ਸਲੋਕੁ ਮਃ ੧ ॥
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥
ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥
ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥
ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥
ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥
ਤਾ ਹੋਆ ਪਾਕੁ ਪਵਿਤੁ ॥
ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥
ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥
ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
Sahib Singh
ਸੁਚੈ = ਸੁੱਚੇ ਚੌਕੇ ਵਿਚ ।
ਕੋਇ...ਜਾਇ = (ਜਿਸ ਭੋਜਨ ਨੂੰ) ਕਿਸੇ ਮਨੁੱਖ ਨੇ ਜਾ ਕੇ ਅਜੇ ਭਿੱਟਿਆ ਨਹੀਂ ।
ਸੁਚੇ ਅਗੈ ਰਖਿਓਨੁ = (ਉਹ ਭੋਜਨ) ਇਸ (ਨ੍ਹਾ-ਧੋ ਕੇ ਆਏ ਮਨੁੱਖ) ਦੇ ਅੱਗੇ (ਕਿਸੇ ਨੇ) ਰੱਖ ਦਿੱਤਾ ।
ਜੇਵਿਆ = ਖਾਧਾ ।
ਲਗਾ ਪੜਣਿ = ਪੜ੍ਹਨ ਲੱਗ ਪੈਂਦਾ ਹੈ ।
ਕੁਹਥੀ ਜਾਈ = ਕੁਥਾਂ, ਗੰਦੇ ਥਾਂ ਵਿਚ ।
ਪਾਕੁ = ਪਵਿੱਤਰ ।
ਤਨੁ = (ਉਹਨਾਂ ਦੇਵਤਿਆਂ ਦਾ) ਸਰੀਰ ।
ਗਡਿਆ = ਰਲਾਇਆ ।
ਤਿਤੁ = ਉਸ ਉੱਤੇ ।
ਜਿਤੁ ਮੁਖਿ = ਜਿਸ ਮੂੰਹ ਨਾਲ ।
ਰਸ ਖਾਹਿ = ਸੁਆਦਲੇ ਪਦਾਰਥ ਖਾਂਦੇ ਹਨ ।
ਏਵੈ = ਏਸੇ ਤ੍ਰਹਾਂ (ਜਿਵੇਂ ਉਪਰ-ਲਿਖੇ ਪਵਿੱਤਰ ਪਦਾਰਥਾਂ ਉੱਤੇ ਥੁੱਕਾਂ ਪੈਂਦੀਆਂ ਹਨ) ।੧ ।
{ਨੋਟ: = ਭੂਤ ਕਾਲ ਦਾ ਅਰਥ ਵਰਤਮਾਨ ਕਾਲ ਵਿਚ ਕਰਨਾ ਹੈ ।

ਸਭ ਤੋਂ ਪਹਿਲਾਂ (ਬ੍ਰਾਹਮਣ ਨ੍ਹਾ ਧੋ ਕੇ ਤੇ) ਸੁੱਚਾ ਹੋ ਕੇ ਸੁੱਚੇ ਚੌਕੇ ਉੱਤੇ ਆ ਬੈਠਦਾ ਹੈ, ਉਸ ਦੇ ਅੱਗੇ (ਜਜਮਾਨ) ਉਹ ਭੋਜਨ ਲਿਆ ਰੱਖਦਾ ਹੈ ਜਿਸ ਨੂੰ ਅਜੇ ਕਿਸੇ ਹੋਰ ਨੇ ਭਿੱਟਿਆ ਨਹੀਂ ਸੀ ।
(ਬ੍ਰਾਹਮਣ) ਸੁੱਚਾ ਹੋ ਕੇ ਉਸ (ਸੁੱਚੇ) ਭੋਜਨ ਨੂੰ ਖਾਂਦਾ ਹੈ, ਤੇ (ਖਾ ਕੇ) ਸਲੋਕ ਪੜ੍ਹਨ ਲੱਗ ਪੈਂਦਾ ਹੈ; (ਪਰ ਇਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਭਾਵ ਢਿੱਡ ਵਿਚ) ਪਾ ਲੈਂਦਾ ਹੈ ।
(ਉਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਸੁੱਟਣ ਦਾ) ਦੋਸ਼ ਕਿਸ ਤੇ ਆਇਆ ?
ਅੰਨ, ਪਾਣੀ, ਅੱਗ ਤੇ ਲੂਣ—ਚਾਰੇ ਹੀ ਦੇਵਤਾ ਹਨ (ਭਾਵ, ਪਵਿੱਤਰ ਪਦਾਰਥ ਹਨ), ਪੰਜਵਾਂਘਿਉ ਭੀ ਪਵਿੱਤਰ ਹੈ, ਜੋ ਇਹਨਾਂ ਚੌਹਾਂ ਵਿਚ ਪਾਈਦਾ ਹੈ ।
ਤਾਂ (ਭਾਵ, ਇਹਨਾਂ ਪੰਜਾਂ ਨੂੰ ਰਲਾਇਆਂ) ਬੜਾ ਪਵਿੱਤਰ ਭੋਜਨ ਤਿਆਰ ਹੁੰਦਾ ਹੈ ।
ਪਰ ਦੇਵਤਿਆਂ ਦੇ ਇਸ ਸਰੀਰ ਨੂੰ (ਭਾਵ, ਇਸ ਪਵਿੱਤਰ ਭੋਜਨ ਨੂੰ) ਪਾਪੀ (ਮਨੁੱਖ) ਨਾਲ ਸੰਗਤ ਹੁੰਦੀ ਹੈ, ਜਿਸ ਕਰਕੇ ਉਸ ਉੱਤੇ ਥੁੱਕਾਂ ਪੈਂਦੀਆਂ ਹਨ ।
ਹੇ ਨਾਨਕ! ਇਸੇ ਤ੍ਰਹਾਂ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਮੂੰਹ ਨਾਲ ਮਨੁੱਖ ਨਾਮ ਨਹੀਂ ਸਿਮਰਦੇ, ਤੇ ਨਾਮ ਸਿਮਰਨ ਤੋਂ ਬਿਨਾ ਸੁਆਦਲੇ ਪਦਾਰਥ ਖਾਂਦੇ ਹਨ, ਉਸ ਮੂੰਹ ਉਤੇ (ਭੀ) ਫਿਟਕਾਰਾਂ ਪੈਂਦੀਆਂ ਹਨ ।੧ ।