ਪਉੜੀ ॥
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥
ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥
ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥
ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥
ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ

Sahib Singh
ਵਡਿਆਈਆ = ਗੁਣ, ਸਿਫ਼ਤਾਂ ।
ਕਰੀਮੁ = ਕਰਮ ਕਰਨ ਵਾਲਾ, ਬਖ਼ਸ਼ਸ਼ ਕਰਨ ਵਾਲਾ ।
ਦੇ = ਦੇਂਦਾ ਹੈ ।
ਸੰਬਾਹਿ = (ਸੰਵਹ—ਠੋ ਚੳਰਰੇ ੋਰ ਬੲੳਰ ੳਲੋਨਗ. ਛਉਸੲ, ਟੋ ਚੋਲਲੲਚਟ, ਟੋ ੲਸਸੲਮਬਲੲ. ਇਕੱਤਰ ਕਰਨਾ) ਇਕੱਠਾ ਕਰ ਕੇ ।
ਦੇ ਸੰਬਾਹਿ = ਸੰਬਾਹਿ ਦੇਂਦਾ ਹੈ, ਅਪੜਾਂਦਾ ਹੈ ।
ਤਿੰਨੈ = ਤਿਨ੍ਹ ਹੀ, ਉਸੇ ਨੇ ਆਪ ਹੀ, ਪ੍ਰ੍ਰਭੂ ਨੇ ਆਪ ਹੀ ।
ਏਕੀ ਬਾਹਰੀ = ਇਕ ਥਾਂ ਤੋਂ ਬਿਨਾ, ਪ੍ਰਭੂ ਦੀ ਇਕ ਥਾਂ ਤੋਂ ਬਿਨਾ ।
ਜਾਇ = ਤਾਂ ।
ਰਜਾਇ = ਮਰਜ਼ੀ ।੨੪ ।
    
Sahib Singh
ਪ੍ਰਭੂ ਦੇ ਗੁਣਾਂ ਸੰਬੰਧੀ ਕੋਈ ਗੱਲ ਕਹੀ ਨਹੀਂ ਜਾ ਸਕਦੀ, (ਭਾਵ, ਗੁਣਾਂ ਦਾ ਅੰਤ ਨਹੀਂ ਪੈ ਸਕਦਾ) ।
ਉਹ ਆਪ ਹੀ ਸਿਰਜਨਹਾਰ ਹੈ, ਆਪ ਹੀ ਕੁਦਰਤ ਦਾ ਮਾਲਕ ਹੈ, ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ ਤੇ ਆਪ ਹੀ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ ।
ਸਾਰੇ ਜੀਵ ਉਹੀ ਕਰਦੇ ਹਨ ਜੋ ਉਸ ਪ੍ਰਭੂ ਨੇ ਆਪ ਹੀ (ਉਹਨਾਂ ਦੇ ਭਾਗਾਂ ਵਿਚ) ਪਾ ਛੱਡੀ ਹੈ ।
ਹੇ ਨਾਨਕ! ਇਕ ਪ੍ਰਭੂ ਦੀ ਟੇਕ ਤੋਂ ਬਿਨਾ ਹੋਰ ਕੋਈ ਥਾਂ ਨਹੀਂ, ਜੋ ਕੁਝ ਉਸ ਦੀ ਮਰਜ਼ੀ ਹੈ ਉਹੀ ਕਰਦਾ ਹੈ ।੨੪।੧ ।
ਸੁਧ ।
Follow us on Twitter Facebook Tumblr Reddit Instagram Youtube