ਆਸਾ ॥
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥
ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥
Sahib Singh
ਅੰਤਰਿ = ਮਨ ਵਿਚ ।
ਮੈਲੁ = ਵਿਕਾਰਾਂ ਦੀ ਮੈਲ ।
ਪਤੀਣੇ = ਪਤੀਜਣ ਨਾਲ ।੧ ।
ਦੇਵਾ = ਪ੍ਰਕਾਸ਼ = ਰੂਪ ।
ਨਾਵਣੁ = ਇਸ਼ਨਾਨ ।੧।ਰਹਾਉ ।
ਮਜਨਿ = ਇਸ਼ਨਾਨ ਨਾਲ, ਚੁੱਭੀ ਨਾਲ ।
ਗਤਿ = ਮੁਕਤੀ ।
ਨਾਵਹਿ = ਨ੍ਹਾਉਂਦੇ ਹਨ ।੨ ।
ਕਠੋਰੁ = ਕਰੜਾ, ਕੋਰਾ ।
ਨ ਬਾਂਚਿਆ ਜਾਈ = ਬਚਿਆ ਨਹੀਂ ਜਾ ਸਕਦਾ ।
ਹਾੜੰਬੈ = ਮਗਹਰ ਦੀ ਕਲਰਾਠੀ ਧਰਤੀ ਵਿਚ ।
ਸੈਨ = ਸੈਨਾ, ਪਰਜਾ, ਲੁਕਾਈ ।੩ ।
ਰੈਨਿ = ਰਾਤ ।
ਤਹਾ = ਉਸ ਆਤਮਕ ਅਵਸਥਾ ਵਿਚ ।
ਬਸੈ = ਵੱਸਦਾ ਹੈ, ਜੀਵ ਨੂੰ ਮਿਲਦਾ ਹੈ ।
ਕਹਿ = ਕਹੇ, ਆਖਦਾ ਹੈ ।
ਨਰ = ਹੇ ਮਨੁੱਖ !
।੪ ।
ਮੈਲੁ = ਵਿਕਾਰਾਂ ਦੀ ਮੈਲ ।
ਪਤੀਣੇ = ਪਤੀਜਣ ਨਾਲ ।੧ ।
ਦੇਵਾ = ਪ੍ਰਕਾਸ਼ = ਰੂਪ ।
ਨਾਵਣੁ = ਇਸ਼ਨਾਨ ।੧।ਰਹਾਉ ।
ਮਜਨਿ = ਇਸ਼ਨਾਨ ਨਾਲ, ਚੁੱਭੀ ਨਾਲ ।
ਗਤਿ = ਮੁਕਤੀ ।
ਨਾਵਹਿ = ਨ੍ਹਾਉਂਦੇ ਹਨ ।੨ ।
ਕਠੋਰੁ = ਕਰੜਾ, ਕੋਰਾ ।
ਨ ਬਾਂਚਿਆ ਜਾਈ = ਬਚਿਆ ਨਹੀਂ ਜਾ ਸਕਦਾ ।
ਹਾੜੰਬੈ = ਮਗਹਰ ਦੀ ਕਲਰਾਠੀ ਧਰਤੀ ਵਿਚ ।
ਸੈਨ = ਸੈਨਾ, ਪਰਜਾ, ਲੁਕਾਈ ।੩ ।
ਰੈਨਿ = ਰਾਤ ।
ਤਹਾ = ਉਸ ਆਤਮਕ ਅਵਸਥਾ ਵਿਚ ।
ਬਸੈ = ਵੱਸਦਾ ਹੈ, ਜੀਵ ਨੂੰ ਮਿਲਦਾ ਹੈ ।
ਕਹਿ = ਕਹੇ, ਆਖਦਾ ਹੈ ।
ਨਰ = ਹੇ ਮਨੁੱਖ !
।੪ ।
Sahib Singh
ਜੇ ਮਨ ਵਿਚ ਵਿਕਾਰਾਂ ਦੀ ਮੈਲ (ਭੀ ਟਿਕੀ ਰਹੇ, ਤੇ) ਕੋਈ ਮਨੁੱਖ ਤੀਰਥਾਂ ਉੱਤੇ ਨ੍ਹਾਉਂਦਾ ਫਿਰੇ, ਤਾਂ ਇਸ ਤ੍ਰਹਾਂ ਉਸ ਨੇ ਸੁਰਗ ਵਿਚ ਨਹੀਂ ਜਾ ਅੱਪੜਨਾ; (ਤੀਰਥਾਂ ਉੱਤੇ ਨ੍ਹਾਤਿਆਂ ਲੋਕ ਤਾਂ ਕਹਿਣ ਲੱਗ ਪੈਣਗੇ ਕਿ ਇਹ ਭਗਤ ਹੈ, ਪਰ) ਲੋਕਾਂ ਦੇ ਪਤੀਜਿਆਂ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਪਰਮਾਤਮਾ (ਜੋ ਹਰੇਕ ਦੇਦਿਲ ਦੀ ਜਾਣਦਾ ਹੈ) ਅੰਞਾਣਾ ਨਹੀਂ ਹੈ ।੧ ।
ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਅਸਲ (ਤੀਰਥ-) ਇਸ਼ਨਾਨ ਹੈ ।
ਸੋ, ਇਕ ਪਰਮਾਤਮਾ ਦੇਵ ਦਾ ਭਜਨ ਕਰੋ ।੧।ਰਹਾਉ ।
ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਹਨ ।
ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ ।੨ ।
ਜੇ ਮਨੁੱਖ ਕਾਂਸ਼ੀ ਵਿਚ ਸਰੀਰ ਤਿਆਗੇ, ਪਰ ਮਨੋਂ ਰਹੇ ਕਠੋਰ, ਇਸ ਤ੍ਰਹਾਂ ਉਸ ਦਾ ਨਰਕ (ਵਿਚ ਪੈਣਾ) ਛੁੱਟ ਨਹੀਂ ਸਕਦਾ ।
(ਦੂਜੇ ਪਾਸੇ) ਪਰਮਾਤਮਾ ਦਾ ਭਗਤ ਮਗਹਰ ਦੀ ਸ੍ਰਾਪੀ ਹੋਈ ਧਰਤੀ ਵਿਚ ਭੀ ਜੇ ਜਾ ਮਰੇ, ਤਾਂ ਉਹ ਸਗੋਂ ਹੋਰ ਸਾਰੇ ਲੋਕਾਂ ਨੂੰ ਭੀ ਤਾਰ ਲੈਂਦਾ ਹੈ ।੩ ।
ਕਬੀਰ ਆਖਦਾ ਹੈ—ਹੇ ਮਨੁੱਖੋ! ਹੇ ਕਮਲੇ ਲੋਕੋ! ਉਸ ਪਰਮਾਤਮਾ ਨੂੰ ਹੀ ਸਿਮਰੋ ।
ਉਹ ਉੱਥੇ ਵੱਸਦਾ ਹੈ ਜਿੱਥੇ ਦਿਨ ਤੇ ਰਾਤ ਨਹੀਂ, ਜਿੱਥੇ ਵੇਦ ਨਹੀਂ, ਜਿੱਥੇ ਸ਼ਾਸਤ੍ਰ ਨਹੀਂ (ਭਾਵ, ਉਹ ਪ੍ਰਭੂ ਉਸ ਆਤਮਕ ਅਵਸਥਾ ਵਿਚ ਅੱਪੜਿਆਂ ਮਿਲਦਾ ਹੈ, ਜੋ ਆਤਮਕ ਅਵਸਥਾ ਕਿਸੇ ਖ਼ਾਸ ਸਮੇ ਦੀ ਮੁਥਾਜ ਨਹੀਂ, ਜੋ ਕਿਸੇ ਖ਼ਾਸ ਧਰਮ-ਪੁਸਤਕ ਦੀ ਮੁਥਾਜ ਨਹੀਂ) ।੪।੪।੩੭ ।