ਮਹਲਾ ੨ ॥
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

Sahib Singh
ਵਡਾਰੂ = ਵੱਡਾ ਮਨੁੱਖ, ਆਪਣੇ ਨਾਲੋਂ ਵੱਡਾ ਮਨੁੱਖ ।੪ ।
    
Sahib Singh
ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ—ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ ।੪ ।
Follow us on Twitter Facebook Tumblr Reddit Instagram Youtube