ਵਡਹੰਸੁ ਮਹਲਾ ੫ ॥
ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥
ਹਉ ਬਲਿਹਾਰੀ ਸਤਿਗੁਰ ਚਰਣਾ ॥੧॥

ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥
ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥

ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥
ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥

ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥
ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥

ਤੁਮ ਮਿਹਰਵਾਨ ਦਾਸ ਹਮ ਦੀਨਾ ॥
ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥

Sahib Singh
ਧਨੁ = ਭਾਗਾਂ ਵਾਲਾ ।
ਸੁ = ਉਹ ।
ਜਿਤੁ = ਜਿਸ (ਵੇਲੇ) ਵਿਚ ।
ਹਉ = ਮੈਂ ।੧ ।
ਜੀਅ ਕੇ ਦਾਤੇ = ਹੇ ਜਿੰਦ ਦੇਣ ਵਾਲੇ !
ਪ੍ਰਭ = ਹੇ ਪ੍ਰਭੂ !
ਜੀਵੈ = ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ।
ਚਿਤੇਰੇ = ਚੇਤੇ ਕਰ ਕੇ ।੧।ਰਹਾਉ ।
ਸਚੁ = ਸਦਾ ਕਾਇਮ ਰਹਿਣ ਵਾਲਾ ।
ਮੰਤ੍ਰü = ਉਪਦੇਸ਼ ।
ਅੰਮਿ੍ਰਤ = ਆਤਮਕ ਜੀਵਨ ਦੇਣ ਵਾਲੀ ।
ਸੀਤਲ = ਸ਼ਾਂਤ ।
ਸੁਜਾਣੀ = ਚੰਗੀ ਪਰਖ ਵਾਲੀ ।
ਦਿ੍ਰਸਟਿ = ਨਜ਼ਰ ।੨ ।
ਤਖਤਿ = ਤਖ਼ਤ ਉਤੇ ।
ਨਿਵਾਸੀ = ਨਿਵਾਸ ਕਰਨ ਵਾਲਾ ।
ਅਬਿਨਾਸੀ = ਨਾਸ = ਰਹਿਤ ।੩ ।
ਹਮ = ਅਸੀ ।
ਦੀਨ = ਨਿਮਾਣੇ ।
ਨਾਨਕ = ਹੇ ਨਾਨਕ !
ਸਾਹਿਬੁ = ਮਾਲਕ ।
ਭਰਪੁਰਿ = ਭਰਪੂਰ, ਹਰ ਥਾਂ ਮੌਜੂਦ ।
ਲੀਨ = ਵਿਆਪਕ ।੪ ।
    
Sahib Singh
ਹੇ ਜਿੰਦ ਦੇਣ ਵਾਲੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਤੇਰਾ ਨਾਮ ਚੇਤੇ ਕਰ ਕਰ ਕੇ ਮੇਰਾ ਮਨ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੧।ਰਹਾਉ ।
ਹੇ ਭਾਈ! ਉਹ ਸਮਾ ਭਾਗਾਂ ਵਾਲਾ ਹੁੰਦਾ ਹੈ ਜਿਸ ਵੇਲੇ ਪ੍ਰਭੂ ਦਾ ਦਰਸਨ ਕਰੀਦਾ ਹੈ, (ਜਿਸ ਗੁਰੂ ਦੀ ਕਿਰਪਾ ਨਾਲ ਪ੍ਰਭੂ ਦਾ ਦਰਸਨ ਹੁੰਦਾ ਹੈ) ਮੈਂ ਉਸ ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ ।੧ ।
ਹੇ ਪ੍ਰਭੂ! ਤੇਰਾ ਨਾਮ-ਮੰਤ੍ਰ ਸਦਾ ਕਾਇਮ ਰਹਿਣ ਵਾਲਾ ਹੈ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ।
ਹੇ ਸ਼ਾਂਤੀ ਦੇ ਪੁੰਜ ਅਕਾਲ ਪੁਰਖ! ਤੇਰੀ ਨਿਗਾਹ ਚੰਗੀ ਪਰਖ ਵਾਲੀ ਹੈ ।੨ ।
ਹੇ ਪ੍ਰਭੂ! ਤੇਰਾ ਹੁਕਮ ਸਦਾ-ਥਿਰ ਰਹਿਣ ਵਾਲਾ ਹੈ, ਤੂੰ (ਸਦਾ) ਤਖ਼ਤ ਉਤੇ ਨਿਵਾਸ ਰੱਖਣ ਵਾਲਾ ਹੈਂ (ਤੂੰ ਸਦਾ ਸਭ ਦਾ ਹਾਕਮ ਹੈਂ) ।
(ਹੇ ਭਾਈ!) ਮੇਰਾ ਪ੍ਰਭੂ ਕਦੇ ਨਾਸ ਹੋਣ ਵਾਲਾ ਨਹੀਂ, ਉਹ ਕਦੇ ਜੰਮਦਾ ਮਰਦਾ ਨਹੀਂ ।੩ ।
ਹੇ ਪ੍ਰਭੂ! ਅਸੀ ਜੀਵ ਤੇਰੇ ਨਿਮਾਣੇ ਸੇਵਕ ਹਾਂ, ਤੂੰ ਸਾਡੇ ਉਤੇ ਦਇਆ ਕਰਨ ਵਾਲਾ ਹੈਂ ।
ਹੇ ਨਾਨਕ! (ਆਖ—) ਸਾਡਾ ਮਾਲਕ-ਪ੍ਰਭੂ ਹਰ ਥਾਂ ਮੌਜੂਦ ਹੈ, ਸਭ ਵਿਚ ਵਿਆਪਕ ਹੈ ।੪।੨ ।
Follow us on Twitter Facebook Tumblr Reddit Instagram Youtube