ਮਃ ੩ ॥
ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥
ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥
ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥
Sahib Singh
ਕਾਇਆ = ਸਰੀਰ ।
ਰੋਗਿ = ਰੋਗ ਨਾਲ ।
ਮੰਨਿ = ਮਨ ਵਿਚ ।
ਰੋਗਿ = ਰੋਗ ਨਾਲ ।
ਮੰਨਿ = ਮਨ ਵਿਚ ।
Sahib Singh
ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ; ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ ।
ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ।੨ ।
ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ।੨ ।