = ਨਾਇਬ ।
ਸਦਿ = ਸੱਦ ਕੇ, ਬੁਲਾ ਕੇ ।
ਅੰਧੀ ਰਯਤਿ = ਕਾਮਾਦਿਕ ਵਿਕਾਰਾਂ ਦੇ ਅਧੀਨ ਰਹਿ ਕੇ ਅੰਨ੍ਹੇ ਹੋਏ ਜੀਵ ।
ਭਾਹਿ = ਅੱਗ, ਤ੍ਰਿਸ਼ਨਾ ਦੀ ਅੱਗ ।
ਮੁਰਦਾਰੁ = ਹਰਾਮ, ਵੱਢੀ, ਰਿਸ਼ਵਤ ।
ਭਰੇ ਮੁਰਦਾਰੁ = (ਰਯਤ) ਚੱਟੀ ਭਰਦੀ ਹੈ ।
ਗਿਆਨੀ = ਹੋਰਨਾਂ ਨੂੰ ਉਪਦੇਸ਼ ਕਰਨ ਵਾਲੇ ।
ਵਾਵਹਿ = ਵਜਾਂਦੇ ਹਨ ।
ਰੂਪ ਕਰਹਿ = ਕਈ ਭੇਸ ਵਟਾਂਦੇ ਹਨ ।
ਵਾਦਾ = ਝਗੜੇ ਜੁੱਧਾਂ ਦੇ ਪਰਸੰਗ ।
ਜੋਧਾ ਕਾ ਵੀਚਾਰੁ = ਸੂਰਮਿਆਂ ਦੀਆਂ ਕਹਾਣੀਆਂ ਦੀ ਵਿਆਖਿਆ ।
ਹਿਕਮਤਿ = ਚਲਾਕੀ ।
ਹੁਜਤਿ = ਦਲੀਲ ।
ਸੰਜੈ = ਮਾਇਆ ਦੇ ਇਕੱਠਾ ਕਰਨ ਵਿਚ ।
ਧਰਮੀ = ਆਪਣੇ ਆਪ ਨੂੰ ਧਰਮ-ਵਾਲਾ ਸਮਝਣ ਵਾਲੇ ।
ਗਾਵਾਵਹਿ = ਗਵਾ ਲੈਂਦੇ ਹਨ ।
ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ ।
ਜਤੀ = ਉਹ ਮਨੁੱਖ ਜਿਨ੍ਹਾਂ ਨੇ ਆਪਣਿਆਂ ਇੰਦਰਿਆਂ ਨੂੰ ਕਾਬੂ ਰੱਖਿਆ ਹੋਇਆ ਹੈ ।
ਜੁਗਿਤ = (ਜਤੀ ਬਣਨ ਦੀ) ਜਾਚ ।
ਛਡਿ ਬਹਹਿ = ਛੱਡ ਬੈਠਦੇ ਹਨ ।
ਘਰ ਬਾਰੁ = ਗਿ੍ਰਹਸਤ, ਘਰ ਘਾਟ ।
ਸਭੁ ਕੋ = ਹਰੇਕ ਜੀਵ ।
ਪੂਰਾ = ਮੁਕੰਮਲ, ਅਭੁੱਲ ।
ਘਟਿ = ਊਣਾ ।
ਪਤਿ = ਇੱਜ਼ਤ ।
ਪਰਵਾਣਾ = ਵੱਟਾ ।
ਪਿਛੈ = (ਤੱਕੜੀਦੇ) ਪਿਛਲੇ ਛਾਬੇ ਵਿਚ ।੨ ।

(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ ।
(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ ।
ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤ੍ਰਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ ।
ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ ।
(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।
(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ ।
(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ ।
ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ ।
ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ।੨ ।