ਮਃ ੧ ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥
ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥੩॥
Sahib Singh
ਸਭੋ = ਉੱਕਾ ਕੀ, ਨਿਰਾ ਪੁਰਾ ।
ਦੂਜੈ = ਮਾਇਆ ਵਿਚ ।
ਦੂਜੈ ਜਾਇ = ਮਾਇਆ ਵਿਚ ਫਸਿਆਂ ।
ਦਿਤੋਨੁ = (ਪ੍ਰਭੂ ਨੇ ਜੀਵਾਂ ਨੂੰ) ਦਿੱਤਾ ਹੈ ।
ਸੰਬਾਹਿ = ਇਕੱਠਾ ਕਰ ਕੇ ।੩ ।
ਦੂਜੈ = ਮਾਇਆ ਵਿਚ ।
ਦੂਜੈ ਜਾਇ = ਮਾਇਆ ਵਿਚ ਫਸਿਆਂ ।
ਦਿਤੋਨੁ = (ਪ੍ਰਭੂ ਨੇ ਜੀਵਾਂ ਨੂੰ) ਦਿੱਤਾ ਹੈ ।
ਸੰਬਾਹਿ = ਇਕੱਠਾ ਕਰ ਕੇ ।੩ ।
Sahib Singh
ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ ।
(ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ ।
(ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ ।
ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ ।੩ ।