ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥
ਸਹਿ ਮੇਲੇ ਤਾ ਨਦਰੀ ਆਈਆ ॥
ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥
ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥
ਸਹਿ ਤੁਠੈ ਨਉ ਨਿਧਿ ਪਾਈਆ ॥੧੮॥

Sahib Singh
ਵਡਾ ਕਰਿ ਸਾਲਾਹੀਐ = ਗੁਣ ਗਾਵੀਏ ਤੇ ਆਖੀਏ ਕਿ ਗੁਰੂ ਵੱਡਾ ਹੈ ।
ਜਿਸੁ ਵਿਚਿ = ਇਸ ਗੁਰੂ ਵਿਚ ।
ਵਡੀਆ ਵਡਿਆਈਆ = ਬੜੇ ਉੱਚੇ ਗੁਣ ।
ਸਹਿ = ਪਤੀ ਪ੍ਰਭੂ ਨੇ, ਸ਼ਹੁ ਨੇ ।
ਮੇਲੇ = ਮਿਲਾਏ ਹਨ (ਗੁਰੂ ਨਾਲ ਜੋ ਮਨੁੱਖ) ।
ਨਦਰੀ ਆਇਆ = (ਉਹਨਾਂ ਮਨੁੱਖਾਂ ਨੂੰ ਗੁਰੂ ਦੀਆਂ ਵਡਿਆਈਆਂ) ਦਿੱਸਦੀਆਂ ਹਨ ।
ਮਸਤਕਿ = (ਜੀਵ ਦੇ) ਮੱਥੇ ਉਤੇ ।
ਵਿਚਹੁ = ਜੀਵ ਦੇ ਮਨ ਵਿਚੋਂ ।
ਸਹਿ ਤੁਠੈ = ਜੇ ਸ਼ਹੁ (ਪਤੀ ਪ੍ਰਭੂ) ਤ੍ਰüੱਠ ਪਏ ।
ਨਉਨਿਧਿ = ਨੌ ਖ਼ਜ਼ਾਨੇ, ਭਾਵ, ਸੰਸਾਰ ਦੇ ਸਾਰੇ ਪਦਾਰਥ ।
    ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ‘ਕੁਬੇਰ’ ਦੇ ਨੌ ਖ਼ਜ਼ਾਨੇ ਮੰਨੇ ਗਏ ਹਨ, ਜੋ ਇਹ ਹਨ: ਮਹਾਪ©Óਚ ਪ©Óਚ, _ਜ਼ਖੋ ਮਕਰ ਕÁਛਪੌ ॥ ਮੁਕੁਂਦਜ਼ ਕੁਂਦਨੀਲਾÓਚ ਖਵLÓਚਨਿਧਯੋ ਨਵ ॥ ਇਹ ‘ਕੁਬੇਰ’ ਧਨ ਦਾ ਦੇਵਤਾ ਅਤੇ ਉੱਤਰ ਦਿਸ਼ਾ ਦਾ ਮਾਲਕ ਗਿਣਿਆ ਗਿਆ ਹੈ ।
    ਜੱਖ ਅਤੇ ਕਿੰਨਰਾਂ ਦਾ ਰਾਜਾ ਭੀ ਇਹੀ ਹੈ ।
    ਇਸ ਦਾ ਟਿਕਾਣਾ ਕੈਲਾਸ਼ ਪਰਬਤ ਉੱਤੇ ਹੈ ।
    ਇਸ ਦਾ ਸਰੀਰ ਕੋਝਾ ਦੱਸਿਆ ਗਿਆ ਹੈ; ਤਿੰਨ ਲੱਤਾਂ, ਅੱਠ ਚੰਦ ਅਤੇ ਇਕ ਅੱਖ ਦੇ ਥਾਂ ਇਕ ਇਕ ਪੀਲਾ ਜਿਹਾ ਨਿਸ਼ਾਨ ।
    ਸ਼ਬਦ ‘ਕੁਬੇਰ’ ਦੇ ਅੱਖਰੀ ਅਰਥ ਭੀ ਇਹੀ ਹਨ—‘ਉਹ ਜਿਸ ਦਾ ਸਰੀਰ ਕੋਝਾ ਹੈ ।’ ਕੁÄਿਸਤਜ਼ ਬੇਰਜ਼ _ਰੀਰਜ਼ ਯÔਯ ॥ ਪਾਈਆ—(ਖ਼ਜ਼ਾਨੇ) ਮਿਲ ਪੈਂਦੇ ਹਨ ।੧੮ ।
    
Sahib Singh
ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ ।
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ, ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ ।
ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ ।
ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ ।੧੮ ।
Follow us on Twitter Facebook Tumblr Reddit Instagram Youtube