ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਆਸਾ ਬਾਣੀ ਭਗਤਾ ਕੀ ॥
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
ਆਸਾ ਸ੍ਰੀ ਕਬੀਰ ਜੀਉ ॥
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
ਆਪਾ ਪਦੁ ਨਿਰਬਾਣੁ ਨ ਚੀਨ੍ਹਿਆ ਇਨ ਬਿਧਿ ਅਭਿਉ ਨ ਚੂਕੇ ॥੨॥
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥
Sahib Singh
ਗੁਰ ਚਰਣ ਲਾਗਿ = ਆਪਣੇ ਸਤਿਗੁਰੂ ਦੀ ਚਰਨੀਂ ਪੈ ਕੇ ।
ਬਿਨਵਤਾ = ਬੇਨਤੀ ਕਰਦਾ ਹਾਂ ।
ਕਹ = ਕਾਹਦੇ ਲਈ ?
ਜੀ = ਜੀਵ ।
ਉਪਾਇਆ = ਪੈਦਾ ਕੀਤਾ ਜਾਂਦਾ ਹੈ ।
ਕਵਨ ਕਾਜਿ = ਕਿਸ ਕੰਮ ਕਰਕੇ ?
ਉਪਜੈ = ਪੈਦਾ ਹੁੰਦਾ ।
ਮੋਹਿ = ਮੈਨੂੰ ।
ਦੇਵ = ਹੇ ਗੁਰਦੇਵ !
ਹੇ ਸਤਿਗੁਰੂ !
ਮਾਰਗਿ = (ਸਿੱਧੇ) ਰਸਤੇ ਉਤੇ ।
ਜਿਤੁ = ਜਿਸ ਰਾਹ ਉੱਤੇ ਤੁਰਿਆਂ ।
ਭੈ = ਜਗਤ ਦਾ ਡਰ ।
ਬੰਧਨ = ਮਾਇਆ ਵਾਲੇ ਜਕੜ ।
ਤੂਟੈ = ਟੁੱਟ ਜਾਣ ।
ਜੀਅ = ਜੀਵ ਦੇ ।
ਫੇੜ ਕਰਮ = ਕੀਤੇ ਕਰਮਾਂ (ਅਨੁਸਾਰ) ।
ਜੀਅ ਫੇੜ ਕਰਮ = ਜੀਵ ਦੇ ਕੀਤੇ ਕਰਮਾਂ ਅਨੁਸਾਰ ।
ਜਨਮ ਮਰਨ ਦੁਖ ਸੁਖ = ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਸੁਖ-ਦੁੱਖ, ਸਾਰੀ ਉਮਰ ਦੇ ਜੰਜਾਲ ।
ਜਨਮ ਤੇ = ਜਨਮ ਤੋਂ ਹੀ, ਮੂਲੋਂ ਹੀ, ਉੱਕੇ ਹੀ ।
ਛੂਟੈ = ਮੁੱਕ ਜਾਣ ।੧।ਰਹਾਉ ।
ਫਾਸ = ਫਾਹੀਆਂ ।
ਬੰਧ = ਬੰਧਨ ।
ਫਾਰੈ = ਪਾੜਦਾ, ਮੁਕਾਉਂਦਾ ।
ਅਰੁ = ਅਤੇ ।
ਸੁੰਨਿ = ਸੁੰਞ ਵਿਚ, ਅਫੁਰ ਅਵਸਥਾ ਵਿਚ, ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨੇ ਪੈਦਾ ਨ ਹੋਣ ।
ਨ ਲੂਕੇ = ਲੁਕਦਾ ਨਹੀਂ, ਟਿਕਦਾ ਨਹੀਂ, ਆਸਰਾ ਨਹੀਂ ਲੈਂਦਾ ।
ਆਪਾ ਪਦੁ = ਆਪਣਾ ਅਸਲਾ ।
ਨਿਰਬਾਣੁ = ਵਾਸ਼ਨਾ = ਰਹਿਤ ।
ਚੀਨਿ@ਆ = ਪਛਾਣਿਆ ।
ਇਨ ਬਿਧਿ = ਇਹਨੀਂ ਕਰਨੀਂ ।
ਅਭਿਉ = {ਅ = ਭਿਉ} ਨਾਹ ਭਿੱਜਣ ਵਾਲੀ ਅਵਸਥਾ, ਕੋਰਾਪਨ ।੨ ।
ਕਹੀ ਨ = ਕਿਤੇ ਭੀ ਨਹੀਂ, ਕਹੀਂ ਨ, (ਪ੍ਰਭੂ ਤੋਂ ਵੱਖਰੀ) ਕਿਤੇ ਭੀ ਨਹੀਂ ।
ਉਪਜੀ ਜਾਣੈ = (ਪ੍ਰਭੂ ਤੋਂ ਵੱਖਰੀ) ਪੈਦਾ ਹੋਈ ਸਮਝਦਾ ਹੈ, (ਪ੍ਰਭੂ ਤੋਂ ਵੱਖਰੀ) ਹਸਤੀ ਵਾਲਾ ਸਮਝਦਾ ਹੈ ।
ਬਿਹੂਣਾ = ਸੱਖਣਾ, ਸੁੰਞਾ ।
ਭਾਵ ਅਭਾਵ ਬਿਹੂਣਾ = ਚੰਗੇ ਮੰਦੇ ਖਿ਼ਆਲਾਂ ਦੀ ਪਰਖ ਕਰਨ ਤੋਂ ਸੱਖਣਾ ।
ਉਦੈ = ਜੰਮਣਾ, ਜਨਮ ।
ਅਸਤ = ਡੁੱਬ ਜਾਣਾ, ਮੌਤ ।
ਮਨ ਬੁਧਿ = ਮਨ ਦੀ ਮੱਤ ।
ਉਦੈ......ਬੁਧਿ = ਮਨ ਦੀ ਉਦੇ ਅਸਤ ਵਾਲੀ ਮੱਤ, ਮਨ ਦੀ ਉਹ ਮੱਤ ਜੋ ਉਦੇ ਅਸਤ ਵਿਚ ਪਾਣ ਵਾਲੀ ਹੈ, ਮਨ ਦੀ ਉਹ ਮੱਤ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ ।
ਨਾਸੀ = (ਜਦੋਂ) ਨਾਸ ਹੁੰਦੀ ਹੈ ।
ਸਹਜਿ = ਸਹਿਜ ਵਿਚ, ਅਡੋਲ ਅਵਸਥਾ ਵਿਚ ।੩ ।
ਪ੍ਰਤਿਬਿੰਬੁ = {ਸ਼ਕਟ. ਪ੍ਰਤਿਬਿਂਬ—ਰੲਡਲੲਚਟੋਿਨ, ੳਨ ਮਿੳਗੲ} ਅਕਸ ।
ਬਿੰਬ = {ਸ਼ਕਟ. ਬਿਂਬ—ਅਨ ੋਬਜੲਚਟ ਚੋਮਪੳਰੲਦ. ਪ੍ਰਤਿਬਿਂਬ—ਅਨ ੋਬਜੲਚਟ ਟੋ ਾਹਚਿਹ ੳ ਬਿਂਬ ਸਿ ਚੋਮਪੳਰੲਦ} ਜਿਸ ਵਿਚ ਅਕਸ ਦਿੱਸਦਾ ਹੈ, ਸ਼ੀਸ਼ਾ ਜਾਂ ਪਾਣੀ ।
ਉਦਕ ਕੁੰਭੁ = ਪਾਣੀ ਦਾ ਭਰਿਆ ਹੋਇਆ ਘੜਾ ।
ਬਿਗਰਾਨਾ = ਟੁੱਟਦਾ ਹੈ ।
ਗੁਣ = ਰੱਸੀ ।
ਗੁਣ ਭ੍ਰਮੁ = ਰੱਸੀ ਦਾ ਭੁਲੇਖਾ, ਰੱਸੀ ਦੇ ਸੱਪ ਦਿੱਸਣ ਦਾ ਭੁਲੇਖਾ (ਇਹ ਭੁਲੇਖਾ ਕਿ ਇਹ ਦਿੱਸਦਾ ਜਗਤ ਪਰਮਾਤਮਾ ਨਾਲੋਂ ਕੋਈ ਵੱਖਰੀ ਹਸਤੀ ਹੈ) ।
ਤਉ = ਤਦੋਂ ।
ਸੁੰਨਿ = ਅਫੁਰ ਪ੍ਰਭੂ ਵਿਚ ।੪ ।

ਹੇ ਗੁਰਦੇਵ! ਮੇਰੇ ਉੱਤੇ ਮਿਹਰ ਕਰ, ਮੈਨੂੰ (ਜ਼ਿੰਦਗੀ ਦੇ ਸਹੀ) ਰਸਤੇ ਉੱਤੇ ਪਾ, ਜਿਸ ਰਾਹ ਤੇ ਤੁਰਿਆਂ ਮੇਰੇ ਦੁਨੀਆ ਵਾਲੇ ਸਹਮ ਤੇ ਮਾਇਆ ਵਾਲੇ ਜਕੜ ਟੁਟ ਜਾਣ, ਮੇਰੇ ਪਿਛਲੇ ਕੀਤੇ ਕਰਮਾਂ ਅਨੁਸਾਰ ਮੇਰੀ ਜਿੰਦ ਦੇ ਸਾਰੀ ਉਮਰ ਦੇ ਜੰਜਾਲ ਉੱਕਾ ਹੀ ਮੁੱਕ ਜਾਣ ।੧।ਰਹਾਉ ।
ਮੈਂ ਆਪਣੇ ਗੁਰੂ ਦੀ ਚਰਨੀਂ ਲੱਗ ਕੇ ਬੇਨਤੀ ਕਰਦਾ ਹਾਂ ਤੇ ਪੁੱਛਦਾ ਹਾਂ—ਹੇ ਗੁਰੂ! ਮੈਨੂੰ ਇਹ ਗੱਲ ਸਮਝਾ ਕੇ ਦੱਸ ਕਿ ਜੀਵ ਕਾਹਦੇ ਲਈ ਪੈਦਾ ਕੀਤਾ ਜਾਂਦਾ ਹੈ, ਤੇ ਕਿਸ ਕਾਰਨ ਜਗਤ ਜੰਮਦਾ ਮਰਦਾ ਰਹਿੰਦਾ ਹੈ (ਭਾਵ, ਜੀਵ ਨੂੰ ਮਨੁੱਖਾ-ਜਨਮ ਦੇ ਮਨੋਰਥ ਦੀ ਸੂਝ ਗੁਰੂ ਤੋਂ ਹੀ ਪੈ ਸਕਦੀ ਹੈ) ।੧ ।
ਹੇ ਮੇਰੇ ਗੁਰਦੇਵ! ਮੇਰਾ ਮਨ (ਆਪਣੇ ਗਲੋਂ) ਮਾਇਆ ਦੀਆਂ ਫਾਹੀਆਂ ਤੇ ਬੰਧਨ ਤੋੜਦਾ ਨਹੀਂ, ਨਾਹ ਹੀ ਇਹ (ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਅਫੁਰ ਪ੍ਰਭੂ ਵਿਚ ਜੁੜਦਾ ਹੈ ।
ਮੇਰੇ ਇਸ ਮਨ ਨੇ ਆਪਣੇ ਵਾਸ਼ਨਾ-ਰਹਿਤ ਅਸਲੇ ਦੀ ਪਛਾਣ ਨਹੀਂ ਕੀਤੀ, ਤੇ ਇਹਨੀਂ ਗੱਲੀਂ ਇਸ ਦਾ ਕੋਰਾ-ਪਨ ਦੂਰ ਨਹੀਂ ਹੋਇਆ ।੨ ।
ਹੇ ਗੁਰਦੇਵ! ਮੇਰਾ ਮਨ, ਜੋ ਚੰਗੇ ਮੰਦੇ ਖਿ਼ਆਲਾਂ ਦੀ ਪਰਖ ਕਰਨ ਦੇ ਅਸਮਰੱਥ ਸੀ, ਇਸ ਜਗਤ ਨੂੰ—ਜੋ ਕਿਸੇ ਹਾਲਤ ਵਿਚ ਭੀ ਪ੍ਰਭੂ ਤੋਂ ਵੱਖਰਾ ਟਿਕ ਨਹੀਂ ਸਕਦਾ—ਉਸ ਤੋਂ ਵੱਖਰੀ ਹਸਤੀ ਵਾਲਾ ਸਮਝਦਾ ਰਿਹਾ ਹੈ ।
(ਪਰ ਤੇਰੀ ਮਿਹਰ ਨਾਲ ਜਦੋਂ ਤੋਂ) ਮੇਰੇ ਮਨ ਦੀ ਉਹ ਮੱਤ ਨਾਸ ਹੋਈ ਹੈ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ, ਤਾਂ ਹੁਣ ਸਦਾ ਇਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।੩ ।
ਹੇ ਕਬੀਰ! ਹੁਣ ਆਖ—(ਹੇ ਗੁਰਦੇਵ!) ਜਿਵੇਂ, ਜਦੋਂ ਪਾਣੀ ਨਾਲ ਭਰਿਆ ਹੋਇਆ ਘੜਾ ਟੁੱਟ ਜਾਂਦਾ ਹੈ ਤਾਂ (ਉਸ ਪਾਣੀ ਵਿਚ ਪੈਣ ਵਾਲਾ) ਅਕਸ ਪਾਣੀ ਨਾਲ ਹੀ ਮਿਲ ਜਾਂਦਾ ਹੈ (ਭਾਵ, ਜਿਵੇਂ ਪਾਣੀ ਅਤੇ ਅਕਸ ਦੀ ਹਸਤੀ ਉਸ ਘੜੇ ਵਿਚੋਂ ਮੁੱਕ ਜਾਂਦੀ ਹੈ), ਤਿਵੇਂ ਤੇਰੀ ਮਿਹਰ ਨਾਲ ਰੱਸੀ (ਤੇ ਸੱਪ) ਵਾਲਾ ਭੁਲੇਖਾ ਮਿਟ ਗਿਆ ਹੈ (ਇਹ ਭੁਲੇਖਾ ਮੁੱਕ ਗਿਆ ਹੈ ਕਿ ਇਹ ਦਿੱਸਦਾ ਜਗਤ ਪਰਮਾਤਮਾ ਨਾਲੋਂ ਕੋਈ ਵੱਖਰੀ ਹਸਤੀ ਹੈ), ਤੇ ਮੇਰਾ ਮਨ ਅਫੁਰ ਪ੍ਰਭੂ ਵਿਚ ਟਿਕ ਗਿਆ ਹੈ ।੪।੧ ।