ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹੀ ਨੇਤ੍ਰੀ ਜਗਤੁ ਨਿਹਾਲਿਆ ॥
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਕਰਿ ਕਿਰਪਾ ਪਾਰਿ ਉਤਾਰਿਆ ॥੧੩॥
Sahib Singh
ਵਿਟਹੁ = ਤੋਂ ।
ਜਿਤ ਮਿਲਿਐ = ਜਿਸ ਗੁਰੂ ਨੂੰ ਮਿਲਣ ਕਰ ਕੇ ।
ਜਿਨਿ = ਜਿਸ ਗੁਰੂ ਨੇ ।
ਜਗਤੁ ਨਿਹਾਲਿਆ = ਜਗਤ ਨੂੰ, ਭਾਵ, ਜਗਤ ਦੀ ਅਸਲੀਅਤ ਨੂੰ ਵੇਖ ਲਿਆ ਹੈ ।
ਦੂਜੈ = ਦੂਜੇ ਵਿਚ, ਕਿਸੇ ਹੋਰ ਵਿਚ ।
ਵਣਜਾਰਿਆ = ਵਣਜਾਰੇ, ਵਣਜ ਕਰਨ ਵਾਲੇ, ਜਗਤ ਵਿਚ ਵਣਜ ਕਰਨ ਆਏ ਹੋਏ ਜੀਵ ।੧੩ ।

ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ, ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ (ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ ।
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ।੧੩ ।
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ।੧੩ ।