ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
Sahib Singh
ਕਰਣਾ = ਸਰੀਰ, ਕੀਤਾ ਹੋਇਆ ਅਕਾਰ, ਸਿ੍ਰਸ਼ਟੀ ।
ਤੈ = (ਹੇ ਪ੍ਰਭੂ!) ਤੂੰ ।
ਧਰਿ = ਧਰ ਕੇ, ਰੱਖ ਕੇ, (ਜਗਤ ਵਿਚ) ਰਚ ਕੇ ।
ਸਾਰੀ = ਨਰਦ, ਜੀਵ = ਰੂਪ ਨਰਦਾਂ ।
ਕਚੀ ਪਕੀ ਸਾਰੀਐ = ਕੱਚੀਆਂ ਪੱਕੀਆਂ ਨਰਦਾਂ ਨੂੰ, ਚੰਗੇ ਮੰਦੇ ਜੀਵਾਂ ਨੂੰ ।
ਜਿਸ ਕੇ = ਜਿਸ ਪ੍ਰਭੂ ਦੇ ।੨੦ ।
ਤੈ = (ਹੇ ਪ੍ਰਭੂ!) ਤੂੰ ।
ਧਰਿ = ਧਰ ਕੇ, ਰੱਖ ਕੇ, (ਜਗਤ ਵਿਚ) ਰਚ ਕੇ ।
ਸਾਰੀ = ਨਰਦ, ਜੀਵ = ਰੂਪ ਨਰਦਾਂ ।
ਕਚੀ ਪਕੀ ਸਾਰੀਐ = ਕੱਚੀਆਂ ਪੱਕੀਆਂ ਨਰਦਾਂ ਨੂੰ, ਚੰਗੇ ਮੰਦੇ ਜੀਵਾਂ ਨੂੰ ।
ਜਿਸ ਕੇ = ਜਿਸ ਪ੍ਰਭੂ ਦੇ ।੨੦ ।
Sahib Singh
(ਹੇ ਪ੍ਰਭੂ!) ਤੂੰ ਆਪ ਹੀ ਇਹ ਸਿ੍ਰਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ ।
ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ ।
(ਹੇ ਭਾਈ!) ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ ।
(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ।੨੦ ।