ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥
ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
Sahib Singh
ਦੂਜੈ = (ਆਪਣੇ ਪ੍ਰੀਤਮ ਨੂੰ ਛੱਡ ਕੇ) ਕਿਸੇ ਹੋਰ ਵਿਚ ।
ਕਾਂਢੀਐ = ਕਿਹਾ ਜਾਂਦਾ ਹੈ, ਕਹੀਦਾ ਹੈ ।
ਰਹੈ ਸਮਾਇ = ਸਮਾਇ ਰਹੈ, ਮਸਤ ਰਹੈ, (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ ।
ਚੰਗੈ = ਚੰਗੇ (ਕੰਮ) ਨੂੰ, (ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ ਕੰਮ ਨੂੰ ।
ਮੰਦੈ ਮੰਦਾ ਹੋਇ = (ਆਪਣੇ ਸੱਜਣ ਵਲੋਂ ਹੋਏਕਿਸੇ) ਮਾੜੇ (ਕੰਮ) ਨੂੰ (ਵੇਖ ਕੇ, ਆਖੇ ਕਿ ਇਹ) ਮਾੜਾ (ਕੰਮ) ਹੋਇਆ ਹੈ ।
ਜਿ ਸੋਇ = ਜੇ ਉਹ ਮਨੁੱਖ; ਜਿਹੜਾ ਮਨੁੱਖ ।੧ ।

(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ ।
ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ ।
(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ) ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ।੧ ।