ਪਉੜੀ ॥
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
Sahib Singh
ਖਸਮੈ ਭਾਇ = ਖਸਮ ਦੀ ਮਰਜ਼ੀ ਅਨੁਸਾਰ, ਆਪਣੇ ਮਾਲਕ ਦੀ ਮਰਜ਼ੀ ਦੇ ਪਿੱਛੇ ।
ਹੁਰਮਤਿ = ਇੱਜ਼ਤ ।
ਅਗਲੀ = ਬਹੁਤੀ ।
ਵਜਹੁ = ਤਨਖ਼ਾਹ, ਰੋਜ਼ੀਨਾ, ਵਜ਼ੀਫਾ ।
ਗੈਰਤਿ = ਸ਼ਰਮਿੰਦਗੀ ।
ਅਗਲਾ = ਪਹਿਲਾ, ਜੋ ਪਹਿਲਾਂ ਮਿਲਦਾ ਸੀ ।
ਮੁਹੇ ਮੁਹਿ = ਮੂੰਹ ਉੱਤੇ, ਭਾਵ, ਸਦਾ ਆਪਣੇ ਮੂੰਹ ਉੱਤੇ ।
ਪਾਣਾ = ਜੁੱਤੀਆਂ ।੨੨ ।
ਹੁਰਮਤਿ = ਇੱਜ਼ਤ ।
ਅਗਲੀ = ਬਹੁਤੀ ।
ਵਜਹੁ = ਤਨਖ਼ਾਹ, ਰੋਜ਼ੀਨਾ, ਵਜ਼ੀਫਾ ।
ਗੈਰਤਿ = ਸ਼ਰਮਿੰਦਗੀ ।
ਅਗਲਾ = ਪਹਿਲਾ, ਜੋ ਪਹਿਲਾਂ ਮਿਲਦਾ ਸੀ ।
ਮੁਹੇ ਮੁਹਿ = ਮੂੰਹ ਉੱਤੇ, ਭਾਵ, ਸਦਾ ਆਪਣੇ ਮੂੰਹ ਉੱਤੇ ।
ਪਾਣਾ = ਜੁੱਤੀਆਂ ।੨੨ ।
Sahib Singh
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ ।
ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ ।
ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ।੧੨ ।