ਆਸਾ ॥
ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥
ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥
ਐਸਾ ਜੋਗੀ ਨਉ ਨਿਧਿ ਪਾਵੈ ॥
ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥
ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥
ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥
ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥
ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥
ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥
ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥
Sahib Singh
ਬਟੂਆ = {ਸ਼ਕਟ. ਵਤੁLਲ ਫਕਟ. ਬûਲ ਫਲੁਰੳਲ ਬਟੂਆ} ਉਹ ਥੈਲਾ ਜਿਸ ਵਿਚ ਜੋਗੀ ਬਿਭੂਤ ਪਾ ਕੇ ਰੱਖਦਾ ਹੈ ।
ਏਕੁ = ਇੱਕ ਪ੍ਰਭੂ = ਨਾਮੁ ।
ਬਹਤਰਿ = ਬਹੱਤਰ ਵੱਡੀਆਂ ਨਾੜੀਆਂ ਵਾਲਾ ਸਰੀਰ ।
ਆਧਾਰੀ = ਝੋਲੀ ।
ਜਿਸਹਿ = ਜਿਸ ਸਰੀਰ = ਰੂਪ ਝੋਲੀ ਨੂੰ ।
ਏਕੋ ਦੁਆਰਾ = (ਪ੍ਰਭੂ ਨਾਲ ਮਿਲਣ ਲਈ) ਇੱਕੋ (ਦਸਮ-ਦੁਆਰ ਰੂਪ) ਬੂਹਾ ਹੈ ।
ਨਵੈ ਖੰਡ ਕੀ = ਨੌ ਖੰਡਾਂ ਵਾਲੀ, ਨੌ ਗੋਲਕਾਂ ਵਾਲੀ (ਦੇਹੀ) ।
ਪਿ੍ਰਥਮੀ = ਸਰੀਰ = ਰੂਪ ਧਰਤੀ ।
ਜਗਿ = ਜਗਤ ਵਿਚ ।
ਸਾਰਾ = ਸ੍ਰੇਸ਼ਟ ।੧ ।
ਨਉ ਨਿਧਿ = ਨੌ ਖ਼ਜ਼ਾਨੇ ।
ਬ੍ਰਹਮੁ = ਪਰਮਾਤਮਾ ।
ਤਲ ਕਾ ਬ੍ਰਹਮੁ = ਪਰਮਾਤਮਾ ਦੀ ਉਹ ਅੰਸ ਜੋ ਹੇਠਾਂ ਹੀ ਟਿਕੀ ਰਹਿੰਦੀ ਹੈ, ਮਾਇਆ ਵਿਚ ਫਸਿਆ ਆਤਮਾ ।
{ਨੋਟ = ‘ਬ੍ਰਹਮ’ ਸੰਸਕ੍ਰਿਤ ਦਾ ਲਫ਼ਜ਼ ਹੈ, ਇਸ ਦਾ ਅਰਥ ‘ਪ੍ਰਾਣ’ ਨਹੀਂ ਹੈ; ਜੋਗ-ਮਤ ਦੇ ਸਾਰੇ ਲਫ਼ਜ਼ ਵੇਖ ਕੇ ਹਰੇਕ ਲਫ਼ਜ਼ ਦੇ ਅਰਥ ਬਦੋ-ਬਦੀ ਜੋਗ-ਮਤਨਾਲ ਮੇਲ ਖਾਣ ਵਾਲੇ ਕਰੀ ਜਾਣਾ ਠੀਕ ਨਹੀਂ ਹੈ ।
ਕਬੀਰ ਜੀ ਤਾਂ ਹਠ = ਜੋਗ ਦੇ ਥਾਂ ਇੱਥੇ ਨਾਮ ਸਿਮਰਨ ਦੀ ਵਡਿਆਈ ਦੱਸ ਰਹੇ ਹਨ ।
ਚੌਥੇ ਬੰਦ ਵਿਚ ਸਾਫ਼ ਦੱਸਦੇ ਹਨ ਕਿ ਨਾਮ ਦਾ ਸਿਮਰਨ ਸਭ ਤੋਂ ਸ੍ਰੇਸ਼ਟ ‘ਜੋਗ’ ਹੈ ।
ਪਹਿਲੇ ਬੰਦ ਵਿਚ ਭੀ ਇਹੀ ਦੱਸਦੇ ਹਨ ਕਿ ਸਾਡੀਆਂ ਨਜ਼ਰਾਂ ਵਿਚ ਉਹ ਜੋਗੀ ਸ੍ਰੇਸ਼ਟ ਹੈ, ਜਿਸ ਨੇ ‘ਨਾਮ’ ਨੂੰ ਬਟੂਆ ਬਣਾਇਆ ਹੈ} ।
ਗਗਨਿ = ਅਕਾਸ਼ ਵਿਚ, ਉਤਾਂਹ ਮਾਇਆ ਦੇ ਪ੍ਰਭਾਵ ਤੋਂ ਉੱਚਾ ।੧।ਰਹਾਉ ।
ਖਿੰਥਾ = ਗੋਦੜੀ ।
ਮਥਿ = ਵੱਟ ਕੇ ।
ਘਾਲੈ = ਪਾਂਦਾ ਹੈ ।
ਪੰਚ ਤਤੁ = ਸਰੀਰ ਜੋ ਪੰਜ ਤੱਤਾਂ ਦਾ ਬਣਿਆ ਹੈ ।
ਮਿਰਗਾਣੀ = ਮਿ੍ਰਗਛਾਲਾ, ਆਸਣ ।
ਪੰਜ...ਮਿਰਗਾਣੀ = ਸਰੀਰ ਨੂੰ ਆਸਣ ਬਣਾ ਕੇ, ਸਰੀਰ ਦੇ ਮੋਹ ਨੂੰ ਪੈਰਾਂ ਹੇਠ ਰੱਖ ਕੇ, ਦੇਹ-ਅੱਧਿਆਸ ਨੂੰ ਮੁਕਾ ਕੇ ।
ਮਾਰਗਿ = ਰਸਤੇ ਉੱਤੇ ।
ਚਾਲੈ = ਤੁਰਦਾ ਹੈ ।੨ ।
ਫਾਹੁਰੀ = ਧੂਏਂ ਦੀ ਸੁਆਹ ਇਕੱਠੀ ਕਰਨ ਵਾਲੀ ਪਹੌੜੀ ।
ਧੂਈ = ਧੂਆਂ, ਧੂਣੀ ।
ਦਿ੍ਰਸਟਿ = (ਹਰ ਥਾਂ ਪ੍ਰਭੂ ਨੂੰਵੇਖਣ ਵਾਲੀ) ਨਜ਼ਰ ।
ਤਿਸ ਕਾ = ਉਸ ਪ੍ਰਭੂ ਦਾ ।
ਭਾਉ = ਪਿਆਰ ।
ਚਹੁ ਜੁਗ = ਸਦਾ ਹੀ, ਅਟੱਲ ।
ਤਾੜੀ ਲਾਵੈ = ਸੁਰਤ ਜੋੜੀ ਰੱਖਦਾ ਹੈ ।੩ ।
ਜੋਗਤਣ = ਜੋਗ ਕਮਾਉਣ ਦਾ ਉੱਦਮ ।
ਪਿੰਡੁ = ਸਰੀਰ ।
ਦੇਇ = ਦੇਂਦਾ ਹੈ ।
ਸਚਾ = ਸਦਾ ਟਿਕਿਆ ਰਹਿਣ ਵਾਲਾ ।
ਨੀਸਾਨਾ = ਨਿਸ਼ਾਨ, ਮੱਥੇ ਉੱਤੇ ਨੂਰ ।੪ ।

ਜੋ ਮਨੁੱਖ ਮਾਇਆ-ਗ੍ਰਸੇ ਆਤਮਾ ਨੂੰ ਚੁੱਕ ਕੇ ਮਾਇਆ ਦੇ ਪ੍ਰਭਾਵ ਤੋਂ ਉੱਚਾ ਲੈ ਜਾਂਦਾ ਹੈ, ਉਹ ਹੈ ਅਸਲ ਜੋਗੀ, ਜਿਸ ਨੂੰ (ਮਾਨੋ) ਨੌ ਖ਼ਜ਼ਾਨੇ ਮਿਲ ਜਾਂਦੇ ਹਨ ।੧।ਰਹਾਉ ।
ਉਹ ਜੋਗੀ ਇਕ ਪ੍ਰਭੂ-ਨਾਮ ਨੂੰ ਆਪਣਾ ਬਟੂਆ ਬਣਾਉਂਦਾ ਹੈ, ਬਹੱਤਰ ਵੱਡੀਆਂ ਨਾੜੀਆਂ ਵਾਲੇ ਸਰੀਰ ਨੂੰ ਝੋਲੀ ਬਣਾਉਂਦਾ ਹੈ, ਜਿਸ ਸਰੀਰ ਵਿਚ ਪ੍ਰਭੂ ਨੂੰ ਮਿਲਣ ਲਈ (ਦਿਮਾਗ਼ ਰੂਪ) ਇੱਕੋ ਹੀ ਬੂਹਾ ਹੈ ।
ਉਹ ਜੋਗੀ ਇਸ ਸਰੀਰ ਦੇ ਅੰਦਰ ਹੀ ਟਿਕ ਕੇ (ਪ੍ਰਭੂ ਦੇ ਦਰ ਤੋਂ ਨਾਮ ਦੀ) ਭਿੱਖਿਆ ਮੰਗਦਾ ਹੈ (ਸਾਡੀਆਂ ਨਜ਼ਰਾਂ ਵਿਚ ਤਾਂ) ਉਹ ਜੋਗੀ ਜਗਤ ਵਿਚ ਸਭ ਤੋਂ ਸ੍ਰੇਸ਼ਟ ਹੈ ।੧ ।
ਅਸਲ ਜੋਗੀ ਗਿਆਨ ਦੀ ਗੋਦੜੀ ਬਣਾਉਂਦਾ ਹੈ, ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤਿ ਦੀ ਸੂਈ ਤਿਆਰ ਕਰਦਾ ਹੈ, ਗੁਰੂ ਦਾ ਸ਼ਬਦ-ਰੂਪ ਧਾਗਾ ਵੱਟ ਕੇ (ਭਾਵ, ਮੁੜ ਮੁੜ ਸ਼ਬਦ ਦੀ ਕਮਾਈ ਕਰ ਕੇ) ਉਸ ਸੂਈ ਵਿਚ ਪਾਂਦਾ ਹੈ; ਸਰੀਰ ਦੇ ਮੋਹ ਨੂੰ ਪੈਰਾਂ ਹੇਠ ਦੇ ਕੇ ਸਤਿਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਦਾ ਹੈ ।੨ ।
ਅਸਲ ਜੋਗੀ ਆਪਣੇ ਸਰੀਰ ਦੀ ਧੂਣੀ ਬਣਾ ਕੇ ਉਸ ਵਿਚ (ਪ੍ਰਭੂ ਨੂੰ ਹਰ ਥਾਂ ਵੇਖਣ ਵਾਲੀ) ਨਜ਼ਰ ਦੀ ਅੱਗ ਬਾਲਦਾ ਹੈ (ਤੇ ਇਸ ਸਰੀਰ-ਰੂਪ ਧੂਏਂ ਵਿਚ ਭਲੇ ਗੁਣ ਇਕੱਠੇ ਕਰਨ ਲਈ) ਦਇਆ ਨੂੰ ਪਹੌੜੀ ਬਣਾਉਂਦਾ ਹੈ, ਉਸ ਪਰਮਾਤਮਾ ਦਾ ਪਿਆਰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਤੇ ਇਸ ਤ੍ਰਹਾਂ ਸਦਾ ਲਈ ਆਪਣੀ ਸੁਰਤ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦਾ ਹੈ ।੩ ।
ਹੇ ਕਬੀਰ! ਆਖ—ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਜਿੰਦ ਹਨ, ਉਸ ਦਾ ਨਾਮ ਸਿਮਰਨਾ ਸਭ ਤੋਂ ਚੰਗਾ ਜੋਗ ਦਾ ਆਹਰ ਹੈ ।
ਜੇ ਪ੍ਰਭੂ ਆਪ ਮਿਹਰ ਕਰੇ ਤਾਂ ਉਹ ਇਹ ਸਦਾ-ਥਿਰ ਰਹਿਣ ਵਾਲਾ ਨੂਰ ਬਖ਼ਸ਼ਦਾ ਹੈ ।੪।੭ ।