ਸਲੋਕੁ ਮਃ ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
Sahib Singh
ਦਇਆ = ਪਿਆਰ, ਤਰਸ ।
ਜਤੁ = (ਆਪਣੇ ਆਪ ਨੂੰ) ਵੱਸ ਵਿਚ ਰੱਖਣਾ ।
ਗੰਢੀ = ਗੰਢਾਂ (ਗੰਢਿ ਇਕ = ਵਚਨ ਸ਼ਨਿਗੁਲੳਰ) ਤੋਂ ਗੰਢੀ ਬਹੁ-ਵਚਨ ਹੈ, ਜਿਵੇਂ ‘ਲਹਰਿ’ ਇਕ-ਵਚਨ ਤੋਂ ‘ਲਹਰੀ’ਬਹੁ-ਵਚਨ ਹੈ ।
ਸਤੁ = ਸੁੱਚਾ ਆਚਰਨ ।
ਜੀਅ ਕਾ = ਆਤਮਾ ਦੇ ਵਾਸਤੇ ।
ਹਈ = ਜੇ ਤੇਰੇ ਪਾਸ ਹੈ ।
ਤ = ਤਾਂ ।
ਨ ਜਾਇ = ਨਾ ਹੀ ਇਹ ਜਨੇਊ ਗੁਆਚਦਾ ਹੈ ।
ਚਲੇ ਪਾਇ = ਪਾ ਚੱਲੇ ਹਨ, ਜਿਨ੍ਹਾਂ ਨੇ ਪਾ ਲਿਆ ਹੈ ।
ਚਉਕੜਿ = ਚਾਰ ਕੌਡੀਆਂ ਤੋਂ ।
ਅਣਾਇਆ = ਮੰਗਵਾਇਆ ।
ਸਿਖਾ = ਸਿਖਿਆ, ਉਪਦੇਸ਼ ।
ਚੜਾਈਆ = ਦਿੱਤੀ, ਚਾੜ੍ਹੀ ।
ਥਿਆ = ਹੋ ਗਿਆ ।੧ ।

ਹੇ ਪੰਡਤ! ਜੇ (ਤੇਰੇ ਪਾਸ) ਇਹ ਆਤਮਾ ਦੇ ਕੰਮ ਆਉਣ ਵਾਲਾ ਜਨੇਊ ਹੈ ਤਾਂ (ਮੇਰੇ ਗਲ) ਪਾ ਦੇਹ—ਇਹ ਜਨੇਊ ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ ।
(ਹੇ ਪੰਡਿਤ)! ਇਹੋ ਜਿਹਾ ਜਨੇਊ ਨਾ ਟੁੱਟਦਾ ਹੈ, ਨਾ ਹੀ ਇਸ ਨੂੰ ਮੈਲ ਲੱਗਦੀ ਹੈ, ਨਾ ਇਹ ਸੜਦਾ ਹੈ ਅਤੇ ਨਾ ਹੀ ਇਹ ਗੁਆਚਦਾ ਹੈ ।
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਹ ਜਨੇਊ ਆਪਣੇ ਗਲੇ ਵਿਚ ਪਾ ਲਿਆ ਹੈ ।
(ਹੇ ਪੰਡਤ! ਇਹ ਜਨੇਊ ਜੋ ਤੂੰ ਪਾਂਦਾ ਫਿਰਦਾ ਹੈਂ, ਇਹ ਤਾਂ ਤੂੰ) ਚਾਰ ਕੌਡਾਂ ਮੁੱਲ ਦੇ ਕੇ ਮੰਗਵਾ ਲਿਆ, (ਆਪਣੇ ਜਜਮਾਨ ਦੇ) ਚੌਕੇ ਵਿਚ ਬੈਠ ਕੇ (ਉਸ ਦੇ ਗਲ) ਪਾ ਦਿੱਤਾ, (ਫੇਰ ਤੂੰ ਉਸ ਦੇ) ਕੰਨ ਵਿਚ ਉਪਦੇਸ਼ ਦਿੱਤਾ (ਕਿ ਅੱਜ ਤੋਂ ਤੇਰਾ) ਗੁਰੂ ਬ੍ਰਾਹਮਣ ਹੋ ਗਿਆ ।
(ਸਮਾ ਪੁੱਗਣ ਤੇ ਜਦੋਂ) ਉਹ (ਜਜਮਾਨ) ਮਰ ਗਿਆ (ਤਾਂ) ਉਹ (ਜਨੇਊ ਉਸ ਦੇ ਸਰੀਰ ਤੋਂ) ਢਹਿ ਪਿਆ (ਭਾਵ ਸੜ ਗਿਆ ਜਾਂ ਡਿੱਗ ਪਿਆ, ਪਰ ਆਤਮਾ ਦੇ ਨਾਲ ਨਾ ਨਿਭਿਆ, ਇਸ ਵਾਸਤੇ ਉਹ ਜਜਮਾਨ ਵਿਚਾਰਾ) ਜਨੇਊ ਤੋਂ ਬਿਨਾ ਹੀ (ਸੰਸਾਰ ਤੋਂ) ਗਿਆ ।੧ ।