ਸਲੋਕ ਮਃ ੩ ॥
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

Sahib Singh
    
Sahib Singh
ਹੇ ਨਾਨਕ! ਨਾਮ (ਹੀ ਅਸਲ) ਖ਼ਜ਼ਾਨਾ ਹੈ, ਜੋ ਸਤਿਗੁਰੂ ਦੇ ਸਨਮੁਖ ਹੋ ਕੇ ਮਿਲ ਸਕਦਾ ਹੈ; ਅੰਨ੍ਹੇ ਮਨਮੁਖ (ਹਿਰਦੇ-ਰੂਪ) ਘਰ ਵਿਚ ਹੁੰਦੀ (ਇਸ) ਵਸਤ ਨੂੰ ਨਹੀਂ ਪਛਾਣਦੇ, ਤੇ (ਬਾਹਰ ਮਾਇਆ ਦੇ ਪਿਛੇ) ਵਿਲਕਦੇ ਤੇ ਭਉਂਕਦੇ ਮਰ ਜਾਂਦੇ ਹਨ ।੧ ।
Follow us on Twitter Facebook Tumblr Reddit Instagram Youtube