ਮਹਲਾ ੨ ॥
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥
ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥
Sahib Singh
ਜਿਤੁ = ਜਿਸ ਦੀ ਰਾਹੀਂ, ਜਿਸ ਦੀ ਚਾਕਰੀ ਦੇ ਕਰਨ ਨਾਲ ।
ਕਾਢੀਐ = ਆਖੀਦਾ ਹੈ, ਕਿਹਾ ਜਾਂਦਾ ਹੈ ।
ਜਿ = ਜੋ ਸੇਵਕ ।
ਸਮਾਇ = ਲੀਨ ਹੋ ਜਾਏ, ਸਮਾ ਜਾਏ, ਇਕ-ਰੂਪ ਹੋ ਜਾਏ ।੨ ।
ਕਾਢੀਐ = ਆਖੀਦਾ ਹੈ, ਕਿਹਾ ਜਾਂਦਾ ਹੈ ।
ਜਿ = ਜੋ ਸੇਵਕ ।
ਸਮਾਇ = ਲੀਨ ਹੋ ਜਾਏ, ਸਮਾ ਜਾਏ, ਇਕ-ਰੂਪ ਹੋ ਜਾਏ ।੨ ।
Sahib Singh
ਜਿਸ ਸੇਵਾ ਦੇ ਕਰਨ ਨਾਲ (ਸੇਵਕ ਦੇ ਦਿਲ ਵਿਚੋਂ) ਆਪਣੇ ਮਾਲਕ ਦਾ ਡਰ ਦੂਰ ਨਾ ਹੋਵੇ, ਉਹ ਸੇਵਾ ਅਸਲੀ ਸੇਵਾ ਨਹੀਂ ।
ਹੇ ਨਾਨਕ! (ਸੱਚਾ) ਸੇਵਕ ਉਹੀ ਅਖਵਾਂਦਾ ਹੈ ਜੋ ਆਪਣੇ ਮਾਲਕ ਦੇ ਨਾਲ ਇਕ-ਰੂਪ ਹੋ ਜਾਂਦਾ ਹੈ ।੨ ।
ਹੇ ਨਾਨਕ! (ਸੱਚਾ) ਸੇਵਕ ਉਹੀ ਅਖਵਾਂਦਾ ਹੈ ਜੋ ਆਪਣੇ ਮਾਲਕ ਦੇ ਨਾਲ ਇਕ-ਰੂਪ ਹੋ ਜਾਂਦਾ ਹੈ ।੨ ।