ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
Sahib Singh
ਇਕ ਅਧ = ਥੋੜਾ ਬਹੁਤਾ, ਕੋਈ ਇਕ ਕੰਮ ।
ਵੇਰਾਸਿ = ਉਲਟ = ਖ਼ਰਾਬ ।੫ ।
ਵੇਰਾਸਿ = ਉਲਟ = ਖ਼ਰਾਬ ।੫ ।
Sahib Singh
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ ।੫ ।