ਸਲੋਕੁ ਮਃ ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
Sahib Singh
ਸਰਾਇਰਾ = ਸਿੱਧਾ ।
ਦੀਰਘ = ਲੰਮਾ ।
ਮੁਚੁ = ਵੱਡਾ, ਮੋਟਾ ।
ਕਿਤੁ = ਕਿਉਂ ।
ਪਤ = ਪੱਤਰ ।
ਮਿਠਤੁ = ਮਿਠਾਸ ।
ਨੀਵੀ = ਨੀਵੇਂ ਰਹਿਣ ਵਿਚ ।
ਤਤੁ = ਸਾਰ ।
ਆਪ ਕਉ = ਆਪਣੇ ਮਤਲਬ ਵਾਸਤੇ, ਆਪਣੇ ਲਈ ।
ਗਉਰਾ = ਭਾਰਾ ।
ਹੰਤਾ = ਮਾਰਨ ਵਾਲਾ ।
ਸੀਸ ਨਿਵਾਇਐ = ਜੇ ਨਿਰਾ ਸਿਰ ਨਿਵਾਇਆ ਜਾਏ ।
ਕੁਸੁਧੇ = ਖੋਟੇ ।੧ ।
ਦੀਰਘ = ਲੰਮਾ ।
ਮੁਚੁ = ਵੱਡਾ, ਮੋਟਾ ।
ਕਿਤੁ = ਕਿਉਂ ।
ਪਤ = ਪੱਤਰ ।
ਮਿਠਤੁ = ਮਿਠਾਸ ।
ਨੀਵੀ = ਨੀਵੇਂ ਰਹਿਣ ਵਿਚ ।
ਤਤੁ = ਸਾਰ ।
ਆਪ ਕਉ = ਆਪਣੇ ਮਤਲਬ ਵਾਸਤੇ, ਆਪਣੇ ਲਈ ।
ਗਉਰਾ = ਭਾਰਾ ।
ਹੰਤਾ = ਮਾਰਨ ਵਾਲਾ ।
ਸੀਸ ਨਿਵਾਇਐ = ਜੇ ਨਿਰਾ ਸਿਰ ਨਿਵਾਇਆ ਜਾਏ ।
ਕੁਸੁਧੇ = ਖੋਟੇ ।੧ ।
Sahib Singh
ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ ।
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ ?
ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ ।
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ, (ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤ੍ਰਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ) ।
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ, ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ।੧ ।