ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
Sahib Singh
ਤਾਮਿ = ਤਦੋਂ ।
ਕਰਣਾ = ਕਰਨਹਾਰ ।
ਮੈ ਨਾਹੀ = ਮੈਂ ਕੁਝ ਭੀ ਨਹੀਂ, ਮੇਰੀ ਕੋਈ ਪਾਂਇਆਂ ਨਹੀਂ ਹੈ ।
ਜਾ ਹਉ ਕਰੀ = ਜੇ ਮੈਂ ‘ਹਉ’ ਆਖਾਂ, ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਬੈਠਾਂ ।
ਨ ਹੋਈ = ਨਹੀਂ ਫਬਦਾ, ਇਹ ਗੱਲ ਫਬਦੀ ਨਹੀਂ ।
ਜਾਤਿ = ਸਿ੍ਰਸ਼ਟੀ ।
ਜੋਤਿ = ਰੱਬ ਦਾ ਨੂਰ ।
ਜੋਤਿ ਮਹਿ = ਸਾਰੀਆਂਜੋਤੀਆਂ ਵਿਚ, ਸਾਰੇ ਜੀਵਾਂ ਵਿਚ ।
ਜਾਤਾ = ਵੇਖਿਆ ਜਾਂਦਾ ਹੈ, ਦਿੱਸ ਰਿਹਾ ਹੈ ।
ਅਕਲ = ਸੰਪੂਰਨ ।
ਕਲਾ = ਟੋਟਾ, ਹਿੱਸਾ ।
ਅਕਲ ਕਲਾ = ਜਿਸ ਦੇ ਵਖੋ ਵਖਰੇ ਟੋਟੇ ਨਾ ਹੋਣ, ਇਕ-ਰਸ ਸੰਪੂਰਣ ਪ੍ਰਭੂ ।
ਸੁਆਲਿਉ = ਸੋਹਣੀ, ਸੁੰਦਰ ।
ਜਿਨਿ ਕੀਤੀ = ਜਿਸਨੇ (ਤੇਰੀ ਵਡਿਆਈ) ਕੀਤੀ ।
ਨਾਨਕ = ਹੇ ਨਾਨਕ !
ਕਹੁ ਕਰਤੇ ਕੀਆ ਬਾਤਾ = ਕਰਤਾਰ ਦੀਆਂ ਗੱਲਾਂ ਆਖ ।

(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ ।
ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ ।
ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ) ।
ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖਿ਼ਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ।੧ ।
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ, ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ।੧।ਰਹਾਉ ।
ਸਾਰੀ ਸਿ੍ਰਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ ।
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ ।
ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ ।
ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ।੧ ।