ਮਃ ੧ ॥
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥
ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥
ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
Sahib Singh
ਵਦੀ = ਮਿਥੀ ਹੋਈ, ਰੱਬ ਵਲੋਂ ਨੀਯਤ ਹੋਈ ਹੋਈ ।
ਸੁ = ਉਹੀ ਗੱਲ ।
ਵਜਗਿ = ਵੱਜੇਗੀ, ਪਰਗਟ ਹੋਵੇਗੀ ।
ਸਚਾ = ਸਦਾ = ਥਿਰ ਰਹਿਣ ਵਾਲਾ ਪ੍ਰਭੂ ।
ਵੇਖੈ = (ਹਰੇਕ ਜੀਵ ਦੀ) ਸੰਭਾਲ ਕਰ ਰਿਹਾ ਹੈ ।
ਸਭਨੀ = ਸਭ ਜੀਵਾਂ ਨੇ ।
ਛਾਲਾ ਮਾਰੀਆ = ਆਪਣਾ ਜ਼ੋਰ ਲਾਇਆ ਹੈ ।
ਸੁ ਹੋਇ = ਉਹੀ ਕੁਝ ਵਰਤਦਾ ਹੈ ।
ਅਗੈ = ਇਹ ਸਰੀਰ ਛੱਡ ਕੇ ਜਿੱਥੇ ਜਾਣਾ ਹੈ ਓਥੇ ।
ਜਾਤਿ = ਭਾਵ, ਕਿਸੇ ਉੱਚੀ ਜਾਂ ਨੀਵੀਂ ਜਾਤ ਦਾ ਵਿਤਕਰਾ ।
ਜੋਰੁ = ਧੱਕਾ ।
ਸੇਈ ਕੇਇ = ਉਹੀ ਕੋਈ ਕੋਈ (ਜੀਵ) ।
ਲੇਖੈ = ਲੇਖਾ ਹੋਣ ਵੇਲੇ ।੩ ।

ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ ।
ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ ।
ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ(ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) ।
ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।੩ ।